ਟੋਲ ਪਲਾਜਾ  ਦੇ ਵਿਰੁੱਧ ‘ਚ ਪੰਜਵੇਂ ਦਿਨ ਵੀ ਧਰਨਾ ਜਾਰੀ

ਗੁਰਦਾਸਪੁਰ

ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)- ਪਿੰਡ ਖੈਹਰਾ ਕੋਟਲੀ ਵਿਖੇ ਨੈਸ਼ਨਲ ਹਾਈਵੇ ਤੇ ਟੋਲ ਪਲਾਜ਼ਾ ਐਕਸ਼ਨ ਕਮੇਟੀ ਦੇ ਪੰਜਵਾਂ ਦਿਨ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਥੇ ਦੀ ਅਗਵਾਈ ਮੰਗਲ ਸਿੰਘ ਜ਼ਿਲ੍ਹਾ ਖਜਾਨਚੀ ਵਲੋਂ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ 

 ਧਰਨੇ ਵਿੱਚ ਬੈਠੇ ਸਾਥੀਆਂ ਨੂੰ ਹਾਰ ਪਾ ਕੇ ਸਨਮਾਨਿਤ  ਕੀਤਾ ਜਿਨ੍ਹਾਂ ਵਿਚ  ਪੰਜਾਬ ਕਿਸਾਨ ਯੂਨੀਅਨ ਵੱਲੋਂ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਰਦੀਪ ਸਿੰਘ ਕਾਮਲ ਪੁਰ, ਜਗੀਰ ਸਿੰਘ ਲੱਖਣ, ਬੀ ਕੇ ਯੂ ਉਗਰਾਹਾਂ ਵੱਲੋਂ ਨਾਜ਼ਰ ਸਿੰਘ, ਗੁਰਮੁਖ ਸਿੰਘ, ਬਾਬਾ ਅਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਵੱਲੋਂ ਪਲਵਿੰਦਰ ਸਿੰਘ , ਦਲਜੀਤ ਸਿੰਘ , ਸਾਬਕਾ ਸੈਨਿਕ ਸਘੰਰਸ਼ ਕਮੇਟੀ ਵੱਲੋਂ ਪ੍ਰੇਮ ਸਿੰਘ ਸੂਬੇਦਾਰ, ਟਰਾਂਸਪੋਰਟ ਯੂਨੀਅਨ ਵੱਲੋਂ ਬਲਬੀਰ ਸਿੰਘ ਅਤੇ ਬਲਦੇਵ ਸਿੰਘ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਉਹਨਾਂ ਚਿਰ ਤੱਕ ਜਾਰੀ ਰਹੇਗਾ ਜਿਨ੍ਹਾਂ ਚਿਰ ਤੱਕ ਕੇਂਦਰ ਦੀ ਸਰਕਾਰ ਇਸ ਟੋਲ ਪਲਾਜੇ ਦੀ ਸਕੀਮ ਨੂੰ ਰੱਦ ਨਹੀਂ ਕਰਦੀ। ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਉਹਨਾਂ ਕੰਮਾਂ ਦੀ ਨੁਕਤਾਚੀਨੀ ਕੀਤੀ ਜਿਹੜੇ ਕਿ ਲੋਕ ਹਿਤੈਸ਼ੀ ਨਹੀਂ ਹਨ। ਅਤੇ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਲੋਕ ਵਿਰੋਧੀ ਫੈਸਲਿਆਂ ਨੂੰ ਲਾਗੂ ਨਾ ਕਰੇ। ਧਰਨੇ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਮੰਗਤਾ ਸਿੰਘ, ਮੱਖਣ ਸਿੰਘ, ਰਾਵਿੰਦਰ ਸਿੰਘ, ਦਲੀਪ ਸਿੰਘ, ਸੁਖਦੇਵ ਰਾਜ, ਗੁਰਜਿੰਦਰ ਸਿੰਘ, ਪ੍ਰੇਮ ਲਾਲ, ਬਚਨ ਲਾਲ, ਵੇਦ ਪ੍ਰਕਾਸ਼, ਗੁਰਵਿੰਦਰ ਸਿੰਘ, ਅਮਰੀਕ ਸਿੰਘ,ਜਨਕ ਰਾਜ, ਅਤੇ ਤਰਸੇਮ ਸਿੰਘ ਆਦਿ ਹਾਜ਼ਰ ਸਨ। 

Leave a Reply

Your email address will not be published. Required fields are marked *