ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 20 ਅਪ੍ਰੈਲ ਨੂੰ ਸ਼ੁਰੂ

ਗੁਰਦਾਸਪੁਰ

ਗੁਰਦਾਸਪੁਰ 13 ਅਪ੍ਰੈਲ (ਸਰਬਜੀਤ ਸਿੰਘ)–) ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 20 ਅਪ੍ਰੈਲ ਤੋਂ 1 ਮਈ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਵੇਗਾ।

ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 17 ਅਪ੍ਰੈਲ ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਗੁਰਦਾਸਪੁਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 20 ਅਪ੍ਰੈਲ ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ।

ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਲੜਕੀਆਂ ਜੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਅਤੇ ਫੋਡਰ ਹਾਰਵੈਸਟਰ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਚਾਹਵਾਨ ਲੜਕੇ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ।

ਵਧੇਰੇ ਜਾਣਕਾਰੀ ਲਈ ਫੋਨ ਨੰਬ 8054800880,7508973471,7888850893,9878345930 ਅਤੇ 9417766062 ਤੇ ਸੰਪਰਕ ਕਰੋ।

Leave a Reply

Your email address will not be published. Required fields are marked *