ਐਲੀਮੈਂਟਰੀ ਟੀਚਰਜ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨੂੰ ਮਿਲਿਆ

ਪੰਜਾਬ

*ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ , ਅਧਿਆਪਕਾਂ/ਕੁਹਾਰ/ਸਵੀਪਰ ਦੀਆਂ ਤਨਖਾਹਾਂ ਸਬੰਧੀ ਮੰਗ ਪੱਤਰ ਦਿੱਤਾ *

ਗੁਰਦਾਸਪੁਰ 10 ਜਨਵਰੀ (ਸਰਬਜੀਤ ਸਿੰਘ )—ਹੈੱਡ ਟੀਚਰਾਂ ਤੋਂ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ , ਅਧਿਆਪਕਾਂ/ਕੁਹਾਰ/ਸਵੀਪਰਾਂ ਦੀਆਂ ਤਨਖਾਹਾਂ ਦੇ ਬਜਟ ਨੂੰ ਲੈ ਕੇ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦਾ ਇੱਕ ਵਫ਼ਦ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਤੇ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ ਦੀ ਸਾਂਝੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੂੰ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਯੂਨੀਅਨ ਵੱਲੋਂ ਮੰਗ ਪੱਤਰ ਵੀ ਦਿੱਤਾ ਗਿਆ , ਜਿਸ ਵਿੱਚ ਹੈੱਡ ਟੀਚਰਾਂ ਤੋਂ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਕਰਨ, ਪ੍ਰਾਇਮਰੀ ਅਧਿਆਪਕਾਂ ਦੀਆਂ ਦਸੰਬਰ 2022 ਮਹੀਨੇ ਦੀਆਂ ਤਨਖਾਹਾਂ ਦਾ ਬਜਟ ਜਾਰੀ ਕਰਨ, ਪ੍ਰਾਇਮਰੀ ਸਕੂਲਾਂ ਅਤੇ ਬਲਾਕ ਦਫ਼ਤਰਾਂ ਵਿੱਚ ਕੰਮ ਕਰਦੇ ਪਾਰਟ ਟਾਈਮ ਕੁਹਾਰ/ਸਵੀਪਰ ਦੀ ਪਿਛਲੇ ਸਾਲ ਅਪ੍ਰੈਲ 2022 ਤੋਂ ਤਨਖਾਹਾਂ ਜਾਰੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਵੱਲੋਂ ਸੈਂਟਰ ਹੈੱਡ ਟੀਚਰਾਂ ਦੀ ਤਰੱਕੀ ਦੀ ਪ੍ਰਕਿਰਿਆ ਇਸੇ ਹਫ਼ਤੇ ਤੋਂ ਸ਼ੁਰੂ ਕਰਨ ਦਾ ਯੂਨੀਅਨ ਨੂੰ ਭਰੋਸਾ ਦਿੱਤਾ ਅਤੇ ਉਨ੍ਹਾਂ ਵੱਲੋਂ ਐਮ.ਆਈ.ਐਸ. ਤੋਂ ਖਾਲੀ ਅਸਾਮੀਆਂ ਦੀ ਸੂਚੀ ਮੰਗੀ ਹੈ। ਇਸ ਦੇ ਨਾਲ ਨਾਲ ਅਧਿਆਪਕਾਂ ਦੀ ਦਸੰਬਰ ਮਹੀਨੇ ਦੀਆਂ ਤਨਖਾਹਾਂ ਦੇ ਬਜਟ ਦੀ ਮੰਗ ਵੀ ਮੁੱਖ ਦਫ਼ਤਰ ਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ / ਦੋ ਦਿਨਾਂ ਵਿੱਚ ਬਜਟ ਆ ਜਾਵੇਗਾ ਅਤੇ ਸਵੀਪਰ/ ਕੁਹਾਰਾਂ ਦੇ ਤਨਖਾਹਾਂ ਦੀਆਂ ਪਿਛਲੇ ਮਹੀਨਿਆਂ ਦੀਆਂ ਤਨਖਾਹਾਂ ਬਾਰੇ ਦੁਬਾਰਾ ਮੁੱਖ ਦਫ਼ਤਰ ਨੂੰ ਲਿਖ ਕੇ ਭੇਜਿਆ ਗਿਆ ਹੈ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ, ਹਰਪ੍ਰੀਤ ਸਿੰਘ ਪਰਮਾਰ, ਅਸ਼ਵਨੀ ਫੱਜੂਪੁਰ, ਗੁਰਵਿੰਦਰ ਸੈਣੀ, ਗੁਰਪ੍ਰੀਤ ਸਿੰਘ ਬਾਜਵਾ, ਮਿੱਤਰ ਵਾਸੂ, ਨਰਿੰਦਰ ਸ਼ਰਮਾ , ਰਾਜ ਕੁਮਾਰ, ਕੰਵਲਜੀਤ ਸਿੰਘ, ਰਛਪਾਲ ਉਦੋਕੇ, ਨਿਸ਼ਾਨ ਸਿੰਘ ਖਾਨਪੁਰ, ਸਤਨਾਮ ਸਿੰਘ ਕਲੇਰ, ਗੁਰਪ੍ਰਤਾਪ ਸਿੰਘ, ਸੱਤਪਾਲ, ਸੁਭਾਸ਼ ਚੰਦਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *