ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪਹਿਲੀ ਕਾਊਂਸਲ਼ਿੰਗ ਦੀ ਆਖਰੀ ਮਿਤੀ 24 ਅਪ੍ਰੈਲ ਨੂੰ-ਪੁਰੇਵਾਲ

ਗੁਰਦਾਸਪੁਰ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 118 ਸਕੂਲਜ ਆਫ ਐਮੀਨੈਂਸ ਦੀ ਸੁਰੂਆਤ ਕੀਤੀ ਗਈ ਹੈ, ਜਿਸ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਂਦੀ ਹੈ ।ਇਸ ਸਾਲ ਵੀ ਜਿਲੇ ਦੇ ਤਿੰਨ ਸਕੂਲ ਆਫ ਐਮੀਨੈਂਸਜ ਸਕੂਲ ਆਫ ਐਮੀਨੈਂਸ ਗੁਰਦਾਸਪੁਰ, ਸਕੂਲ ਆਫ ਐਮੀਨੈਂਸ ਬਟਾਲਾ ਅਤੇ ਸਕੂਲ ਆਫ ਐਮੀਨੈਂਸ ਸ੍ਰੀਹਰਗੋਬਿੰਦਰਪੁਰ ਸਾਹਿਬ ਵਿੱਚ ਵੀ 9ਵੀਂ ਅਤੇ 11ਵੀਂ ਜਮਾਤ ਦੇ ਦਾਖਲੇ ਲਈ ਪਹਿਲੀ ਕਾਉਂਸਲਿੰਗ ਚੱਲ ਰਹੀ ਹੈ, ਜਿਸ ਦੀ ਆਖਰੀ ਮਿਤੀ 24 ਅਪ੍ਰੈਲ 2026 ਹੈ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਪਰਮਜੀਤ ਅਤੇ ਜਿਲਾ ਨੋਡਲ ਅਫਸਰ, ਅਮਰਜੀਤ ਸਿੰਘ ਪੁਰੇਵਾਲ ਨੇ ਸਾਂਝੇ ਤੌਰ ਤੇ ਦੱਸਿਆ ਕਿ 9ਵੀਂ ਜਮਾਤ ਵਾਸਤੇ ਫਾਈਨਲ ਦਾਖਲੇ ਲਈ ਅਤੇ 11ਵੀਂ ਜਮਾਤ ਵਿੱਚ ਪ੍ਰੋਵੀਜਨਲ ਦਾਖਲੇ ਲਈ ਪਹਿਲੀ ਕਾਊਂਸਲਿੰਗ ਚੱਲ ਰਹੀ ਰਹੀ ਹੈ । ਪਹਿਲੀ ਕਾਊੰਸਲਿੰਗ ਦੌਰਾਨ ਹੁਣ ਤੱਕ ਸਕੂਲ ਆਫ ਐਮੀਨੈਂਸ ਬਟਾਲਾ ਵਿਖੇ ਕੁੱਲ 134, ਸਕੂਲ ਆਫ ਐਮੀਨੈਂਸ ਗੁਰਦਾਸਪੁਰ ਵਿੱਚ 91 ਅਤੇ ਸਕੂਲ ਆਫ ਐਮੀਨੈਂਸ ਸ੍ਰੀ ਹਰਗੋਬੰਦਪੁਰ ਵਿੱਚ 56 ਵਿਦਿਆਰਥੀਆਂ ਨੇ ਦਾਖਲਾ ਲਿਆ ਹੈ । ਇਹਨਾਂ ਸਕੂਲਾਂ ਵਿੱਚ ਸਿਰਫ ਟੈਸਟ ਪਾਸ ਕਰਨ ਵਾਲੇ ਵਿਦਿਆਰਥੀ ਹੀ ਵੱਖ-ਵੱਖ ਸਟਰੀਮ ਸਾਇੰਸ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਵਿੱਚ ਦਾਖਲਾ ਲੈਣ ਦੇ ਯੋਗ ਹੁੰਦੇ ਹਨ।
ਨੋਡਲ ਅਫਸਰ ਪੁਰੇਵਾਲ ਨੇ ਦੱਸਿਆ ਕਿਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਸਾਲਾਘਾਯੋਗ ਹੈ, ਜਿਸ ਦਾ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ । ਇਹਨਾਂ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ 4000 ਰੁਪਏ ਕੀਮਤ ਦੀ ਮੁਫਤ ਯੂਨੀਫਾਰਮ ਅਤੇ ਬੱਸ ਸਹੂਲਤ ਵੀ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ ।ਉਨਾਂ ਕਿਹਾ ਕਿ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਵਾਸਤੇ ਸਕੂਲ ਪੱਧਰ ਤੇ ਹੀ ਪੇਸ ਤਹਿਤ ਜੇ.ਈ.ਈ/ਨੀਟ ਅਤੇ ਕਲੈਟ ਆਦਿ ਟੈਸਟਾਂ ਲਈ ਮੁਫਤ ਕੋਚਿੰਗ ਦਿੱਤੀ ਜਾਂਦੀ ਹੈ ਅਤੇ ਸਮੇਂ ਸਮੇਂ ਤੇ ਸਮਰ ਕੈਂਪ, ਵਿੰਟਰ ਕੈਂਪ, ਅੇਕਸਪੋਜਰ ਵਿਜਟਸ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ ।ਕਿਸੇ ਵੀ ਕਿਸਮ ਦੀ ਹੋਰ ਜਾਣਕਾਰੀ ਲਈ ਮੋਬਾ: ਨੰਬਰ 94175-87000 ਤੇ ਵੀ ਤਾਲਮੇਲ ਕੀਤਾ ਜਾ ਸਕਦਾ ਹੈ ।

Leave a Reply

Your email address will not be published. Required fields are marked *