ਮਖੂ, ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਲੰਮੇ ਲੰਮੇ ਤੋ ਵਾਰਸ਼ ਪੰਜਾਬ ਜਥੇਬੰਦੀ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਐਪ ਪੀ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਪੰਜਾਬ ਸਰਕਾਰ ਦੀ ਸਿਫਾਰਸ਼ ਤੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਲੰਮੇ ਸਮੇਂ ਤੋਂ ਰੱਖਿਆ ਹੋਇਆ ਹੈ, ਭਾਵੇਂ ਕਿ ਉਹਨਾਂ ਦੇ ਹੋਰਨਾਂ ਸਾਥੀਆਂ ਨੂੰ ਪਿਛਲੇ ਸਾਲ ਨਜ਼ਰਬੰਦੀ ਸਮਾਪਤ ਹੋਣ ਕਰਕੇ ਪੰਜਾਬ ਦੀਆਂ ਜੇਲ੍ਹਾਂ ‘ਚ ਤਬਦੀਲ ਕਰ ਦਿੱਤਾ ਗਿਆ ਹੈ ਜਦੋਂ ਕਿ ਲੋਕਾਂ ਨੂੰ ਇਹ ਅਮੀਦ ਸੀ ਕਿ ਅੰਮ੍ਰਿਤ ਪਾਲ ਸਿੰਘ ਦੀ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਉਹਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਦਾ ਰਾਹ ਪੱਧਰਾ ਹੋ ਜਾਵੇਗਾ, ਪਰ ਲੋਕਾਂ ਦੀਆਂ ਉਮੀਦਾਂ ਆਸਾਂ ਤੇ ਉਸ ਵਕ਼ਤ ਪਾਣੀ ਫਿਰ ਗਿਆ, ਜਦੋਂ ਸਰਕਾਰ ਨੇ ਐਮ ਪੀ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਖਤਮ ਹੋਣ ਦੇ ਬਾਵਜੂਦ ਉਨ੍ਹਾਂ ਨਾਲ਼ ਸਬੰਧਤ ਹੋਰ 12 ਕੇਸਾਂ ਦੀ ਸੁਣਵਾਈ ਦੌਰਾਨ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦਾ ਫੈਸਲਾ ਕਰ ਲਿਆ ਗਿਆ, ਇਸ ਸਬੰਧੀ ਉਨ੍ਹਾਂ ਦੇ ਵਕੀਲ ਅਮਾਨ ਸਿੰਘ ਖਾਰਾ ਨੇ ਸਪੱਸ਼ਟ ਕੀਤਾ ਹੈ ਕਿ ਉਹਨਾਂ ਦੇ ਕੇਸਾਂ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ ਜੋ ਬਹੁਤ ਹੀ ਨਿੰਦਣਯੋਗ ਨੀਤੀ ਤੇ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਬਰਾਬਰ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਫੇਮੀਵਾਲਾ ਮੱਖੂ ਵਿਖੇ ਮੱਸਿਆ ਦੇ ਸ਼ੁੱਭ ਦਿਹਾੜੇ ਤੇ ਜਥੇਦਾਰ ਬਾਬਾ ਗੁਰਦੀਪ ਸਿੰਘ ਰਾਮਗੜ੍ਹੀਆ ਅੰਸ਼ ਬੰਸ ਭਾਈਰੂਪਚੰਦ ਭਾਈ ਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇੱਕ ਸਾਂਝੇ ਲਿਖ਼ਤੀ ਪ੍ਰੈਸ ਬਿਆਨ ਰਾਹੀਂ ਕੀਤਾ, ਇਹਨਾਂ ਪੰਥਕ ਆਗੂਆਂ ਨੇ ਸਪਸ਼ਟ ਕੀਤਾ ! ਦੇਸ਼ ਦਾ ਕਾਨੂੰਨ ਸਾਰੀ ਜਨਤਾ ਲਈ ਇੱਕ ਹੈ, ਪਰ ਸਰਕਾਰ ਨੇ ਸਿੱਖਾਂ ਲਈ ਵੱਖਰੇ ਕਾਨੂੰਨ ਬਣਾਏ ਹੋਏ ਹਨ ! ਜਿਨ੍ਹਾਂ ਨੂੰ ਸਮੇਂ ਸਮੇਂ ਵਰਤ ਕੇ ਸਿਖਾਂ ਨੂੰ ਬੇਗਾਨਗੀ ਦਾ ਏਹਸਾਸ ਕਰਵਾਇਆ ਜਾਦਾਂ ਹੈ, ਇਸ ਕਰਕੇ ਦਲਪੰਥ ਭਾਈ ਰੂਪ ਚੰਦ ਬੁੱਢਾ ਦਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੇ ਐਮ ਪੀ ਅੰਮ੍ਰਿਤ ਪਾਲ ਸਿੰਘ ਨੂੰ ਨਜ਼ਰਬੰਦੀ ਖ਼ਤਮ ਹੋਣ ਦੇ ਬਾਵਜੂਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦਾ ਜਾਵੇ, ਕਿਉਂਕਿ ਉਹਨਾਂ ਤੇ 12 ਕੇਸ਼ ਹੋਰ ਅਜਿਹੇ ਹਨ, ਜੋ ਪੰਜਾਬ ਨਾਲ਼ ਸਬੰਧਤ ਹਨ ਫਿਰ ਉਹਨਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ? ਇਸ ਕਰਕੇ ਉਹਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਤਾਂ ਕਿ ਉਹ ਆਪਣੇ ਸਾਥੀਆਂ ਸਮੇਤ ਚੱਲ ਰਹੇ ਸਾਰੇ ਕੇਸਾਂ ਦਾ ਨਿਪਟਾਰਾ ਕਰ ਸਕਣ ਅਤੇ ਆਪਣੇ ਪਰਵਾਰ ਸਮੇਤ ਆਪਣੇ ਹਲਕੇ ਦੇ ਲੋਕਾਂ ਦੀਆਂ ਦੁੱਖ਼ ਤਕਲੀਫਾਂ ਸੁਣਨ ਦੇ ਸਮਰਥ ਬਣ ਸਕਣ, ਜਥੇਦਾਰ ਗੁਰਦੀਪ ਸਿੰਘ ਤੇ ਭਾਈ ਖਾਲਸਾ ਨੇ ਕਿਹਾ ਭਾਰਤ ਵਿਚ ਸਿੱਖਾਂ ਲਈ ਵੱਖਰੇ ਕਾਨੂੰਨ ਤੇ ਹੋਰਨਾਂ ਲਈ ਵੱਖਰੇ ਬਣਾਏ ਗਏ ਹਨ ਅਤੇ ਸਰਕਾਰ ਇਨ੍ਹਾਂ ਵੱਖ਼ਰੇ ਕਾਨੂੰਨਾਂ ਨੂੰ ਜੇਲ੍ਹਾ’ਚ ਬੰਦ ਸਿੰਘਾਂ ਲਈ ਵਰਤ ਕੇ ਜ਼ਲੀਲ ਕਰਦੀ ਹੈ ਅਤੇ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ, ਉਨ੍ਹਾਂ ਕਿਹਾ ਅਸੀਂ ਸਰਕਾਰ ਦੀ ਇਸ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਮੰਗ ਕਰਦੇ ਹਾਂ ਕਿ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਤੁਰੰਤ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਿਆਂਦਾ ਜਾਵੇ ਤਾਂ ਕਿ ਸਿੱਖਾਂ ਵਿੱਚੋਂ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਸਕੇ ।


