ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 28 ਅਪ੍ਰੈਲ ਨੂੰ ਸ਼ਰਧਾ ਭਾਵਨਾਵਾਂ ਨਾਲ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਜੇਠੂਵਾਲ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ- ਜਥੇਦਾਰ ਦਲਬੀਰ ਸਿੰਘ ਸੋਢੀ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 26 ਤੋਂ 28 ਅਪ੍ਰੈਲ ਤੱਕ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦਵਾਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਪਿੰਡ ਜੇਠੂਵਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਦਲਬੀਰ ਸਿੰਘ ਸੋਢੀ ਦੀ ਦੇਖ ਰੇਖ ਹੇਠ ਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਵਿਸ਼ੇਸ਼ ਤੌਰ ਤੇ ਰੰਘਰੇਟਾ ਕੌਮ ਦੀ ਬੁਲੰਦ ਆਵਾਜ਼ ਤੇ ਜੰਗੀ ਯੌਧੇ ਜਰਨੈਲ ਦਸਮੇਸ਼ ਤਰਨਾਦਲ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਆਪਣੀਆਂ ਸੈਂਕੜੇ ਨਿਹੰਗ ਸਿੰਘ ਫੌਜ ਸਮੇਤ ਪਹੁੰਚ ਰਹੇ ਹਨ,ਇਸ ਮੌਕੇ ਤੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ‘ਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਆਦਿ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ,ਆਏ ਮੁੱਖ ਜਥੇਦਾਰ ਸਾਹਿਬਾਨਾਂ ਅਤੇ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਸੋਢੀ ਜੀ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਵੱਲੋਂ ਸਨਮਾਨ ਕੀਤਾ ਜਾਵੇਗਾ, ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਦਲਬੀਰ ਸਿੰਘ ਜੀ ਨਾਲ਼ ਸਮਾਗਮ ਸਬੰਧੀ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਹਰ ਸਾਲ ਜਥੇਦਾਰ ਬਾਬਾ ਦਲਬੀਰ ਸਿੰਘ ਸੋਢੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾ ਕੇ ਸਥਾਨਕ ਸੰਗਤਾਂ ਨੂੰ ਵੱਖ ਵੱਖ ਧਾਰਮਿਕ ਬੁਲਾਰਿਆਂ ਰਾਹੀਂ ਖਾਲਸੇ ਦੇ ਸ਼ਾਸਨਾ ਦਿਵਸ ਸਬੰਧੀ ਜਾਗਰੂਕ ਕਰਨ ਦੀ ਇੱਕ ਧਰਮੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਮਰਯਾਦਾ ਤਹਿਤ ਇਸ ਸਾਲ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਸਬੰਧੀ 26 ਅਪ੍ਰੈਲ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਪਿੰਡ ਜੇਠੂਵਾਲ ਅੰਮ੍ਰਿਤਸਰ ਵਿਖੇ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨੇ ਦੇ ਭੋਗ 28 ਅਪ੍ਰੈਲ ਦਿਨ ਮੰਗਲਵਾਰ ਨੂੰ ਪਾਏ ਜਾਣਗੇ ਅਤੇ ਵੱਖ ਵੱਖ ਬੁਲਾਰਿਆਂ ਵਲੋਂ ਹਾਜਰੀ ਲਵਾਈ ਜਾਵੇਗੀ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਟੁੱਟ ਵਰਤਾਏ ਜਾਣਗੇ ਅਤੇ ਸਨਮਾਨ ਯੋਗ ਧਾਰਮਿਕ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਬੀਰ ਸਿੰਘ ਸੋਢੀ ਨੇ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਧਾਰਮਿਕ ਸਮਾਗਮ ਵਿੱਚ ਆਪਣੇ ਪ੍ਰਵਾਰਾਂ ਸਮੇਤ ਹਾਜ਼ਰੀ ਲਵਾ ਕੇ ਆਪਣੇ ਮਨੁੱਖੀ ਜੀਵਨ ਨੂੰ ਫਸਲ ਬਣਾਉਣ ਦੀ ਲੋੜ ਤੇ ਜੋਰ ਦਿੱਤਾ ਜਾਵੇ ।।

Leave a Reply

Your email address will not be published. Required fields are marked *