ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਸ਼ੁਰੂ

ਗੁਰਦਾਸਪੁਰ

ਗੁਰਦਾਸਪੁਰ 13 ਅਪ੍ਰੈਲ (ਸਰਬਜੀਤ ਸਿੰਘ )– ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਸ਼ੁਰੂ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ਓ. ਡੀ.ਬੀ.ਈ.ਈ ਗੁਰਦਾਸਪੁਰ ਗੁਰਸਿਮਰਨ ਸਿੰਘ ਢਿਲੋ ਨੇ ਦੱਸਿਆ ਕਿ ਨੌਜਵਾਨ ਜੋ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈਬਸਾਈਟ ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ ਤਜਰਬਾ ਅਤੇ ਹੁਨਰ ਪ੍ਰਾਪਤ ਕਰਨ ਲਈ ਅਰਜੀ ਫਾਰਮ ਅਪਲਾਈ ਕਰ ਸਕਦੇ ਹਨ।

ਇਸ ਸਕੀਮ ਦਾ ਉਦੇਸ਼ ਨੌਜਵਾਨਾਂ ਨੂੰ ਅਸਲ ਕਾਰੋਬਾਰੀ ਮਾਹੌਲ ਵਿੱਚ ਸਿਖਲਾਈ ਦੇ ਕੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਹੈ ।

ਉਨ੍ਹਾਂ ਅੱਗੇ ਦੱਸਿਆ ਚੁਣੇ ਗਏ ਇੰਟਰਨਜ਼ ਨੂੰ ਪੂਰੀ ਇੰਟਰਨਸ਼ਿਪ ਦੌਰਾਨ 9,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਜੋ ਸਿੱਖਿਆਰਥੀ/ਨੌਜਵਾਨ ਇਸ ਇੰਟਰਨਸ਼ਿਪ ਨੂੰ ਪੂਰਾ ਕਰੇਗਾ, ਉਸਨੂੰ ਸਰਕਾਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਯਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਤਹਿਤ ਬੀਮਾ ਕਰਵਰੇਜ ਵੀ ਪ੍ਰਦਾਨ ਕੀਤਾ ਜਾਵੇਗਾ।

ਜ਼ਿਲ੍ਹਾ ਰੋਜਗਾਰ ਅਫਸਰ ਤੇਜਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਰਜਿਸਟਰੇਸ਼ਨ ਕਰਨ ਲਈ ਉਮੀਦਵਾਰ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ । ਵਿਦਿਅਕ ਯੋਗਤਾ ਵਿੱਚ ਹਾਈ ਸਕੂਲ, ਹਾਇਰ ਸੈਕੰਡਰੀ, ਆਈ.ਟੀ.ਆਈ ਸਰਟੀਫਿਕੇਟ, ਪੋਲੀਟੈਕਨਿਕ ਡਿਪਲੋਮਾ, ਜਾਂ BA, B.Sc, B.Com, B.E/B.Tech ਵਰਗੀਆਂ ਡਿਗਰੀਆਂ ਸ਼ਾਮਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਗ੍ਰੈਜੂਏਸ਼ਨ/ਪੋਸਟ-ਗ੍ਰੈਜੂਏਸ਼ਨ ਦੇ ਆਖਰੀ ਸਾਲ ਵਾਲੇ ਵਿਦਿਆਰਥੀ ਵੀ ਇੰਟਰਨਸ਼ਿਪ ਲਈ ਅਪਲਾਈ ਕਰ ਸਕਦੇ ਹਨ। IIT, IIM, IISER, NLU ਵਰਗੇ ਸੰਸਥਾਨਾਂ ਤੋਂ ਪਾਸ ਉਮੀਦਵਾਰ ਜਾਂ CA, CS, MBBS, MBA, PhD ਵਰਗੀ ਯੋਗਤਾ ਵਾਲੇ ਵਿਅਕਤੀ ਇਸ ਸਕੀਮ ਲਈ ਯੋਗ ਨਹੀਂ ਹਨ। ਜੇਕਰ ਪਰਿਵਾਰ ਦੀ ਸਾਲਾਨਾ ਆਮਦਨ 12 ਲੱਖ ਤੋਂ ਵੱਧ ਹੈ ਜਾਂ ਪਰਿਵਾਰ ਦਾ ਕੋਈ ਮੈਂਬਰ ਪੱਕਾ ਸਰਕਾਰੀ ਕਰਮਚਾਰੀ ਹੈ, ਤਾਂ ਉਹ ਅਪਲਾਈ ਨਹੀਂ ਕਰ ਸਕਦੇ । ਯੋਗ ਉਮੀਦਵਾਰ ਸਕੀਮ ਦੇ ਅਧਿਕਾਰਤ ਪੋਰਟਲ www.pminternship.mca.gov.in ‘ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ । ਇਹ ਰਜਿਸਟਰੇਸ਼ਨ ਬਿਲਕੁੱਲ ਮੁਫਤ ਹੈ । ਰਜਿਸਟ੍ਰੇਸ਼ਨ ਲਈ ਆਧਾਰ ਅਧਾਰਤ ਈ-ਕੇ.ਵਾਈ.ਸੀ (e-KYC) ਲਾਜ਼ਮੀ ਹੈ । ਉਮੀਦਵਾਰ ਆਪਣੀ ਪਸੰਦ ਦੇ ਸੈਕਟਰ, ਭੂਮਿਕਾ ਅਤੇ ਸਥਾਨ ਅਨੁਸਾਰ ਇੰਟਰਨਸ਼ਿਪ ਲਈ ਅਰਜ਼ੀ ਦੇ ਸਕਦੇ ਹਨ ।

ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪ ਲਾਈਨ ਨੰਬਰ 9478727217 ਤੇ ਸੰਪਰਕ ਕਰ ਸਕਦੇ ਹਨ ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰ:217, ਬਲਾਕ -ਬੀ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਨਿੱਜੀ ਤੌਰ ਤੇ ਆ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ।

Leave a Reply

Your email address will not be published. Required fields are marked *