ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਰੋਸਾ ਦੇ ਸਰਕਾਰੀ ਹਾਈ ਸਕੂਲ ਵਿੱਚ ਕੰਪਿਊਟਰ ਲੈਬ ਅਤੇ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਸਿੱਖਿਆ ਕ੍ਰਾਂਤੀ ‘ ਸਕੂਲ ਵਿੱਚ ਆਧੁਨਿਕ ਸਿੱਖਿਆ ਨੂੰ ਉਤਸ਼ਾਹਿਤ ਕਰਦਿਆਂ ਡਿਜ਼ਿਟਲ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਰਾਹੀਂ ਪੜ੍ਹਨ ਦਾ ਸੁਨਹਿਰਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸਮਾਰਟ ਕਲਾਸਨਰੂਮਾਂ ਦੇ ਜ਼ਰੀਏ ਪੜ੍ਹਾਈ ਹੋਰ ਵੀ ਰੁਚੀ ਵਾਲੀ ਅਤੇ ਪ੍ਰਭਾਵਸ਼ਾਲੀ ਬਣੇਗੀ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ।
ਇਸ ਉਪਰਾਲੇ ਲਈ ਪਿੰਡ ਵਾਸੀਆਂ ਅਤੇ ਸਕੂਲ ਸਟਾਫ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਦਿਲੋਂ ਧੰਨਵਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਸਿੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।


