ਹਰਿਆਣਾ, ਗੁਰਦਾਸਪੁਰ, 21 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਦੀ ਆਪ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਗੁਰਬਾਣੀ ਬੇਅਦਬੀ ਮਾਮਲੇ ਤੇ ਬਹੁਤ ਹੀ ਸਖ਼ਤ ਲੈ ਆਂਦਾ ਹੈ ਅਤੇ ਇਸ ਕਾਨੂੰਨ ਮੁਤਾਬਕ ਹੁਣ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ 10 ਸਾਲ ਤੋਂ ਲੈ ਕੇ ਉਮਰਕੈਦ ਤੱਕ ਦੀ ਸਜਾ ਤੇ 500000 ਲੱਖ ਰੁਪਏ ਦਾ ਜੁਰਮਾਨਾ ਵੀ ਹੋ ਸਕਦਾ ਹੈ, ਇਥੇ ਹੀ ਬਸ ਨਹੀਂ ਇਸ ਕਾਨੂੰਨ ਰਾਹੀਂ ਗੁਰਬਾਣੀ ਬੇਅਦਬੀ ਦਾ ਦੋਸ਼ੀ ਭਾਵੇਂ ਮਾਨਿਸਕ ਰੋਗੀ ਵੀ ਕਿਉਂ ਨਾ ਹੋਵੇ ? ਨਹੀਂ ਬਖਸ਼ਿਆ ਜਾਵੇਗਾ ਅਤੇ ਉਸ ਨੂੰ ਵੀ ਸਖ਼ਤ ਸਜ਼ਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ, ਹੁਣ ਇਸ ਕਾਨੂੰਨ ਦੀ ਸ਼ਲਾਘਾ ਤੇ ਸਵਾਗਤ ਕਰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਮੰਗ ਕੀਤੀ ਹੈ ਕਿ ਪੰਜਾਬ ‘ਚ ਲਾਗੂ ਕੀਤੇ ਗੁਰਬਾਣੀ ਬੇਅਦਬੀ ਵਾਲੇ ਸਖ਼ਤ ਕਾਨੂੰਨ ਦੀ ਤਰਜ਼ ਤੇ ਹਰਿਆਣਾ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਵੀ ਅਜਿਹਾ ਕਾਨੂੰਨ ਲਾਗੂ ਕਰਨ ਦੀ ਲੋੜ ਤੇ ਜ਼ੋਰ ਦੇਣ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਰਿਆਣਾ ਗੁਰਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਵੱਲੋਂ ਰੱਖੀ ਮੰਗ ਦੀ ਜ਼ੋਰਦਾਰ ਸ਼ਬਦਾਂ ‘ਚ ਹਮਾਇਤ ਦੇ ਨਾਲ ਨਾਲ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀ ਆਦਿ ਨੂੰ ਬੇਨਤੀ ਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਬੇਅਦਬੀ ਤੇ ਬਣਾਏ ਸਖ਼ਤ ਕਾਨੂੰਨ ਦੀ ਤਰਜ਼ ਤੇ ਇਹ ਸਖਤ ਕਾਨੂੰਨ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ,ਕਿਉਂਕਿ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿਚ ਵੀ ਗੁਰੂ ਸਾਹਿਬਾਨਾਂ ਨਾਲ਼ ਸਬੰਧਤ ਇਤਿਹਾਸਕ ਅਤੇ ਲੋਕਲ ਗੁਰਦੁਆਰੇ ਵੱਡੀ ਗਿਣਤੀ ਵਿੱਚ ਬਣੇ ਹੋਏ ਹਨ ਅਤੇ ਇਨ੍ਹਾਂ ਸਾਰੀਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਤੇ ਸਮਾਗਮ ਨਿਰੰਤਰ ਚੱਲਦੇ ਰਹਿੰਦੇ ਹਨ, ਇਸ ਕਰਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਦੀ ਮੰਗ ਅਨੁਸਾਰ ਇਹ ਕਾਨੂੰਨ ਬਣਨਾਂ ਸਮੇਂ ਅਤੇ ਲੋਕਾਂ ਦੀ ਮੰਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਵੱਲੋਂ ਹਰਿਆਣਾ ਸਮੇਤ ਹੋਰ ਸੂਬਿਆਂ ਦੀਆਂ ਸਰਕਾਰਾਂ ਨੂੰ ਗੁਰਬਾਣੀ ਬੇਅਦਬੀ ਤੇ ਸਖ਼ਤ ਕਾਨੂੰਨ ਬਣਾਉਣ ਵਾਲੀ ਮੰਗ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਹਰਿਆਣਾ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਕਿਤੇ ਕਿਤੇ ਵਾਪਰਦੀਆਂ ਰਹਿੰਦੀਆਂ ਹਨ ਅਤੇ ਹਰਿਆਣਾ ਤੋਂ ਇਲਾਵਾ ਇਲਾਵਾ ਹੋਰਨਾਂ ਸੂਬਿਆਂ ਵਿਚ ਬਹੁਤ ਸਾਰੇ ਇਤਿਹਾਸਕ ਤੇ ਲੋਕਲ ਗੁਰਦੁਆਰੇ ਸਥਿਤ ਹਨ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਪਾਠ ਨਰੰਤਰ ਚੱਲਦੇ ਰਹਿੰਦੇ ਹਨ ਅਤੇ ਗੁਰਬਾਣੀ ਦੇ ਅਦਬ ਸਤਿਕਾਰ ਲਈ ਹਰਿਆਣਾ ਅਤੇ ਹੋਰਨਾਂ ਸੂਬਿਆਂ ਵਿੱਚ ਪੰਜਾਬ ਦੀ ਤਰਜ਼ ਤੇ ਗੁਰਬਾਣੀ ਬੇਅਦਬੀ ਤੇ ਸਖ਼ਤ ਕਾਨੂੰਨ ਬਣਾਉਣੇ ਸਮੇਂ ਅਤੇ ਲੋਕਾਂ ਦੀ ਮੰਗ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਸਾਹਿਬ ਵੱਲੋਂ ਵੱਲੋਂ ਹਰਿਆਣਾ ਅਤੇ ਹੋਰ ਸੂਬਿਆਂ ਵਿਚ ਵੀ ਗੁਰਬਾਣੀ ਬੇਅਦਬੀ ਤੇ ਸਖ਼ਤ ਕਾਨੂੰਨ ਬਣਾਉਣ ਵਾਲੀ ਮੰਗ ਦੀ ਪੂਰਨ ਹਮਾਇਤ ਕਰਦੀ ਹੈ ,ਉਥੇ ਮੰਗ ਕਰਦੀ ਹੈ ਕਿ ਗੁਰਬਾਣੀ ਬੇਅਦਬੀ ਤੇ ਪੰਜਾਬ ਵਿੱਚ ਬਣੇ ਸਖ਼ਤ ਕਾਨੂੰਨ ਦੀ ਤਰਜ਼ ਤੇ ਹਰਿਆਣਾ ਅਤੇ ਹੋਰਨਾਂ ਸੂਬਿਆਂ ‘ਚ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ,ਤਾਂ ਹੀ ਭਵਿੱਖ ਵਿੱਚ ਕੋਈ ਵੀ ਵਿਅਕਤੀ ਗੁਰਬਾਣੀ ਬੇਅਦਬੀ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ, ਤਾਂ ਹੀ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕਦਾ ਹੈ,ਇਸ ਵਕ਼ਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਭਾਈ ਜੋਗਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਸੁਖਦੇਵ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ ।


