ਤਰਨਤਾਰਨ ਸਾਹਿਬ, ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)–ਬੀਤੇ ਦਿਨ ਮੱਸਿਆ ਦੇ ਸ਼ੁੱਭ ਦਿਹਾੜੇ ਤੇ ਤਰਨਤਾਰਨ ਦੇ ਪਵਿੱਤਰ ਸਰੋਵਰ ਵਿੱਚ ਇੱਕ ਵਿਅਕਤੀ ਵੱਲੋਂ ਛਾਲ ਮਾਰਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਘਟਨਾ ਤੇ ਗਹਿਰੀ ਚਿੰਤਾ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾੜੇ ਪ੍ਰਬੰਧਾਂ ਨੂੰ ਜੁਮੇਵਾਰ ਦੱਸਦਿਆਂ ਮੰਗ ਕੀਤੀ ਕਿ ਮਿਰਤਕ ਦੀ ਲਾਸ਼ ਨੂੰ ਲੱਭ ਕੇ ਉਸ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਪੱਸ਼ਟ ਕੀਤਾ ਕਿ ਉਸ ਵਿਆਕਤੀ ਨੂੰ ਮੌਤ ਤੋਂ ਬਚਾਇਆ ਜਾ ਸਕਦਾ ਸੀ ਅਗਰ ਮੌਕੇ ਤੇ 24 ਘੰਟੇ ਸਰੋਵਰ ਦੀਆਂ ਪ੍ਰਕਰਮਾਂ ਵਿੱਚ ਤਾਇਨਾਤ ਕੀਤੇ ਗਏ ਬਰਛਾਧਰੀ ਸੇਵੇਦਾਰ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਕੋਸ਼ਿਸ਼ ਕਰਦੇ, ਕਿਉਂਕਿ ਮੱਸਿਆ ਮੌਕੇ ਹਜ਼ਾਰਾਂ ਸੰਗਤਾਂ ਹਾਜ਼ਰ ਰਹਿਦੀਆਂ ਹਨ ਤੇ ਇਸ਼ਨਾਨ ਕਰਦੀਆਂ ਰਹਿੰਦੀਆਂ ਹਨ, ਫਿਰ ਵੀ ਇੱਕ ਵਿਅਕਤੀ ਵੱਲੋਂ ਦਿਨ ਦਿਹਾੜੇ ਪਵਿੱਤਰ ਸਰੋਵਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣੀ ਬੜੇ ਦੁੱਖ ਵਾਲੀ ਘਟਨਾ ਕਹੀ ਸਕਦੀ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੇ ਦਿਨੀਂ ਮੱਸਿਆ ਦੇ ਸ਼ੁੱਭ ਦਿਹਾੜੇ ਤੇ ਤਰਨਤਾਰਨ ਦੇ ਪਵਿੱਤਰ ਸਰੋਵਰ ਵਿੱਚ ਛਾਵ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਭਾਵੇਂ ਕਿ ਇਨਸਾਨ ਦੀ ਸਵਾਸਾਂ ਵਾਲ਼ੀ ਪੂੰਜੀ ਸਬੰਧੀ ਉਸ ਵਾਹਿਗੁਰੂ ਪਰਮੇਸਵਰ ਰੱਬ ਤੋਂ ਵੱਧ ਕੋਈ ਜਾਣਦਾ ਪਰ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਨ੍ਹਾਂ ਵਿਚ ਮਨੁੱਖ ਨੂੰ ਮਰਨ ਤੋਂ ਬਚਾਉਣ ਲਈ ਮਨੁੱਖ ਸਹਾਰਾ ਸਹਾਈ ਹੋ ਜਾਂਦਾ ਹੈ ਜੇਕਰ ਉਸ ਮਨੁੱਖ ਦੀ ਸਵਾਸਾਂ ਵਾਲੀ ਪੂੰਜੀ ਬਚਦੀ ਹੋਵੇ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਤੇ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕਰਦੀ ਹੈ ਉਥੇ ਇਸ ਘਟਨਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਤੇ ਸਵਾਲ ਖੜ੍ਹਾ ਕਰਦੀ ਹੋਈ ਮਿਰਤਕ ਦੀ ਦੇਹੀ ਬ੍ਰਾਮਦ ਕਰਕੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦੀ ਹੈ, ਭਾਈ ਖਾਲਸਾ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਵੱਡੇ ਅਤੇ ਇਤਿਹਾਸਕ ਸਰੋਵਰ ਦੀਆਂ ਪ੍ਰਕਰਮਾਂ ਵਿੱਚ ਬਰਛਾ ਧਾਰੀ ਸੇਵਾਦਾਰਾਂ ਨੂੰ ਚੁਸਤ ਦਰੁਸਤ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਅੱਗੇ ਤੋਂ ਅਜਿਹਾ ਭਾਣਾ ਨਾਂ ਵਰਤ ਸਕੇ , ਇਸ ਮੌਕੇ ਤੇ ਭਾਈ ਖਾਲਸਾ ਨਾਲ ਫੈਡਰੇਸ਼ਨ ਦੇ ਕਈ ਕਾਰਕੁਨ ਸ਼ਾਮਲ ਸਨ ।


