ਵਧੀਕ ਜ਼ਿਲਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ

ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।
ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁਲਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾਂ ਪਸ਼ੂ ਫਸਲਾਂ ਦਾ ਵੀ ਉਜਾੜਾ ਕਰਦੇ ਹਨ। ਉਪਰੋਕਤ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ।  ਪਾਬੰਦੀ ਦੇ ਇਹ ਹੁਕਮ ਮਿਤੀ 29 ਦਸੰਬਰ 2022 ਤੋਂ 26 ਫਰਵਰੀ 2023 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *