ਤਲਵੰਡੀ ਸਾਬੋ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)—ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਸ਼ੁੱਭ ਦਿਹਾੜਾ ਬੀਤੇ ਦਿਨ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਅਖੰਡ ਪਾਠਾਂ ਦੇ ਭੋਗ ਪਾ ਕੇ ਭਾਰੀ ਧਾਰਮਿਕ ਦੀਵਾਨ ਨਾਲ ਸਮਾਪਤੀ ਕਰ ਦਿੱਤਾ ਸੀ,ਪਰ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਆਪਣੀ ਮਰਯਾਦਾ ਅਨੁਸਾਰ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰਾਂ ਤੋਂ ਅਲੱਗ ਅਗਲੇ ਦਿਨ (ਅੱਜ) ਅਖੰਡ ਪਾਠਾਂ ਦੇ ਭੋਗ ਪਾ ਕਿ ਮਹੱਲਾ ਕੱਢਣ ਦੀ ਮਰਯਾਦਾ ਤਹਿਤ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਦਸਮੇਸ਼ ਤਰਨਾ ਦਲ ਨੇ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ, ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸਰੀਦ ਬਾਬਾ ਜੀਵਨ ਸਿੰਘ ਮਾਂਝਾ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਸਹੀਦ ਬਾਬਾ ਸੰਗਤ ਸਿੰਘ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਸਤਨਾਮ ਸਿੰਘ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਦਲ ,ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ ਵਾਲਿਆਂ ਬਹੁਤ ਸਾਰੀਆਂ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਆਪਣੇ ਪੜਾਵਾਂ ਤੇ ਅਖੰਡ ਪਾਠਾਂ ਦੇ ਭੋਗ ਪਾਏ ਤੇ ਧਾਰਮਿਕ ਦੀਵਾਨ ਸਜਾਏ ,ਉਥੇ ਆਪਣੇ ਆਪਣੇ ਘੌੜਿਆ ਤੇ ਸਵਾਰ ਖੰਡੇ ਕਿਰਪਾਨਾਂ ਬਰਛੇ ਬਰਛੀਆਂ ਤੇ ਰਵਾਇਤੀ ਹੈ ਤੋਂ ਉਪਰੰਤ ਰੰਘਰੇਟਾ ਕੌਂਮ ਦੇ ਜੰਗੀ ਹਥਿਆਰਾਂ ਨਾਲ ਲੈਸ ਹੋ ਕੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ‘ਚ ਸ਼ਾਨਦਾਰ ਮੱਹਲੇ ਦਾ ਪ੍ਰਦਰਸ਼ਨ ਕੀਤਾ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਮਾਰਸ਼ਲ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ , ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਵਾਲਿਆਂ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਆਈ ਸੰਗਤ ਨੂੰ ਘੌੜਸਵਾਰੀ, ਨੇਜ਼ਾ ਬਾਜ਼ੀ ਗਤਕਾ ਬਾਜੀ, ਪੈਂਤੜੇ ਕੱਡਣੇ,ਇੱਕ ਤੋਂ ਲੈ ਕੇ ਦਸ ਦਸ ਘੌੜਿਆ ਨੂੰ ਇੱਕ ਕਤਾਰ,’ਚ ਭਜਾਉਣਾ, ਨੰਗੀਆਂ ਤਲਵਾਰਾਂ ਦੇ ਗਤਕੇਬਾਜ਼ੀ ਰਾਹੀਂ ਜੌਹਰ ਦਿਖਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਸਿੱਖੀ ਦੇ ਪੁਰਾਤਨ ਵਿਰਸੇ ਨਾਲ ਜੋੜਿਆ , ਭਾਈ ਖਾਲਸਾ ਖਾਲਸਾ ਨੇ ਦੱਸਿਆ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਦੇ ਸਬੰਧ ਵਿੱਚ ਤਖਤ ਦਮਦਮਾ ਸਾਹਿਬ ਸਾਬੋਂ ਕੀ ਤਲਵੰਡੀ ਬਠਿੰਡਾ ਵਿਖੇ ਸਮਾਗਮਾਂ ਸਬੰਧੀ ਪਰਸੋਂ ਦੇ ਰੋਜ਼ ਤੋਂ ਆਪਣੇ ਆਪਣੇ ਪੜਾਵਾਂ ਤੇ ਰੱਖੇ ਅਖਂਡ ਪਾਠਾਂ ਦੇ ਭੋਗ ਪਾਏ ਗਏ ਤੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ, ਭਾਈ ਖਾਲਸਾ ਨੇ ਦੱਸਿਆ ਦੀਵਾਨ ਸਮਾਪਤੀ ਤੋਂ ਉਪਰੰਤ ਜਥੇਦਾਰ ਬਾਬਾ ਮੇਜਰ ਸਿੰਘ ਸੌਢੀ, ਜਥੇਬੰਦੀਆਂ ਬਾਬਾ ਬਲਦੇਵ ਸਿੰਘ ਵੱਲਾ ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਦੀ ਅਗਵਾਈ ਹੇਠ ਤਖ਼ਤ ਦਮਦਮਾ ਸਾਹਿਬ ਤੇ ਨਕਮਸਤਕ ਹੋਣ ਦੇ ਨਾਲ ਨਾਲ ਇਤਿਹਾਸਕ ਗੁਰਦੁਆਰਾ ਦੇ ਨਕਮਸਤ ਹੋਣ ਤੋਂ ਬਾਅਦ ਸਥਾਨਕ ਗਰਾਉਂਡ ‘ਚ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਆਈ ਸੰਗਤ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ,ਪੰਜ ਪੰਜ ਛੇ ਛੇ ਘੌੜਿਆ ਦੀਆਂ ਇਕੱਠੀਆਂ ਦੌੜਾਂ ਲਗਾਉਣ ਨੰਗੀਆਂ ਤਲਵਾਰਾਂ ਦੇ ਜੌਹਰ ਦਿਖਾਉਣ ਦੇ ਨਾਲ ਨਾਲ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨਾ ਸਮੇਤ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ ਅਤੇ ਮਹੱਲਾ ਖੇਡਣ ਵਾਲੇ ਖਿਡਾਰੀਆਂ ਨੂੰ ਜਥੇਦਾਰ ਸਾਹਿਬਾਨਾਂ ਵਲੋਂ ਸਨਮਾਨਤ ਕੀਤਾ ਗਿਆ ਅਤੇ ਗੂਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਉਪਰੋਕਤ ਜਥੇਦਾਰ ਸਾਹਿਬਾਨਾਂ ਤੋਂ ਇਲਾਵਾ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਮੀਤ ਜਥੇਦਾਰ, ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਬੀਬੀ ਕਰਮਜੀਤ ਕੌਰ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਤਰਨਾਦਲ,ਭਾਈ ਰਣਜੀਤ ਸਿੰਘ ਲੰਗਰਾਂ ਵਾਲੇ ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਅਤੇ ਸਤਨਾਮ ਸਿੰਘ ਐਸ ਸੀ ਵਿੰਗ ਤੋਂ ਇਲਾਵਾ ਹਜ਼ਾਰਾਂ ਲੋਕ ਸ਼ਾਮਲ ਹੋਏ ।


