ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ )– ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ 50 ਲੱਖ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਪੰਡੋਰੀ ਰੋਡ ਤੋ ਪਿੰਡ ਵਾੜਾ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਨੀਂਹ ਪੱਥਰ ਪਿੰਡ ਵਾੜਾ ਵਿਖੇ ਰੱਖਿਆ ਗਿਆ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਪੰਡੋਰੀ ਰੋਡ ਤੋਂ ਪਿੰਡ ਵਾੜਾ ਤੱਕ ਸੜਕ ਬਣਾਈ ਜਾਵੇਗੀ, ਜਿਸ ਨਾਲ ਲੋਕਾਂ ਨੂੰ ਆਵਾਜਾਈ ਦੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਰੋਡ ‘ਤੇ ਪਿੰਡ ਵਾੜਾ ਲਾਗੇ ਪੈਂਦੇ ਡਰੇਨ/ਨਾਲੇ ਉੱਪਰ 36 ਲੱਖ ਰੁਪਏ ਦੀ ਲਾਗਤ ਨਾਲ ਪੁੁਲ ਅਤੇ 14 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਵਿਕਾਸ ਕਾਰਜ ਕਰਵਾਇਆ ਜਾਵੇਗਾ ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਪਿਛਲੇ ਚਾਰ ਸਾਲਾਂ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਹਨ ਅਤੇ ਵਿਕਾਸ ਕੰਮ ਨਿਰੰਤਰ ਜਾਰੀ ਹਨ।
ਰਮਨ ਬਹਿਲ ਨੇ ਅੱਗੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ।


