ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਵੱਲਾ ਤੇ ਸ਼ਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਤਰਨਦਲ ਦੇ ਮੁਖੀ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਨੇ ਸਾਬੋ ਕੀ ਤਲਵੰਡੀ ਵਿਖੇ ਕੀਤਾ ਉਤਾਰਾਂ – ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਬਠਿੰਡਾ, ਗੁਰਦਾਸਪੁਰ, 11 ਅਪ੍ਰੈਲ (ਸਰਬਜੀਤ ਸਿੰਘ)–ਹਰ ਸਾਲ ਸਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ ਅਤੇ ਮਹੱਲਾ ਵੀ ਖੇਡਿਆ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਦਲਪੰਥ ਨੇ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਆਪਣੇ ਘੌੜਿਆ ਤੇ ਜੰਗੀ ਰਾਜ ਸਾਜ ਸਮੇਤ ਉਤਾਰਾਂ ਕਰ ਲਿਆ ਹੈ ਅਤੇ 13 ਨੂੰ ਰੱਬੀ ਗੁਰਬਾਣੀ ਦੇ ਅਖੰਡ ਪਾਠ ਆਰੰਭ ਕੀਤੇ ਜਾਣ ਗੇ ਜਿਨ੍ਹਾਂ ਦੇ ਸੰਪੂਰਨ ਭੋਗ 15 ਅਪ੍ਰੈਲ ਦਿਨ ਮੰਗਲਵਾਰ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਅਤੇ ਪ੍ਰਚਾਰਕਾਂ ਵੱਲੋਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਸੰਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ ਅਤੇ ਬਾਹਦ ਦੁਪਹਿਰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਮਹੱਲੇ ਦੇ ਪ੍ਰਦਰਸ਼ਨ ਰਾਹੀਂ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕਾ ਬਾਜ਼ੀ ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ,ਦਲਪੰਥ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱੱਲਾ ਸਾਹਿਬ ਨੇ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਉਹ ਹੁਮ ਹੁਮਾਹ ਕੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਿਹਾੜੇ ਦੇ ਧਾਰਮਿਕ ਸਮਾਗਮਾ ਪਹੁੰਚਣ ਦੀ ਲੋੜ ਤੇ ਜ਼ੋਰ ਦੇਣ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਲਪੰਥ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਮਾਗ਼ਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 13 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਵਿੱਤਰ ਗੁਰਬਾਣੀ ਦੇ ਅਖੰਡਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਅਰੰਭਤਾ ਹੋਵੇਗੀ ਜਿਸ ਵਿੱਚ ਪੰਥ ਦੇ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਆਈ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਬਾਅਦ ਅਕਾਲ ਪੁਰਖ ਦੀ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਦਲਪੰਥ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਅਤੇ ਮਹੱਲਾ ਖੇਡਣ ਵਾਲੀਆਂ ਫੌਜਾਂ ਨੂੰ ਇਨਾਮ ਵੰਡੇ ਜਾਣਗੇ ।

Leave a Reply

Your email address will not be published. Required fields are marked *