ਸੀਬੀਏ ਇਨਫੋਟੈਕ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਵੱਖ ਵੱਖ ਕੰਪਨੀਆਂ ਵਿੱਚ ਨੌਕਰੀਆਂ ਦਵਾ ਚੁੱਕੀ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਗੁਰਦਾਸਪੁਰ ਦੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਦੀ ਇਕ ਹੋਰ ਵਿਦਿਆਰਥਣ ਨੇ 3 ਮਹੀਨਿਆਂ ਦਾ ਐਡਵਾਂਸ ਕੰਪਿਊਟਰ ਬੇਸਿਕ ਕੋਰਸ ਕਰਕੇ ਮੈਨਟੋਰ ਇਮੀਗ੍ਰੇਸ਼ਨ ਗੁਰਦਾਸਪੁਰ ਵੱਲੋਂ ਪਲੇਸਮੈਂਟ ਕਰਦੇ ਹੋਏ ਨੌਕਰੀ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ :ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਗੁਰਦਾਸਪੁਰ ਅੰਦਰ ਸੀ.ਬੀ.ਏ. ਇੰਫੋਟੈਕ ਇੱਕ ਅਜਿਹੀ ਕੰਪਨੀ ਹੈ ਜੋਕਿ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਵੱਖ ਵੱਖ ਕੰਪਨੀਆਂ ਵਿੱਚ ਨੌਕਰੀਆਂ ਦਵਾ ਚੁੱਕੀ ਹੈ ਅਤੇ ਹੁਣ ਉਹਨਾਂ ਦੀ ਸੰਸਥਾ ਤੋਂ 3 ਮਹੀਨੇ ਦਾ ਐਡਵਾਂਸ ਕੰਪਿਊਟਰ ਬੇਸਿਕ ਕੋਰਸ ਕਰਨ ਵਾਲੀ ਵਿਦਿਆਰਥਣ ਤਾਨੀਆ ਨੇ ਮੈਨਟੋਰ ਇੰਮੀਗ੍ਰੇਸ਼ਨ ਗੁਰਦਾਸਪੁਰ ਵਿਖੇ ਨੋਕਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਾਡੇ ਕਿਸੇ ਵਿਦਿਆਰਥੀ ਦੀ ਨੌਕਰੀ ਲਈ ਚੋਣ ਹੁੰਦੀ ਹੈ ਤਾਂ ਸਾਨੂੰ ਆਪਣੇ ਉਪਰ ਬਹੁਤ ਮਾਣ ਹੁੰਦਾ ਹੈ ਕਿਉਂਕਿ ਵਿਦਿਆਰਥੀ ਨੂੰ ਨੌਕਰੀ ਮਿਲਣ ਨਾਲ ਜਿਥੇ ਸਾਡੀ ਸੰਸਥਾ ਦਾ ਨਾਮ ਹੋਰ ਉਚਾ ਹੁੰਦਾ ਹੈ ਉਸਦੇ ਨਾਲ ਨਾਲ ਸਾਡੀ ਟੀਮ ਵਲੋਂ ਕੀਤੀ ਗਈ ਸਖਤ ਮੇਹਨਤ ਦਾ ਫਲ ਵੀ ਮਿਲਦਾ ਹੈ। ਇੰਜੀ.ਸੰਦੀਪ ਕੁਮਾਰ ਨੇ ਅੱਗੇ ਦੱਸਿਆ ਸਾਡੀ ਇਹੋ ਕੋਸ਼ਿਸ਼ ਹੁੰਦੀ ਹੈ ਕਿ ਜੋ ਵਿਦਿਆਰਥੀ ਕੰਪਿਊਟਰ ਜਾਂ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਟ੍ਰੇਨਿੰਗ ਮੁਕੰਮਲ ਕਰਦਾ ਹੈ ਉਸ ਨੂੰ ਜਲਦ ਤੋਂ ਜਲਦ ਨੌਕਰੀ ਦਿਵਾਈ ਜਾਵੇ ਤਾਂ ਜੋ ਵਿਦਿਆਰਥੀ ਆਪਣੇ ਪੈਰਾਂ ਸਿਰ ਖੜਾ ਹੋ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਨੌਕਰੀ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਤਾਨੀਆ ਨੇ ਕਿਹਾ ਕਿ ਸੀ.ਬੀ.ਏ ਇਨਫੋਟੈਕ ਜਿਲਾ ਗੁਰਦਾਸਪੁਰ ਅੰਦਰ ਇਕੋ ਇਕ ਅਜਿਹੀ ਸੰਸਥਾ ਹੈ ਜੋ ਆਪਣੇ ਵਿਦਿਆਰਥੀ ਦੀ ਹਰ ਸੰਭਵ ਮਦਦ ਕਰਦੀ ਹੈ। ਉਹਨਾਂ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਚੰਗੀ ਕੰਪਨੀ ਵਿਚ ਨੌਕਰੀ ਹਾਸਲ ਕਰਨਾ ਚਾਹੁੰਦੇ ਹਨ ਤਾਂ ਅੱਜ ਹੀ ਸੀ.ਬੀ.ਏ ਇਨਫੋਟੈਕ ਵਿਖੇ ਦਾਖਲਾ ਲੈ ਕੇ ਕੋਚਿੰਗ ਪ੍ਰਾਪਤ ਕਰਨ ਅਤੇ ਆਪਣੇ ਸੁਪਨੇ ਸਾਕਾਰ ਕਰਨ।

Leave a Reply

Your email address will not be published. Required fields are marked *