ਕੇਂਦਰ ਸਰਕਾਰ ਵੱਲੋਂ ਇਕ ਸਰਕਾਰੀ ਸਮਾਗਮ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨਾ ਸਹੀ ਹੈ ਪਰ ਵੀਰ ਬਾਲ ਦਿਵਸ ਵਜੋਂ ਮਨਾਉਣਾ ਉਚਿਤ ਨਹੀਂ — ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕੇਂਦਰ ਸਰਕਾਰ ਵੱਲੋਂ ਇਕ ਸਰਕਾਰੀ ਸਮਾਗਮ’ਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਇਸ ਨਾਲ ਦੇਸ਼ਾਂ ਵਿਦੇਸ਼ਾਂ’ਚ ਵਸ ਰਹੀਆਂ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ, ਕਿਉਂਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਇਤਿਹਾਸ ਅਤੇ ਮਹਾਨ ਕੁਰਬਾਨੀ ਨਾਲ ਸਿੱਖਾਂ ਦੀਆਂ ਗਹਿਰੀ ਆਂ ਮਨ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਇਸੇ ਹੀ ਕਰਕੇ ਸਾਹਿਬ ਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਮੁੱਖ ਰੱਖ ਕੇ ਸ਼ਹੀਦੀ ਦਿਹਾੜੇ ਨੂੰ ਬਹੁਤ ਹੀ ਸਾਦੇ ਅਤੇ ਸ਼ਾਂਤਮਈ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਜਾਂਦੇ ਹਨ।ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੇਂਦਰ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ ਨਾਲ ਪ੍ਰਨਾਮ ਕਰਨ ਲਈ ਦੇਸ਼ ਦੇ ਸਮੂਹ ਵਾਸੀਆਂ ਤੇ ਸਰਕਾਰ ਨੂੰ ਪੂਰਾ ਪੂਰਾ ਹੱਕ ਹੈ ਕਿਉਂਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ ਸਮੁੱਚੇ ਦੇਸ਼ ਵਾਸੀਆਂ ਲਈ ਛੋਟੀ ਉਮਰੇ ਵੱਡੀ ਕੁਰਬਾਨੀ ਕੀਤੀ ਸੀ,ਪਰ ਸਰਕਾਰ ਅਜਿਹੇ ਸਰਕਾਰੀ ਪ੍ਰੋਗਰਾਮਾਂ ਨੂੰ (ਵੀਰ ਬਾਲ ਦਿਵਸ )ਦਾ ਨਾਮ ਦੇਣ ਦੇ ਬਜਾਏ (ਸ਼ਹੀਦ ਛੋਟੇ ਸਾਹਿਬਜ਼ਾਦੇ ਦਿਵਸ) ਵਜੋਂ ਮਨਾਉਣ ਦੀ ਲੋੜ ਤੇ ਜ਼ੋਰ ਦੇਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਵੱਲੋਂ ਇਕ ਸਰਕਾਰੀ ਸਮਾਗਮ’ਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਵਾਲੇ ਸਿੱਖ ਵਿਰੋਧੀ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਅਤੇ ਇਸ ਦੀ ਜਗ੍ਹਾ ਸ਼ਹੀਦ ਛੋਟੇ ਸਾਹਿਬਜ਼ਾਦੇ ਦਿਵਸ ਵਜੋਂ ਮਨਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਫੈਡਰੇਸ਼ਨ ਪ੍ਰਧਾਨ ਭਾਈ ਖਾਲਸਾ ਨੇ ਸਪਸ਼ਟ ਕੀਤਾ ਸਾਹਿਬਜ਼ਾਦੇ ਸਿਰਫ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਲਾਡਲੇ ਸਾਹਿਬਜ਼ਾਦੇ ਹੀ ਨਹੀਂ ਸਨ ,ਸਗੋਂ ਅਕਾਲ ਪੁਰਖ ਦੀਆਂ ਕਿਸੇ ਖਾਸ ਧਰਮੀ ਮਕਸਦ ਲਈ ਭੇਜੀਆਂ ਹੋਈਆਂ ਪਵਿੱਤਰ ਰੱਬੀ ਰੂਹਾਂ ਸਨ , ਉਹਨਾਂ ( ਭਾਈ ਖਾਲਸਾ) ਦਸਿਆ ਸਾਹਿਬਜ਼ਾਦਿਆਂ ਨੇ ਛੋਟੀ ਉਮਰ’ਚ ਜੋ ਕੁਰਬਾਨੀਆਂ ਭਰਿਆ ਸੁਨਹਿਰੀ ਇਤਿਹਾਸ ਸਿਰਜਿਆ ,ਉਸ ਇਤਿਹਾਸ ਨੂੰ ਆਮ ਸੰਸਾਰੀ ਬਾਲ ਨਹੀਂ ਸਿਰਜ ਸਕਦੇ, ਇਸ ਕਰਕੇ ਅਜਿਹੀਆਂ ਸ਼ਹਾਦਤੀ ਰੱਬੀ ਰੂਹਾਂ ਨੂੰ ਆਮ ਸੰਸਾਰੀ ਸਮਝਕੇ ਸਾਹਿਬਜ਼ਾਦਿਆਂ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਮੇਂ ਵੀਰ ਬਾਲ ਦਿਵਸ ਵਜੋਂ ਮਨਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਗਲਤ ਵਰਤਾਰਾ ਨਿੰਦਣਯੋਗ ਹੈ ਅਤੇ ਇਸ ਨੂੰ ਬੰਦ ਕੀਤਾ ਜਾਵੇ , ਖਾਲਸਾ ਨੇ ਕਿਹਾ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਤੇ ਜਿਥੇ ਸਿੱਖ ਕੌਮ ਨੂੰ ਪੂਰਾ ਮਾਣ ਹੈ ,ਉਥੇ ਸਿੱਖਾਂ ਦੀਆਂ ਧਰਮੀ ਤੇ ਸ਼ਰਧਾ ਭਰੀਆਂ ਭਾਵਨਾਵਾਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਭਰੇ ਇਤਿਹਾਸ ਨਾਲ ਗਹਿਰੀਆਂ ਜੁੜੀਆਂ ਹੋਈਆਂ ਹਨ। ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਾਰਤ ਸਰਕਾਰ ਦੀ ਇਕ ਸਰਕਾਰੀ ਸਮਾਗਮ’ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਲਈ ਰੱਖੇ ਪ੍ਰੋਗਰਾਮ ਦਾ ਸਵਾਗਤ ਤੇ ਧੰਨਵਾਦ ਕਰਦੀ ਹੋਈ ਮੰਗ ਕਰਦੀ ਹੈ ਕਿ ਅਜਿਹੇ ਸ਼ਹੀਦੀ ਸਮਾਗਮ ਨੂੰ ਵੀਰ ਬਾਲ ਦਿਵਸ ਵਜੋਂ ਨਾ ਮਨਾਉ ਸਗੋਂ ਛੋਟੇ ਸਾਹਿਬਜ਼ਾਦੇ ਸ਼ਹੀਦੀ ਦਿਵਸ ਵਜੋਂ ਮਨਾਉਣ ਦੀ ਲੋੜ ਤੇ ਜ਼ੋਰ ਦੇਵੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ ਭਾਈ ਅਰਸ਼ਦੀਪ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਬਲਦੇਵ ਸਿੰਘ ਹੁਸ਼ਿਆਰਪੁਰ ਭਾਈ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *