ਪੰਜਾਬ ਮੁਲਾਜ਼ਮ ਅਤੇ ਸਾਂਝਾ ਫਰੰਟ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਹੋਈ- ਬਿੱਕਰ ਸਿੰਘ ਮਾਖਾ

ਮਾਲਵਾ

ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਕੇ ਬਣਦਾ ਏਰੀਅਰ ਦੇਣ ਦੀ ਕੀਤੀ ਮੰਗ

ਮਾਨਸਾ, ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)— ਪੰਜਾਬ ਮੁਲਾਜ਼ਮ ਅਤੇ ਸਾਂਝਾ ਫਰੰਟ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜਿਲ੍ਹਾ ਕਨਵੀਨਰਾ ਦੀ ਪ੍ਰਧਾਨਗੀ ਪੈਨਸ਼ਨਰ ਭਵਨ ਮਾਨਸਾ ਵਿਖੇ ਹੋਈ। ਅੱਜ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸੂਬਾਈ ਕਨਵੀਨਰ ਗਗਨਦੀਪ ਸਿੰਘ ਭੁੱਲਰ ਸੰਬੋਧਨ ਕਰਨ ਲਈ ਪਹੁੰਚੇ।

ਮੀਟਿੰਗ ਵਿੱਚ ਜ਼ਿਲ੍ਹਾ ਕਨਵੀਨਰ ਸਿਕੰਦਰ ਸਿੰਘ ਘਰਾਗਣਾ, ਬਿੱਕਰ ਸਿੰਘ ਮਾਖਾ, ਜਗਦੇਵ ਸਿੰਘ ਘੁਰਕਣੀ,ਰਾਜ ਕੁਮਾਰ ਰੰਗਾ, ਦਰਸ਼ਨ ਸਿੰਘ ਨੰਗਲ, ਅਤੇ ਦਰਸ਼ਨ ਸਿੰਘ ਜੋਗਾ ਨੇ ਸੰਬੋਧਨ ਕੀਤਾ ਆਗੂ ਸਾਥੀਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਨਾਂਹ ਪੱਖੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮੀਟਿੰਗ ਨੂੰ ਅਜੈਬ ਸਿੰਘ ਅਲੀਸ਼ੇਰ, ਜਗਦੀਸ਼ ਰਾਏ,ਓਮ ਪ੍ਰਕਾਸ਼,ਮੇਜਰ ਸਿੰਘ ਬਾਜੇਵਾਲਾ, ਹਿੰਮਤ ਸਿੰਘ ਦੂਲੋਵਾਲ,ਲਗਨ ਲਾਲ, ਬਿਕਰ ਸਿੰਘ ਮਘਾਣੀਆ,ਜੱਗਾ ਸਿੰਘ ਅਲੀਸ਼ੇਰ, ਸ਼ਿੰਦਰਪਾਲ, ਸੀਤਲ ਸਿੰਘ ਉੱਡਤ ਗੁਰਜੰਟ ਸਿੰਘ ਨਹਿੰਗ,ਲੱਖਾ ਸਿੰਘ ਸਹਾਰਨਾ, ਆਗੂ ਸਾਥੀਆਂ ਨੇ ਸੰਬੋਧਨ ਕੀਤਾ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਕੇ ਬਣਦਾ ਏਰੀਅਰ ਦਿੱਤਾ ਜਾਵੇ,2.59 ਦੇ ਗੁਣਾਕ ਨਾਲ ਪੈਨਸ਼ਨਰ ਦੀ ਦੁਹਰਾਈ ਕੀਤੀ ਜਾਵੇ,37 ਪ੍ਰਕਾਰ ਦੇ ਕੱਟੇ ਭੱਤੇ ਬਹਾਲ ਕੀਤੇ ਜਾਣ, ਕੱਚੇ ਕਾਮੇ ਪੱਕੇ ਕੀਤੇ ਜਾਣ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ ਮਹਿਕਮਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ ਅਤੇ ਹੋਰ ਮੰਗਾਂ ਜੋ ਮੰਗ ਪੱਤਰ ਵਿੱਚ ਦਰਜ ਹਨ ਨੂੰ ਪੂਰਾ ਕੀਤਾ ਜਾਵੇ, ਨਹੀਂ ਤਾਂ ਸੂਬਾਈ ਕਨਵੀਨਰ ਦੇ ਸੱਦੇ ਅਨੁਸਾਰ ਮਿਤੀ 17.5.26 ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਕਨਵੈਨਸ਼ਨ ਵਿੱਚ ਜ਼ਿਲ੍ਹਾ ਮਾਨਸਾ ਵੱਧ ਚੜ੍ਹ ਕੇ ਭਾਗ ਲਵੇਗਾ

Leave a Reply

Your email address will not be published. Required fields are marked *