ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਲਗਾਇਆ ਗਿਆ

ਗੁਰਦਾਸਪੁਰ

346 ਹਵਾਲਾਤੀਆਂ/ਕੈਦੀਆਂ ਦੀ ਮੈਡੀਕਲ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਮਾਨਯੋਗ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਹਦਾਇਤਾਂ ਅਨੁਸਾਰ ਅੱਜ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਮੈਡੀਕਲ ਕੈਂਪ ਸਿਵਿਲ ਸਰਜਨ, ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ। ਮੈਡੀਕਲ ਕੈਂਪ ਦੌਰਾਨ ਸਰਕਾਰੀ ਹਸਪਤਾਲ, ਗੁਰਦਾਸਪੁਰ ਦੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਹਵਾਲਾਤੀਆਂ ਅਤੇ ਕੈਦੀਆਂ ਨੂੰ ਚੈੱਕ ਕੀਤਾ ਗਿਆ ਅਤੇ ਉਹਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

ਇਸ ਮੈਡੀਕਲ ਕੈਂਪ ਵਿੱਚ ਸਰਕਾਰੀ ਹਸਪਤਾਲ ਦੇ ਵੱਖ-ਵੱਖ ਬਿਮਾਰੀਆਂ ਦੇ ਸਪੈਸ਼ਲਿਸਟ ਡਾਕਟਰ ਜਿਨ੍ਹਾਂ ਵਿੱਚ ਮੈਡੀਕਲ ਸਪੈਸ਼ਲਿਸਟ, ਆਰਥੋਪੈਡਿਕ, ਅੱਖਾਂ ਦੇ ਮਾਹਿਰ, ਗਾਇਨੋਕੋਲੋਜਿਸਟ, ਪੀਡੀਆਟ੍ਰਿਕ ਅਤੇ ਡੈਂਟਲ ਮੈਡੀਕਲ ਅਫਸਰ ਆਦਿ ਸ਼ਾਮਲ ਸਨ, ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦੇ 346 ਹਵਾਲਾਤੀਆਂ/ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਗਈਆਂ।    

Leave a Reply

Your email address will not be published. Required fields are marked *