ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)–ਬੀਤੇ ਦਿਨੀਂ ਪਿੰਡ ਅਗਵਾਨ ਕਲਾਨੌਰ ਗੁਰਦਾਸਪੁਰ ਵਿਖੇ ਇੰਦਰ ਗਾਂਧੀ ਨੂੰ ਸੋਧਾ ਲਾਉਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਈ ਗਈ, ਵਖ ਵਖ ਧਾਰਮਿਕ, ਸਿਆਸੀ, ਸਮਾਜਿਕ ਤੇ ਆਮ ਪੰਥਕ ਸੰਗਤਾਂ ਦੇ ਆਗੂਆਂ ਵੱਲੋਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਕੇ ਯਾਦ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕੀਤੀ ਕਿ ਭਾਈ ਸਾਹਿਬ ਭਾਈ ਸਤਵੰਤ ਸਿੰਘ ਸ਼ਹੀਦ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮੀ ਸ਼ਹੀਦ ਵਜੋਂ ਐਲਾਨ ਕਰਨ ਦੇ ਨਾਲ ਨਾਲ ਉਹਨਾਂ ਦੀ ਬਰਸੀ ਸਮੁੱਚੇ ਸਿੱਖ ਪੰਥ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸਾਂਝੇ ਤੌਰ ਤੇ ਮਨਾਉਣ ਦਾ ਸੱਦਾ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਵੱਲੋਂ ਸ਼੍ਰੀ ਹਰਿਮੰਦਰ ਅਤੇ ਸ਼੍ਰੀ ਆਕਾਲ ਤਖਤ ਸਾਹਿਬ ਤੇ ਕੀਤੇ ਹਮਲੇ ਦਾ ਬਦਲਾ ਲੈਣ ਲਈ ਕੀਤੀ ਮਹਾਨ ਕੁਰਬਾਨੀ ਨੂੰ ਸਦਾ ਹੀ ਮਾਣ ਸਨਮਾਨ ਨਾਲ ਕੌਮੀ ਸ਼ਹੀਦ ਵਜੋਂ ਮਨਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾ ਸਕੇ, ਅਤੇ ਨੌਜਵਾਨ ਪੀੜ੍ਹੀ ਨੂੰ ਕੌਮ ਦੀ ਸੇਵਾ ਕੁਰਬਾਨੀ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਮੁੱਖ ਬੁਲਾਰੇ ਸੰਤ ਸਮਾਜ ਅਤੇ ਮੁੱਖ ਪ੍ਰਬੰਧਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਨਾਲ ਬਰਸੀ ਸਬੰਧੀ ਟੈਲੀਫੋਨ ਤੇ ਗਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਬਾਬਾ ਆਲੋਵਾਲ ਨੇ ਜ਼ੋਰ ਦੇ ਕੇ ਕਿਹਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਮਰਹੂਮ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਨਾਲ ਸਬੰਧਤ ਭਾਈ ਰਾਜੋਆਣਾ ਨੂੰ ਜਿੰਦਾ ਸ਼ਹੀਦ ਦਾ ਦਰਜਾ ਦਿੱਤਾ ਜਾ ਸਕਦਾ ਹੈ , ਦਰਬਾਰ ਸਾਹਿਬ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ,ਸ਼ਹੀਦ ਭਾਈ ਕੇਹਰ ਸਿੰਘ ਅਤੇ ਸ਼ਹੀਦ ਭਾਈ ਸਤਵੰਤ ਸਿੰਘ ਨੂੰ ਸ਼੍ਰੀ ਆਕਾਲ ਤਖਤ ਸਾਹਿਬ ਤੋਂ ਕੌਮੀ ਸ਼ਹੀਦ ਦਾ ਦਰਜਾ ਕਿਉਂ ਨਹੀਂ ਦਿੱਤਾ ਜਾ ਸਕਦਾ। ਉਹਨਾਂ ਕਿਹਾ ਇਸ ਕਰਕੇ ਸੰਤ ਸਮਾਜ ਜਥੇਦਾਰ ਸ਼੍ਰੀ ਆਕਾਲ ਤਖਤ ਤੋਂ ਮੰਗ ਕਰਦਾਂ ਹਾਂ ਕਿ ਇਹਨਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਅਕਾਲ ਤਖ਼ਤ ਸਾਹਿਬ ਤੋਂ ਕੌਮੀ ਸ਼ਹੀਦ ਵਜੋਂ ਐਲਾਨਿਆ ਜਾਵੇ , ਇਸ ਨਾਲ ਜਿੱਥੇ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਹਾਸਲ ਹੋਵੇਗਾ ,ਉਥੇ ਨੌਜਵਾਨਾਂ ਪੀੜ੍ਹੀ ਨੂੰ ਕੌਮ ਦੀ ਸੇਵਾ ਕੁਰਬਾਨੀ ਕਰਨ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਵੀ ਕੀਤਾ ਜਾ ਸਕਦਾ ਹੈ ਇਸ ਮੌਕੇ ਤੇ ਵਖ ਵਖ ਧਾਰਮਿਕ ਸਿਆਸੀ ਸਮਾਜਿਕ ਅਤੇ ਮਹਾਨ ਪੰਥਕ ਆਗੂਆਂ ਤੋਂ ਇਲਾਵਾ ਸੰਤ ਸਮਾਜ ਦੇ ਸੰਤਾਂ ਮਹਾਪੁਰਸ਼ਾਂ ਨੇ ਸ਼ਹੀਦ ਭਾਈ ਸਤਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਲੰਗਰ ਛਕੇ।