ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ 100 ਤੋਂ ਵੱਧ ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਕੇ ਜਹਾਜ ਚੜ੍ਹੇ – ਭਾਈ ਮਨਪ੍ਰੀਤ ਸਿੰਘ

ਮਾਲਵਾ

ਮਲੇਰਕੋਟਲਾ, ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ)–ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਸੁੱਭ ਦਿਹਾੜਾ ਸਿੱਖ ਕੌਮ ਲਈ ਬਹੁਤ ਹੀ ਜ਼ਿਆਦਾ ਮਹਾਤਮਾ ਰੱਖਦਾ ਹੈ, ਕਿਉਂਕਿ ਇਸ ਦਿਨ 1699 ਨੂੰ ਗੁਰੂ ਸਾਹਿਬ ਨੇ ਲੱਖਾਂ ਲੋਕਾਂ ਦੇ ਭਰਵੇਂ ਇਕੱਠ ‘ਚ ਪੰਜ ਸਿੰਘਾਂ ਦੇ ਵਾਰੀ ਵਾਰੀ ਸੀਸ ਲੈ ਕੇ ਉਨ੍ਹਾਂ ਨੂੰ ਖੰਡੇ ਬਾਟੇ ਦਾ ਪਵਿੱਤਰ ਅੰਮ੍ਰਿਤ ਛਕਾ ਕੇ ਖ਼ਾਲਸੇ ਦੀ ਵੱਖਰੀ ਪਹਿਚਾਣ ਤੇ ਨਿਆਰਾਪਣ ਬਖਸ਼ਿਸ਼ ਕਰਨ ਦੇ ਨਾਲ ਨਾਲ ਜਾਤ ਪਾਤ ਤੋਂ ਰਹਿਤ,ਸੱਚ ਧਰਮ, ਇਨਸਾਫ਼ ਤੇ ਗਰੀਬ ਦੀ ਮਦਦ ਕਰਨ ਵਾਲੇ ਵੱਡੇ ਇਤਿਹਾਸਕ ਵਰਤਾਰੇ ਨਾਲ ਜੋੜਿਆ ਸੀ ਅਤੇ ਇਸ ਪਰੰਪਰਾ ਤੇ ਮਰਿਆਦਾ ਤੇ ਪਹਿਰਾ ਦੇਂਦਿਆਂ ਅਕਾਲ ਤਖ਼ਤ ਸਾਹਿਬ ਹਰਮੰਦਰ ਸਾਹਿਬ ਤੋਂ ਇਲਾਵਾ ਸਾਰੇ ਤਖ਼ਤਾਂ ਤੇ ਹਫ਼ਤੇ ਬਾਅਦ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਪਰੰਪਰਾ ਚਲਦੀ ਆ ਰਹੀ ਹੈ,ਜਦੋਂ ਕਿ ਖਾਲਸਾ ਸਾਜਨਾ ਦਿਵਸ ਵਿਸਾਖੀ ਦਿਹਾੜੇ ਤੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਮਰਯਾਦਾ ਪਰੰਪਰਾ ਆਦਿ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱੱਪ ਕਲਾ ਮਲੇਰਕੋਟਲਾ ਦੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਅਤੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ 100 ਤੋਂ ਵੱਧ ਪ੍ਰਾਣੀਆਂ ਨੂੰ ਖੰਡੇ ਬਾਟੇ ਦੀ ਪਾਹੁਲ ਰਾਹੀਂ ਗੁਰੂ ਕੇ ਜਹਾਜ਼ ਚੜਾਇਆ ਗਿਆ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੰਮ੍ਰਿਤ ਸੰਚਾਰ ਸਮਾਗ਼ਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਸਪਸ਼ਟ ਕੀਤਾ ਗੁਰਦੁਆਰਾ ਸਾਹਿਬ ਦੇ ਬਾਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਹਰ ਸਾਲ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਮਹਾਨ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਹੀ ਮਰਯਾਦਾ ਤੇ ਪਹਿਰਾ ਦੇਂਦਿਆਂ ਮਜੌਦਾ ਮੁੱਖ ਪ੍ਰਬੰਧਕੀ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਅੱਜ 100 ਪ੍ਰਾਣੀਆਂ ਤੋਂ ਵੱਧ ਅੰਮ੍ਰਿਤ ਅਭਿਲਾਸ਼ੀਆਂ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਰਾਹੀਂ ਗੁਰੂ ਕੇ ਜਹਾਜ਼ ਚੜਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਅੰਮ੍ਰਿਤ ਸੰਚਾਰ ਸਬੰਧੀ ਪਰਸੋ ਦੇ ਰੋਜ਼ ਤੋਂ ਪਵਿੱਤਰ ਗੁਰਬਾਣੀ ਦੇ ਅਖੰਡਪਾਠ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਅਰੰਭ ਕੀਤੇ ਗਏ ਸਨ ,ਜਿਨ੍ਹਾਂ ਦੇ ਅੱਜ ਭੋਗ ਅਰਦਾਸ ਅਤੇ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਗੁਰਦੁਆਰਾ ਸੁਹਾਣਾ ਸਾਹਿਬ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜ ਪਿਆਰਿਆਂ ਵੱਲੋਂ ਸੈਂਕੜੇ ਪ੍ਰਾਣੀਆਂ ਨੂੰ ਅੰਮ੍ਰਿਤ ਦੀ ਮਰਯਾਦਾ ਤੇ ਰਹਿਤਨਾਮੇ ਸਬੰਧੀ ਵਿਸਥਾਰ ਨਾਲ ਸਮਝਾਉਣ ਤੋਂ ਉਪਰੰਤ ਪੰਜ ਬਾਣੀਆਂ ਦੇ ਜਾਪ ਨਾਲ ਖੰਡੇ ਬਾਟੇ ਦੀ ਪਾਹੁਲ ਬਖਸ਼ਿਸ਼ ਕੀਤੀ ਗਈ ,ਭਾਈ ਖਾਲਸਾ ਨੇ ਦੱਸਿਆ ਅੰਮ੍ਰਿਤ ਛਕਣ ਵਾਲੇ ਸਾਰੇ ਪ੍ਰਾਣੀਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਕੰਕਾਰ ਫ੍ਰੀ ਭੇਂਟ ਕੀਤੇ ਗਏ,ਇਸ ਮੌਕੇ ਤੇ ਧਾਰਮਿਕ ਦੀਵਾਨ ਵੀ ਸਜਾਏ ਗਏ ਜਿਸ ਵਿਚ ਧਾਰਮਿਕ ਬੁਲਾਰਿਆਂ ਵਲੋਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ , ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ।

Leave a Reply

Your email address will not be published. Required fields are marked *