ਭਗਵੰਤ ਮਾਨ ਤਰੁੰਤ ਮੁਆਫੀ ਮੰਗੇ ਨਹੀਂ ਤਾਂ ਕਰਾਂਗੇ ਮਾਨਹਾਣੀ ਕੇਸ – ਜਥੇਦਾਰ ਗੋਰਾ , ਬੀਬੀ ਜਫਰਵਾਲ
ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਗੁਰੂ ਦੀ ਗੋਲਕ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਮੈਂਬਰ ਸਾਹਿਬਾਨ ਦੇ ਖਿਲਾਫ ਨੀਵੀਂ ਪੱਧਰ ਦੀ ਸੋਚ ਦਿਖਾਉਂਦਿਆਂ ਭੱਦੀ ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਜਸਬੀਰ ਕੌਰ ਜਫਰਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਡਾ ਨਿਧੀ ਕੁਮੁਦ ਬਾਮਬਾ ਏ ਡੀ ਸੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਤਰੁੰਤ ਸ਼੍ਰੋਮਣੀ ਕਮੇਟੀ ਕੋਲੋਂ ਮੁਆਫੀ ਮੰਗੇ ਅਤੇ ਜੇਕਰ ਉਹ ਆਪਣੀ ਗਲਤੀ ਦਾ ਅਹਿਸਾਸ ਨਹੀਂ ਕਰਦੇ ਜਾ ਸੰਗਤਾਂ ਕੋਲੋਂ ਮੁਆਫੀ ਨਹੀਂ ਮੰਗਦੇ ਤਾ ਪੰਜਾਬ ਦੇ ਹਰ ਸ਼ਹਿਰ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੇ ਖਿਲਾਫ ਮਾਨਹਾਣੀ ਦਾ ਕੇਸ ਕਰਨਗੇ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਗੁਰੂ ਦੀ ਗੋਲਕ ਗ਼ਰੀਬ ਦਾ ਮੂੰਹ ਹੈ। ਉਹਨਾਂ ਕਿਹਾ ਕਿ ਇਹਨਾਂ ਗੋਲਕਾਂ ਵਿੱਚ ਸੰਗਤਾਂ ਵੱਲੋਂ ਜੋ ਮਾਇਆ ਦੇ ਰੂਪ ਵਿੱਚ ਮੱਥਾ ਟੇਕਿਆ ਜਾਂਦਾ ਹੈ ਉਸ ਮਾਇਆਂ ਨਾਲ ਜਦੋਂ ਦੇਸ਼ ਵਿੱਚ ਕਿਸੇ ਜਗ੍ਹਾ ਤੇ ਹੜ, ਭੁਚਾਲ, ਤੁਫਾਨ,ਕੋਰਾਨਾ ਮਹਾਂਮਾਰੀ ਜਾ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਆਈ ਹੋਵੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਗੋਲਕ ਦੀ ਮਾਇਆ ਨਾਲ ਹਰ ਪ੍ਰਕਾਰ ਦੀ ਘਰ ਘਰ ਪਹੁੰਚ ਕੇ ਮਦਦ ਕੀਤੀ ਜਾਂਦੀ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਉਸ ਸਮੇਂ ਸਰਕਾਰਾਂ ਵੀ ਆਪਣੇ ਫ਼ਰਜ਼ਾਂ ਤੋਂ ਦੋੜ ਜਾਂਦੀ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਹਰ ਇੱਕ ਦੇ ਦੁਖ ਸੁਖ ਵਿੱਚ ਪਹੁੰਚ ਕੇ ਮਦਦ ਕਰਦੀ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਸ੍ਰ ਭਗਵੰਤ ਮਾਨ ਸ਼੍ਰੋਮਣੀ ਕਮੇਟੀ ਅਤੇ ਗੁਰੂ ਘਰਾਂ ਵਿੱਚ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਸਿੱਖ ਕੌਮ ਆਮ ਆਦਮੀ ਪਾਰਟੀ ਦਾ ਇਹ ਸੁਪਨਾ ਕਦੇ ਵੀ ਪੂਰਾ ਨਹੀਂ ਹੋਣ ਦੇਵੇਗੀ।।ਇਸ ਮੌਕੇ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਜਿਨ੍ਹਾਂ ਚ ਸ੍ਰ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸ੍ਰ ਮਨਜੀਤ ਸਿੰਘ ਜੋੜਾ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜ਼ਾ ਕਲਾਂ, ਸ੍ਰ ਗੁਰਵਿੰਦਰ ਸਿੰਘ ਤਲਵੰਡੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ,ਸ੍ਰ ਲਵਜੀਤ ਸਿੰਘ ਬਸਰਾਵਾਂ ਅਕਾਊਂਟੈਂਟ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ, ਸ੍ਰ ਸੰਤੋਖ ਸਿੰਘ ਤਲਵੰਡੀ ਰਾਮਾਂ ਮੈਨੇਜਰ ਗੁਰਦੁਆਰਾ ਬਾਰਠ ਸਾਹਿਬ ਸਮੇਤ ਸਟਾਫ ਮੈਂਬਰ ਹਾਜ਼ਰ ਸਨ



