ਖਾਲਸਾ ਸਾਜਣਾ ਦਿਵਸ ਦਾ ਦਿਨ ਅੱਜ ਉਸ ਵੇਲੇ ਮਹਾਨ ਅਤੇ ਇਤਿਹਾਸਕ ਗਿਆ,ਜਦੋਂ ਪੰਜਾਬ ਸਰਕਾਰ ਨੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਦਿੱਤਾ,ਵਿਰੋਧੀ ਇਸ ਤੇ ਰਾਜਨੀਤੀ ਨਾਂ ਕਰਨ-ਭਾਈ ਵਿਰਸਾ ਸਿੰਘ ਖਾਲਸਾ ।।

ਮਾਲਵਾ

ਚੰਡੀਗੜ੍ਹ, ਗੁਰਦਾਸਪੁਰ, 13 ਅਪ੍ਰੈਲ ( ਸਰਬਜੀਤ ਸਿੰਘ)–ਲੰਮੇ ਸਮੇਂ ਤੋਂ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਿੱਤ ਦਿਨ ਹੋ ਰਹੀਆਂ ਬੇਅਦਬੀਆਂ ਦਾ ਮਾਮਲਾ ਸਿੱਖ ਕੌਮ ਲਈ ਵੱਡੀ ਚੁਣੌਤੀ ਤੇ ਚਿੰਤਾਂ ਦਾ ਵਿਸ਼ਾ ਬਣਿਆ ਪਿਆ ਸੀ,ਕਿਉਂਕਿ ਗੁਰਬਾਣੀ ਬੇਅਦਬੀ ਤੇ ਸਖ਼ਤ ਕਾਨੂੰਨ ਦੀ ਘਾਟ ਕਰਕੇ ਅਜਿਹੀਆਂ ਘਟਨਾਵਾਂ ਦੇ ਦੋਸ਼ੀ ਆਸਾਨੀ ਨਾਲ ਛੁੱਟ ਜਾਂਦੇ ਸਨ ਜਿਸ ਦੇ ਸਿੱਟੇ ਵਜੋਂ ਗੁਰਬਾਣੀ ਬੇਅਦਬੀਆਂ ਦਾ ਘਟਨਾਵਾਂ ਵਿਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਸੀ ਅਤੇ ਇਹ ਘਟਨਾਵਾਂ ਰੁਕਣ ਦਾ ਨਾਂ ਨਹੀਂ ਸੀ ਲੈ ਰਹੀਆਂ ਜਦਕਿ ਸਿੱਖ ਪੰਥ ਦੀਆਂ ਸਿਰਮੌਰ ਜਥੇਬੰਦੀਆਂ ਸਰਕਾਰ ਤੋਂ ਮੰਗ ਕਰ ਰਹੀਆਂ ਸਨ ਸੀ ਕਿ ਸਰਕਾਰ ਇਨ੍ਹਾਂ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਕੋਈ ਸਖਤ ਕਾਨੂੰਨ ਬਣਾਉਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਹੀ ਇਨ੍ਹਾਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਲੰਮੇ ਸਮੇਂ ਤੋਂ ਸਿੱਖ ਕੌਮ ਦੀ ਤੇ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਤੇ ਆਪ ਸਰਕਾਰ ਦੇ ਮੁੱਖ ਮੰਤਰੀ ਨੇ ਲੰਮੇਂ ਸਮੇਂ ਤੋਂ ਭਾਈ ਗੁਰਜੀਤ ਸਿੰਘ ਸਾਬਕਾ ਫੌਜੀ ਸਮਾਣੇ ਦੇ ਟਾਵਰ ਤੇ ਲੱਗੇ ਮੋਰਚੇ ਤੇ ਆਪਣੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਗੁਰਬਾਣੀ ਬੇਅਦਬੀ ਤੇ ਸਖਤ ਕਾਨੂੰਨ ਬਣਾ ਹੀ ਦਿੱਤਾ ਕਿਉਂਕਿ ਸਖ਼ਤ ਕਾਨੂੰਨ ਬਣਾਉਣ ਤੋਂ ਬਗੈਰ ਇਨ੍ਹਾਂ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਸੰਭਵ ਹੋ ਗਿਆ ਸੀ ਅਤੇ ਪੰਥਕ ਜਥੇਬੰਦੀਆਂ ਵੱਲੋਂ ਮੋਰਚਾ ਲਾਇਆ ਹੋਇਆ ਸੀ ਕਿ ਜਿੰਨੀ ਦੇਰ ਤੱਕ ਸਰਕਾਰ ਗੁਰਬਾਣੀ ਬੇਅਦਬੀ ਰੋਕਣ ਲਈ ਕੋਈ ਸਖਤ ਕਾਨੂੰਨ ਨਹੀਂ ਲਿਆਉਂਦੀ ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਇਸ ਦੇ ਸਮਰਥਨ ਵਿਚ ਹੁਣ ਸਮਾਣਾ ਟਾਵਰ ਮੋਰਚਾ ਲੱਗਿਆ ਹੋਇਆ ਸੀ ਅਤੇ ਇਸੇ ਦਰਮਿਆਨ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਮੋਰਚੇ’ਚ ਪਹੁੰਚ ਕੇ ਇਨ੍ਹਾਂ ਆਗੂਆਂ ਨੂੰ ਭਰੋਸਾ ਦਿਵਾਇਆ ਸੀ ਕਿ ਉਹ ਖਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਖ਼ਤ ਕਾਨੂੰਨ ਲਿਆਉਣਗੇ ਅਤੇ ਅਜ ਮੁੱਖ ਮੰਤਰੀ ਨੇ ਆਪਣੇ ਵਾਅਦੇ ਮੁਤਾਬਕ ਪੰਜਾਬ ਵਿਧਾਨ ਸਭਾ ਵਿੱਚ ਇਸ ਸਬੰਧੀ ਸਖ਼ਤ ਕਾਨੂੰਨ ਬਣਾ ਹੀ ਦਿੱਤਾ ਹੈ, ਜਿਸ ਦਾ ਬਹੁਤ ਸਾਰੇ ਪੰਥਕ ਆਗੂਆਂ ਨੇ ਸਮਰਥਨ ਤੇ ਸਰਕਾਰ ਦਾ ਧੰਨਵਾਦ ਵੀ ਕੀਤਾ ਹੈ ,ਭਾਵੇਂ ਕਿ ਵਿਰੋਧੀ ਧਿਰ ਦੇ ਬਹੁਤ ਸਾਰੇ ਆਗੂ ਇਸ ਕਾਨੂੰਨ ਨੂੰ ਸਿਆਸੀ ਲਾਹਾ ਲੈਣ ਦਾ ਯਤਨ ਦੱਸ ਰਹੇ ਹਨ, ਜਦੋਂ ਕਿ ਅਸਲ ਵਿੱਚ ਇਹ ਕਾਨੂੰਨ ਬਣਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਸੀ ਜੋ ਬਾਕੀ ਸਰਕਾਰ ਬਣਾਉਣ ਵਿੱਚ ਅਸਫ਼ਲ ਸਿੱਧ ਹੋਈਆਂ ਪਰ ਆਪ ਪਾਰਟੀ ਦੀ ਪੰਜਾਬ ਸਰਕਾਰ ਨੇ ਖਾਲਸਾ ਸਾਜਨਾ ਦਿਵਸ ਮੌਕੇ ਗੁਰਬਾਣੀ ਬੇਅਦਬੀ ਨੂੰ ਠੱਲ ਪਾਉਣ ਵਾਲਾ ਸਖ਼ਤ ਬਣਾ ਕੇ ਬਹੁਤ ਹੀ ਮਹੱਤਵਪੂਰਨ ਸ਼ਲਾਘਾਯੋਗ ਤੇ ਇਤਿਹਾਸਕ ਫੈਸਲਾ ਲਿਆ ਹੈ ਜੋ ਸਮੇਂ ਤੇ ਲੋਕਾਂ ਦੀ ਮੰਗ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ, ਇਸ ਨਾਲ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਤੇ ਰੋਕ ਲੱਗੇਗੀ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਵੱਲੋਂ ਇਹ ਸਖਤ ਕਾਨੂੰਨ ਬਣਾਉਣ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਤੇ ਸਮਰਥਨ ਕਰਦੀ ਹੋਈ ਵਿਰੋਧੀ ਧਿਰਾਂ ਨੂੰ ਸਪੱਸ਼ਟ ਕਰਦੀ ਹੈ ਕਿ ਇਸ ਦਾ ਵਿਰੋਧ ਕਰਨ ਵਾਲੀ ਨੀਤੀ ਨੂੰ ਬੰਦ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਕਿਉਂਕਿ ਇਹ ਮਾਮਲਾ ਜਗਦੀ ਜੋਤ ਆਦਿ ਗੁਰੂ ਗ੍ਰੰਥ ਸਾਹਿਬ ਦਾ ਹੈ ਜਿਸ ਤੇ ਰਾਜਨੀਤੀ ਕਰਨੀ ਬਹੁਤ ਹੀ ਨਿੰਦਣਯੋਗ ਵਰਤਾਰਾ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਬੇਅਦਬੀ ਤੇ ਲੋਕਾਂ ਦੀ ਮੰਗ ਅਨੁਸਾਰ ਸਖ਼ਤ ਕਾਨੂੰਨ ਬਣਾਉਣ ਵਾਲੇ ਇਤਿਹਾਸਕ ਫੈਸਲੇ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਸਵਾਗਤ ਅਤੇ ਵਿਰੋਧੀਆਂ ਨੂੰ ਇਸ ਤੇ ਰਾਜਨੀਤੀ ਕਰਨ ਦੀ ਨਿੰਦਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਇਸ ਫੈਸਲੇ ਨਾਲ ਲੰਮੇਂ ਸਮੇਂ ਤੋਂ ਚੱਲ ਰਹੀਆਂ ਗੁਰਬਾਣੀ ਬੇਅਦਬੀਆਂ ਦੀਆਂ ਘਟਨਾਵਾਂ ਤੇ ਰੋਕ ਲੱਗੇਗੀ,ਕਿਉਂਕਿ ਇਸ ਕਾਨੂੰਨ ਤਹਿਤ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ 10 ਸਾਲ ਤੋਂ ਲੈਕੇ ਉਮਰਕੈਦ ਦੀ ਤੱਕ ਦੀ ਸਜ਼ਾ ਦੇ ਨਾਲ ਨਾਲ 500000 ਲੱਖ ਰੁਪਏ ਦਾ ਜੁਰਮਾਨਾ ਵੀ ਹੋ ਸਕਦਾ ਹੈ, ਜੋ ਬਹੁਤ ਹੀ ਮਹੱਤਵਪੂਰਨ ਤੇ ਸਖ਼ਤ ਕਾਨੂੰਨ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਇਸ ਕਾਨੂੰਨ ਦਾ ਉਹ ਲੋਕ ਵਿਰੋਧ ਕਰ ਰਹੇ ਹਨ ਜੋ ਗੁਰਬਾਣੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀ ਹਨ,ਜਦੋਂ ਕਿ ਇਸ ਸਖਤ ਕਾਨੂੰਨ ਬਣਾਉਣ ਦਾ ਪੰਥਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਿੱਘਾ ਸਵਾਗਤ ਤੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਕਾਨੂੰਨ ਦੇ ਬਣਨ ਨਾਲ ਜਿਥੇ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣਗੀਆ, ਉਥੇ ਗੁਰਬਾਣੀ ਬੇਅਦਬੀ ਘਟਨਾਵਾਂ ਤੇ ਰੋਕ ਲੱਗੇਗੀ ,ਭਾਈ ਖਾਲਸਾ ਨੇ ਕਿਹਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਗੁਰਬਾਣੀ ਬੇਅਦਬੀ ਰੋਕਣ ਸਬੰਧੀ ਸਖਤ ਕਾਨੂੰਨ ਦਾ ਸਮਰਥਨ ਕਰਦੀ ਹੋਈ ਜਿਥੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੀ ਹੈ ਉਥੇ ਵਿਰੋਧੀ ਧਿਰਾਂ ਨੂੰ ਤਾੜਨਾ ਕਰਦੀ ਹੈ ਕਿ ਇਸ ਦਾ ਵਿਰੋਧ ਕਰਨਾ ਬੰਦ ਕੀਤਾ ਜਾਵੇ, ਕਿਉਂਕਿ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਮਲੇ ਤੇ ਰਾਜਨੀਤੀ ਕਰਨੀ ਵੱਡੀ ਮੂਰਖ਼ਤਾਈ ਤੇ ਘਟਨਾ ਰਾਜਨੀਤੀ ਹੈ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਲੁਧਿਆਣਾ, ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *