ਲੁਧਿਆਣਾ ਦੇ ਜਗਰਾਉਂ ਵਿਖੇ ਮਥਰਾ ਕਿਸ਼ਤੀ ਹਾਦਸਾ ‘ਚ ਮਰਨ ਵਾਲਿਆਂ ਦੇ ਅੰਤਿਮ ਸੰਸਕਾਰ ਤੇ ਪੁੱਜੇ ਮੁੱਖ ਮੰਤਰੀ ਵੱਲੋਂ ਹਰ ਸੰਭਵ ਮੁਆਵਜ਼ਾ ਦੇਣ ਦਾ ਐਲਾਨ ਕਰਨਾ ਸ਼ਲਾਘਾਯੋਗ ਕਦਮ – ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਲੁਧਿਆਣਾ, ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)– ਬੀਤੇ ਦਿਨੀਂ ਲੁਧਿਆਣਾ ਦੇ ਜਗਰਾਓਂ ਤੋਂ ਮਥਰਾ ਕਿਸ਼ਤੀ ਹਾਦਸੇ ਦੇ ਸ਼ਿਕਾਰ ਹੋਏ ਮਿਰਤਕਾਂ ਦੇ ਅੰਤਿਮ ਸੰਸਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਪਹੁੰਚ ਕੇ ਮਰਨ ਵਾਲਿਆਂ ਦੀ ਪ੍ਰਵਾਰਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੀ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਸਮੂਹ ਪ੍ਰਵਾਰਾਂ ਨੂੰ ਸੰਭਵ ਮਦਦ ਕਰਨ ਦਾ ਐਲਾਨ ਕੀਤਾ, ਇਥੇ ਹੀ ਬੱਸ ਨਹੀਂ ? ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਇਸ ਹਾਦਸੇ ਸ਼ਿਕਾਰ ਹੋਏ ਲੋਕਾਂ ਦੇ ਪ੍ਰਵਾਰਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮਿਰਤਕਾਂ ਨੂੰ ਦੋ ਦੋ ਲੱਖ ਰੁਪਏ ਅਤੇ ਜ਼ਖਮੀਆਂ ਨੂੰ 50/50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ ਜੋ ਬਹੁਤ ਹੀ ਚੰਗੀ ਗੱਲ ਹੈ ਕਿਉਂਕਿ ਸਰਕਾਰਾਂ ਨੂੰ ਅਜਿਹੇ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀ ਹਰ ਪੱਖੋਂ ਮਦਦ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਥੁਰਾ ਕਿਸ਼ਤੀ ਹਾਦਸਾ ‘ਚ ਆਪਣੀ ਜ਼ਿੰਦਗੀ ਗਵਾਉਣ ਵਾਲੇ ਲੋਕਾਂ ਦੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਨੂੰ ਸੰਭਵ ਮੱਦਦ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਇਸ ਮੌਕੇ ਤੇ ਪੀੜਤ ਪ੍ਰੀਵਾਰਾਂ ਦੀ ਲੋੜੀਂਦੀ ਸਹਾਇਤਾ ਕਰਨੀ ਸਮੇਂ ਅਤੇ ਲੋਕਾਂ ਦੀ ਮੰਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਤੇ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਵੱਲੋਂ ਮਦਦ ਕੀਤੇ ਜਾਣ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਇਹਨਾਂ ਪੰਥਕ ਆਗੂਆਂ ਨੇ ਅਜਿਹੇ ਹਾਦਸਿਆਂ ਦੇ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਦੀ ਲੋੜੀਂਦੀ ਤੇ ਢੁਕਵੀਂ ਮਦਦ ਕਰਨੀ ਸਮੇਂ ਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਉਪਰਾਲਾ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਤੇ ਭਾਈ ਸੁਖਦੇਵ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਥੁਰਾ ਕਿਸ਼ਤੀ ਹਾਦਸੇ ਵਿੱਚ ਆਪਣੀ ਜਾਨ ਗੁਵਾਉਣ ਵਾਲੇ ਲੋਕਾਂ ਦੇ ਪ੍ਰਵਾਰਾਂ ਨਾਲ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕਰਦੀ ਹੋਈ ਵਿਛੜੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹੈ ਉਥੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੇ ਨਾਲ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਦੀ ਮਦਦ ਕਰਨ ਵਾਲੇ ਐਲਾਨ ਦੀ ਸ਼ਲਾਘਾ ਕਰਦੀ ਹੈ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਮੰਨਦੀ ਹੈ ।

Leave a Reply

Your email address will not be published. Required fields are marked *