ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)–ਨੈਸ਼ਨਲ ਹਾਈਵੇ ਗਰਦਾਸਪੁਰ ਡੇਰਾ ਬਾਬਾ ਨਾਨਕ 354 ਤੇ ਲਗਾਏ ਜਾ ਰਹੇ ਟੋਲ ਪਲਾਜ਼ਾ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲੜੀਵਾਰ ਦਿੱਤੇ ਜਾ ਰਹੇ ਧਰਨੇ ਦੇ ਛੇਵਾਂ ਦਿਨ ਕਿਰਤੀ ਕਿਸਾਨ ਯੂਨੀਅਨ ਵੱਲੋਂ ਆਮਾਂ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਪਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ ਬਲਾਕ ਪ੍ਰਧਾਨ ਕਲਾਨੌਰ ਅਤੇ ਸਲਵਿੰਦਰ ਸਿੰਘ ਗੋਸਲ ਸਮੇਤ ਹੋਰ ਆਗੂ ਮੈਂ ਮਹਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ, ਮਹਿੰਗਾ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਗੁਰਮੀਤ ਸਿੰਘ ਨੜਾਂਵਾਲੀ, ਦਰਸ਼ਨ ਸਿੰਘ ਸੇਖਕਬੀਰ, ਸਤਨਾਮ ਸਿੰਘ, ਦਲਜੀਤ ਸਿੰਘ ਮਾਨੇ ਪੁਰ, ਦਲਜੀਤ ਸਿੰਘ , ਜਗਦੀਪ ਸਿੰਘ, ਹਰਭਜਨ ਸਿੰਘ, ਰਿੰਕੂ ਮਸੀਹ, ਸੁਖਦੇਵ ਸਿੰਘ, ਅਤੇ ਪਲਵਿੰਦਰ ਸਿੰਘ ਸਰਪੰਚ ਮਾਹਲ ਵੱਲੋਂ ਕੀਤੀ ਗਈ। ਧਰਨੇ ਵਿੱਚ ਬੈਠੇ ਸਾਥੀਆਂ ਦਾ ਪੰਜਾਬ ਕਿਸਾਨ ਯੂਨੀਅਨ ਵੱਲੋਂ ਅਸ਼ਵਨੀ ਕੁਮਾਰ ਲੱਖਣ ਕਲਾਂ, ਜਮਹੂਰੀ ਕਿਸਾਨ ਸਭਾ ਵੱਲੋਂ ਹਰਜੀਤ ਸਿੰਘ, ਸਰਦੂਲ ਸਿੰਘ, ਸਾਬਕਾ ਸੈਨਿਕ ਸਘੰਰਸ਼ ਕਮੇਟੀ ਵੱਲੋਂ ਪ੍ਰੇਮ ਸਿੰਘ ਸੂਬੇਦਾਰ, ਟਰਾਂਸਪੋਰਟ ਯੂਨੀਅਨ ਕਲਾਨੌਰ ਵੱਲੋਂ ਬਲਵੀਰ ਸਿੰਘ, ਅਤੇ ਬੀ ਕੇ ਯੂ ਉਗਰਾਹਾਂ ਵੱਲੋਂ ਗੁਰਮੁਖ ਸਿੰਘ ਨੇ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਹ ਜਾਰੀ ਰਹੇਗਾ ਜਿਨ੍ਹਾਂ ਚਿਰ ਤੱਕ ਟੋਲ ਪਲਾਜੇ ਦੀ ਸਕੀਮ ਨੂੰ ਰੱਦ ਨਹੀਂ ਕੀਤਾ ਜਾਂਦਾ। ਉਹਨਾਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਭੰਡਿਆ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਜਾ ਰਹੀਆਂ ਹਨ ਉਹ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਅਤੇ ਇਲਾਕੇ ਦੀ ਮੰਗ ਹੈ ਕਿ ਇਹ ਟੋਲ ਪਲਾਜ਼ਾ ਫੋਰੀ ਤੌਰ ਤੇ ਬੰਦ ਕੀਤਾ ਜਾਵੇ। ਇਸ ਮੌਕੇ ਸਿੰਘ ਬਲਜੀਤ ਸਿੰਘ, ਗੁਰਜੀਤ ਸਿੰਘ , ਸੁਰਜੀਤ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ।