ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਠੇਕੇਦਾਰ ਮੱਖੂ ਨੇ ਗ੍ਰਹਿ ਵਿਖੇ ਅਖੰਡ ਪਾਠ ਤੇ ਕੀਰਤਨ ਕਰਵਾਇਆ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)–ਹਰ ਸਿੱਖ ਨੂੰ ਆਪਣੇ ਕਿਸੇ ਵੀ ਦੁੱਖ ਸੁੱਖ ਤੇ ਹੋਰ ਸੰਸਾਰੀ ਕਾਰਜ ਸਮੇਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਅਜ ਸਮੇਂ ਦੇ ਭਿਆਨਕ ਯੁੱਗ ਦੀ ਮੁੱਖ ਲੋੜ ਬਣ ਚੁੱਕਾ ਹੈ ਅਤੇ ਇਸ ਤੇ ਅਮਲ ਕਰਦਿਆਂ ਆਪਣੇ ਗ੍ਰਹਿ ਨੂੰ ਪਵਿੱਤਰ ਕਰਨ ਲਈ ਉਘੇ ਸਮਾਜ ਸੇਵਕ, ਕਾਰਸੇਵਾ ਸੇਵਾਦਾਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਧਾਰਮਿਕ ਮਾਮਲਿਆਂ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਠੇਕੇਦਾਰ ਮੱਖੂ ਵਲੋਂ ਚਾਲੀ ਸਾਲ ਤੋਂ ਆਪਣੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਤੇ ਕੀਰਤਨ ਕਰਵਾਉਣ ਦੀ ਚਾਲੀ ਸਾਲ ਤੋਂ ਚਲਾਈ ਰੀਤ ਮਰਯਾਦਾ ਮੁਤਾਬਕ ਇਸ ਵਾਰ ਵੀ ਆਪਣੇ ਗ੍ਰਹਿ ਵਿਖੇ ਅਖੰਡ ਪਾਠ ਤੇ ਕੀਰਤਨ ਕਰਵਾਏ ਗਏ ਅਤੇ ਲੰਗਰ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ( ਭਾਈ ਖਾਲਸਾ )ਨੇ ਦੱਸਿਆ ਕਿ ਠੇਕੇਦਾਰ ਗਰਮੀਤ ਸਿੰਘ ਮੱਖੂ ਜੋਂ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਤੋਂ ਵਰਸਾਏ ਸੰਤ ਮਹਾਂਪੁਰਸ਼ ਬਾਬਾ ਘੌਲਾ ਸਿੰਘ ਜੀ, ਸੰਤ ਬਾਬਾ ਸ਼ਿੰਦਰ ਸਿੰਘ ਜੀ ਅਤੇ ਸੰਤ ਬਾਬਾ ਅਵਤਾਰ ਸਿੰਘ ਚੰਦ ਜੀ ਦੀ ਅਗਵਾਈ’ਚ ਲੰਗਰਾਂ ਦੀ ਸੇਵਾ ਵਿਚ ਵੱਡਾ ਯੋਗਦਾਨ ਪਾਉਂਦੇ ਅਤੇ ਹਰ ਸਾਲ ਆਪਣੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਤੇ ਕੀਰਤਨ ਕਰਵਾਉਣ ਦੀ ਚਲਾਈ ਰੀਤ ਮੁਤਾਬਕ ਪਰਸੋਂ ਦੇ ਰੋਜ਼ ਤੋਂ ਆਪਣੇ ਗ੍ਰਹਿ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਪਰ ਆਰੰਭ ਕਰਵਾਏ ਗਏ ਸਨ, ਜਿਨਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਸ਼ਬਦ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਜਿਥੇ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕੀਤਾ, ਉਥੇ ਸੰਤ ਬਾਬਾ ਅਵਤਾਰ ਸਿੰਘ ਚੰਦ ਜੀ ਵਲੋਂ ਕਥਾ ਦੁਆਰਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਕੁਰਬਾਨੀਆਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਹੈ ਅਤੇ ਠੇਕੇਦਾਰ ਗਰਮੀਤ ਸਿੰਘ ਮੱਖੂ ਨੇ ਆਈਆਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭਨਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਵੱਖ ਵੱਖ ਆਗੂਆਂ ਨੇ ਹਾਜ਼ਰੀ ਲਵਾਈ।

Leave a Reply

Your email address will not be published. Required fields are marked *