ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਅਤੇ ਗੁਰੂਦੁਆਰਾ ਪੱਤੀ ਜੇਠਾਂ ਰਮੀਦੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸਾਂਝੇ ਤੌਰ ਤੇ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ,ਨਗਰ ਕੀਰਤਨ ਸਜਾਇਆ ਗਿਆ, ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਤਰੀ ਦੀਵਾਨ ਸਜਾਏ, ਸਮੂਹ ਧਾਰਮਿਕ ਬੁਲਾਰਿਆਂ ਅਤੇ ਸੰਤ ਮਹਾਂਪੁਰਸ਼ਾਂ ਦਾ ਪਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਭਾਈ ਖਾਲਸਾ ਨੇ ਦੱਸਿਆ ਹਰ ਸਾਲ ਦੀ ਮਰਯਾਦਾ ਅਨੁਸਾਰ ਪੱਤੀ ਜੇਠਾਂ ਰਮੀਦੀ ਗੁਰੂਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਏ ਜਾਣ ਵਾਲੀ ਚਲਾਈ ਮਰਯਾਦਾ ਤਹਿਤ ਇਸ ਵਾਰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ ਨੂੰ ਮਨਾਉਣ ਦੇ ਸਬੰਧ’ਚ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਅਤੇ ਗੁਰਦੁਆਰਾ ਪੱਤੀ ਜੇਠਾਂ ਰਮੀਦੀ ਵਿਖੇ ਪਰਸੋਂ ਦੇ ਰੋਜ਼ ਤੋਂ ਪੰਜ ਲੜ੍ਹੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਗੁਰਦੁਆਰਾ ਪੱਤੀ ਜੇਠਾਂ ਰਮੀਦੀ ਤੋਂ ਸਜਾਇਆ ਗਿਆ, ਜੋਂ ਜੇਠਾਂ ਪੱਤੀ ਰਮੀਦੀ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਸਮੂਹ ਨਗਰ ਦੀਆਂ ਪ੍ਰਕਰਮਾਂ ਕਰਨ ਤੋਂ ਉਪਰੰਤ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਪਹੁੰਚਿਆ ਜਿੱਥੇ ਚਾਰ ਵਜੇ ਤੱਕ ਧਾਰਮਿਕ ਦੀਵਾਨ ਸਜਾਏ ਗਏ ,ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਵਿਸਥਾਰ ਨਾਲ ਚਾਨਣਾ ਪਾਇਆ, ਮੁੱਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ, ਪ੍ਰਧਾਨ ਕਸ਼ਮੀਰ ਸਿੰਘ ਰਮੀਦੀ ਮੈਂਬਰ ਕੇਵਲ ਸਿੰਘ ਰਮੀਦੀ ਅਤੇ ਗੁਰਦੁਆਰਾ ਪੱਤੀ ਜੇਠਾਂ ਰਮੀਦੀ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਨੇ ਸਾਂਝੇ ਤੌਰ ਨਗਰ ਕੀਰਤਨ ਦੇ ਸਮੂਹ ਪੜਾਵਾਂ ਤੇ ਆਦਿ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਭੇਂਟ ਕਰਨ ਅਤੇ ਪੰਜ ਪਿਆਰਿਆਂ ਦਾ ਸਿਰੀਪਾਓ ਬਖਸ਼ਿਸ਼ ਕਰਨ ਦੇ ਨਾਲ ਨਾਲ ਨਗਰ ਕੀਰਤਨ ਵਿੱਚ ਲੰਗਰ ਦੀ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ ਸੀਰੀਪਾਓ ਬਖਸ਼ਿਸ਼ ਕਰ ਕੇ ਸਨਮਾਨ ਕੀਤਾ ਗਿਆ ਇਸ ਮੌਕੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮੂਹ ਸੰਗਤਾਂ ਦਾ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਸਮੂਹ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਸਚ, ਹਕ , ਇਨਸਾਫ਼ ਤੇ ਪਹਿਰਾ ਦਿੰਦਿਆਂ ਗਰੀਬ ਮਜ਼ਲੂਮ ਦੀ ਬਾਂਹ ਫੜਨ ਦੇ ਨਾਲ ਨਾਲ ਨਾਮ ਜਪਣ ਵੰਡ ਸਕਣ ਤੇ ਕਿਰਤ ਕਰਨ ਵਾਲੇ ਗੁਰੂ ਉਪਦੇਸ਼ ਤੇ ਪਹਿਰਾ ਦੇਣ ਦੀ ਅਪੀਲ ਕੀਤੀ ਭਾਈ ਖਾਲਸਾ ਤੇ ਦਸਿਆ ਗੁਰਦੁਆਰਾ ਸੰਤ ਸਰ ਸਾਹਿਬ ਤੋਂ ਚਾਰ ਵਜੇ ਨਗਰ ਕੀਰਤਨ ਦੀ ਵਾਪਸੀ ਗੁਰਦੁਆਰਾ ਪੱਤੀ ਜੇਠਾਂ ਰਮੀਦੀ ਵਿਖੇ ਹੋਈ ਜਿਥੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਮੁਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਨੇ ਕੀਤੀ ਅਤੇ ਮੈਂਬਰ ਕੇਵਲ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਇਸ ਮੌਕੇ ਬਲਬੀਰ ਸਿੰਘ ਰਾੜੇਵਾਲੇ, ਗੁਰਜਿੰਦਰ ਸਿੰਘ ਰਾਗੀ ਜਥਾ, ਪ੍ਰਧਾਨ ਜਸਬੀਰ ਸਿੰਘ, ਸੰਤ ਬਾਬਾ ਪਰਮਜੀਤ ਸਿੰਘ, ਭਾਈ ਹਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਤੇ ਪਰਮਜੀਤ ਸਿੰਘ ਤੋਂ ਇਲਾਵਾ ਸੈਂਕੜੇ ਧਾਰਮਿਕ ਤੇ ਸਿਆਸੀ ਹਸਤੀਆਂ ਹਾਜ਼ਰ ਸਨ।

Leave a Reply

Your email address will not be published. Required fields are marked *