ਤਰਨਤਾਰਨ , ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਦਿਨ ਦਿਹਾੜੇ ਲੁੱਟਾਂ ਖੋਹਾਂ ਚੋਰੀਆਂ ਡਿਕੈਤਿਆ ਦੇ ਨਾਲ ਨਾਲ ਕਤਲਾਂ ਦੀਆਂ ਵਾਰਦਾਤਾਂ ਵਿਚ ਹੁੰਦਾ ਜਾ ਰਿਹੈ ਅਤੇ ਅੱਜ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਧਲ’ਚ ਆਤਮਾ ਸਿੰਘ ਨਾਂ ਦੇ ਕਿਸਾਨ ਨੂੰ ਘਰੋਂ ਬੁਲਾਕੇ ਗੋਲੀਆਂ ਨਾਲ ਹੱਤਿਆ ਕਰ ਦਿੱਤੀ ਗਈ,ਵਾਰਦਾਤ ਤੋਂ ਬਾਅਦ ਪਿੰਡ ਦਾ ਮਹੌਲ ਸੋਗ ਦੀ ਲਹਿਰ ਵਿੱਚ ਬਦਲ ਗਿਆ, ਸਹਿਮੇਂ ਹੋਏ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਦਿਸਦੀ,ਸਮਾਜ ਵਿਰੋਧੀ ਅਨਸਰ ਆਪਣੀਆਂ ਮਾੜੀਆਂ ਹਰਕਤਾਂ ਰਾਹੀਂ ਦਿਨ ਦਿਹਾੜੇ ਜਿੰਨੂੰ ਮਰਜ਼ੀ ਲੁੱਟ ਕੇ ਜਾਂ ਜਾਨੋ ਮਾਰਕੇ ਫ਼ਰਾਰ ਹੋ ਜਾਂਦੇ ਹਨ ਅਤੇ ਸਰਕਾਰ ਇਨ੍ਹਾਂ ਤੇ ਕਾਬੂ ਪਾਉਣ ‘ਚ ਬਹੁਤ ਬੁਰੀ ਅਸਫ਼ਲ ਨਜ਼ਰ ਆ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪਿੰਡ ਗੰਡੀਵਿੰਡ ਧੱਧਲ ਦੇ ਕਿਸਾਨ ਆਤਮਾ ਸਿੰਘ ਦੀ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਜਿੱਥੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਗਿਰਫ਼ਤਾਰ ਕਰਨ ਦੀ ਮੰਗ ਕਰਦੀ ਹੈ ਉਥੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਦੇ ਨਾਲ ਸਰਕਾਰ ਨੂੰ ਬੇਨਤੀ ਕਰਦੀ ਹੈ ਲੋਕਾਂ ਦੇ ਜਾਨਮਾਲ ਦੀ ਰਾਖੀ ਕਰਨ ਲਈ ਰਾਜ਼ ਦੀ ਪੁਲਿਸ ਨੂੰ ਚੁਸਤ ਦਰੁਸਤ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਧਲ ਵਿਖੇ ਆਤਮਾ ਸਿੰਘ ਨਾਂ ਦੇ ਕਿਸਾਨ ਦੀ ਦੋ ਮੋਟਰਸਾਇਕਲਾਂ ਸਵਾਰਾਂ ਵੱਲੋਂ ਘਰੋਂ ਬੁਲਾਕੇ ਗੋਲੀਆਂ ਨਾਲ ਹੱਤਿਆ ਕਰਨ ਵਾਲੀ ਵਾਰਦਾਤ ਤੇ ਗਹਿਰੇ ਦੁੱਖ ਪ੍ਰਗਟਾਵਾ, ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਤੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਨੀ ਨਹੀਂ ? ਦੋ ਮੋਟਰਸਾਈਕਲਾਂ ਸਵਾਰਾਂ ਨੇ ਘਰ ਤੋਂ ਬਾਹਰ ਬੁਲਾ ਕੇ ਗੋਲੀਆਂ ਮਾਰੀਆਂ ਤੇ ਹੱਤਿਆ ਕਰ ਕੇ ਫ਼ਰਾਰ ਹੋ ਗਏ,ਪਿੰਡ ਦੇ ਲੋਕ ਪੂਰੀ ਤਰ੍ਹਾਂ ਸਹਿਮੇਂ ਹੋਏ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਵਾਰ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਲੋਕਾਂ ਦੀ ਮੰਗ ਅਨੁਸਾਰ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਲੋੜੀਂਦਾ ਮੁਆਵਜ਼ਾ ਦੇਣ ਦੇ ਨਾਲ ਨਾਲ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਕਿ ਰਾਜ ਵਿੱਚ ਵਧ ਰਹੀਆਂ ਅਜਿਹੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ ।


