ਕਪੂਰਥਲਾ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਇਕ ਵੱਡਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਬਾਬਾ ਕੁਲਵਿੰਦਰ ਸਿੰਘ ਬੱਬਰ ਦੀ ਦੇਖ ਰੇਖ ਹੇਠ’ਚ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ ਹੈ ਜਿਸ ਵਿਚ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਸੰਤ ਮਹਾਂਪੁਰਸ਼ ਵੱਡੀ ਗਿਣਤੀ ਵਿਚ ਪਹੁੰਚ ਰਹੇ ਗੁਰਮਤਿ ਸਮਾਗਮ ਦੀ ਆਰੰਭਤਾ ਰੱਖੇ ਅਖੰਡਪਾਠਾਂ ਦੇ ਭੋਗ ਤੋਂ ਉਪਰੰਤ ਕੀਤਾ ਜਾਵੇ,ਸਮੂਹ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਭਾਈ ਬੱਬਰ ਨਾਲ਼ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਰੱਬੀ ਗੁਰਬਾਣੀ ਦੇ ਅਖੰਡਪਾਠ ਸਾਹਿਬ 15 ਅਪ੍ਰੈਲ ਨੂੰ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਖਾਲਸਾ ਸਾਜਨਾ ਦਿਵਸ ਸਬੰਧੀ ਗੁਰਮਤਿ ਸਮਾਗਮ ਦੀ ਆਰੰਭਤਾ ਹੋਏ ਗੀ ਅਤੇ ਵੱਖ ਵੱਖ ਧਾਰਮਿਕ ਹਾਜ਼ਰ ਲਵਾਕੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਮੁੱਖ ਪ੍ਰਬੰਧਕ ਭਾਈ ਸਾਹਿਬ ਭਾਈ ਬਲਜਿੰਦਰ ਸਿੰਘ ਬੱਬਰ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ।


