ਰਮਨ ਬਹਿਲ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤੇ ਗਏ ਯਾਤਰੀਆਂ ਦਾ ਵਾਪਸ ਗੁਰਦਾਸਪੁਰ ਪਹੁੰਚਣ ‘ਤੇ ਗਰਮਜੋਸ਼ੀ ਨਾਲ ਸਵਾਗਤ

ਗੁਰਦਾਸਪੁਰ

ਯਾਤਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਰਮਨ ਬਹਿਲ ਦਾ ਧੰਨਵਾਦ

ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ )— ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ਗਾਹਲੜੀ ਰੋਡ ਨੇੜੇ ਰਾਮ ਲੀਲ੍ਹਾ ਗਰਾਊਂਡ ਵਿਖੇ ‘ਮੁੱਖ ਮੰਤਰੀ ਤੀਰਥ ਯਾਤਰਾ’ ‘ਤੇ ਗਏ ਯਾਤਰੀਆਂ ਦਾ ਵਾਪਸ ਆਉਣ ਗੁਰਦਾਸਪੁਰ ਪਹੁੰਚਣ ‘ਤੇ ਗਰਮਜੋਸ਼ੀ ਨਾਲ ਰਿਸੀਵ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਇਲਾਕੇ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਵੀ ਮੌਜੂਦ ਸਨ।

‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਜੋ 11 ਵੀ ਬੱਸ ਦਿਨ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਵਿਰਾਸਤ-ਏ-ਖਾਲਸਾ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਲਈ ਗਈ ਸੀ, ਉਹ ਅੱਜ ਮੰਗਲਵਾਰ ਵਾਪਸ ਗੁਰਦਾਸਪੁਰ ਪਹੁੰਚੀ ਹੈ।

ਰਮਨ ਬਹਿਲ ਵਲੋਂ ਯਾਤਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਤਾਲੀਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ। ਵਾਪਸੀ ‘ਤੇ ਯਾਤਰੀਆਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਯਾਤਰਾ ਬਹੁਤ ਸੁਖਦਾਇਕ ਅਤੇ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਵਾਲੀ ਰਹੀ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿਸ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਲੋਕਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਨ ਲਈ ਇਕ ਸਰਾਹਣਯੋਗ ਪਹਲ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਖ਼ਾਸ ਕਰਕੇ ਵੱਡੀ ਉਮਰ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ, ਜੋ ਆਪਣੇ ਸਾਧਨਾਂ ਨਾਲ ਅਜਿਹੀਆਂ ਯਾਤਰਾਵਾਂ ਨਹੀਂ ਕਰ ਸਕਦੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ‘ਚ ਵੀ ਇਸ ਤਰ੍ਹਾਂ ਦੀਆਂ ਹੋਰ ਯੋਜਨਾਵਾਂ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਹਰ ਵਰਗ ਨੂੰ ਫ਼ਾਇਦਾ ਮਿਲ ਸਕੇ। ਰਮਨ ਬਹਿਲ ਨੇ ਸਾਰੇ ਯਾਤਰੀਆਂ ਦੀ ਖੈਰ-ਖ਼ਬਰ ਲਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਸ਼ਾਸਨ ਵੱਲੋਂ ਵੀ ਯਾਤਰੀਆਂ ਦੀ ਸੁਵਿਧਾ ਲਈ ਯੋਗ ਪ੍ਰਬੰਧ ਕੀਤੇ ਗਏ ਸਨ।

ਇਸ ਮੌਕੇ ਜਿਲ੍ਹਾਂ ਪੀ੍ਸ਼ਦ ਦੇ ਮੈਬਰ ਸੁੱਚਾ ਸਿੰਘ ਮੁਲਤਾਨੀ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਗੁਰਦਾਸਪੁਰ ਦੇ ਕੁਆਰਡੀਨੇਟ ਗਗਨ ਮਹਾਜਨ,ਵਪਾਰ ਮੰਡਲ ਦੇ ਪ੍ਧਾਨ ਅਸ਼ਵਨੀ ਮਹਾਜਨ, ਇੰਪਰੂਵਮੈਂਟ ਟਰੱਸਟ ਦੇ ਟਰਸਟੀ ਹਿਤੇਸ਼ ਮਹਾਜਨ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *