ਮਾਲੇਰਕੋਟਲਾ, ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ਚ ਆਪਣੀ ਪਵਿੱਤਰ ਗੁਰਬਾਣੀ ਦਰਜ਼ ਕਰਵਾਈ ਬੈਠੇ ਸਿਰਮੌਰ ਭਗਤ “ਧੰਨਾ ਜੱਟ ਜੀ” ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਵੈਸਾਖ ਸੁਦੀ ਦਸਮੀਂ ਦਾ ਸ਼ੁੱਭ ਦਿਹਾੜਾ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ,ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ,ਆਈ ਸੰਗਤ ਨੂੰ ਗੁਰਬਾਣੀ ਤੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਗਿਆ,ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਂਪੁਰਸ਼ਾਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਮਹੀਨੇ ਦੀ ਦਸਮੀਂ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੇ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਵਿਰਸੇ ਇਤਿਹਾਸ ਨਾਲ ਜੋੜਨ ਲਈ ਇਸ ਅਸਥਾਨ ਦੇ ਬਾਨੀ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸ ਮਰਯਾਦਾ ਤਹਿਤ ਹਰ ਮਹੀਨੇ ਦਸਮੀਂ ਦੇ ਭੋਗ ਪਾਏ ਜਾਂਦੇ ਹਨ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਲੰਗਰ ਚਲਾਏ ਜਾਂਦੇ ਹਨ ਅਤੇ ਇਸ ਧਾਰਮਿਕ ਲਹਿਰ ਦੀ ਕੜੀ ਨੂੰ ਅੱਗੇ ਵਧਾਉਂਦਿਆਂ ਮਜੌਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਇਸ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਹੋਇਆ ਹੈ ਭਾਈ ਖਾਲਸਾ ਨੇ ਦੱਸਿਆ ਇਸੇ ਕੜੀ ਤਹਿਤ ਸਿਰਮੌਰ ਭਗਤ “ਧੰਨਾ ਜੱਟ ਜੀ” ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਵੈਸਾਖ ਸੁਦੀ ਦਸਮੀਂ ਦਾ ਸ਼ੁੱਭ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ, ਕੁੱਪ ਕਲਾਂ ,ਜ਼ਿਲ੍ਹਾ ਮਲੇਰਕੋਟਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮ ਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਹੋਰਾਂ ਵੱਲੋਂ ਹਾਜ਼ਰੀ ਲਵਾਈ ਅਤੇ ਆਏ ਸੰਗਤ ਨੂੰ ਜਿਥੇ ਸਿਰਮੌਰ ਭਗਤ “ਧੰਨਾ ਜੱਟ ਜੀ” ਦੇ ਜੀਵਨ ਇਤਿਹਾਸ ਤੇ ਉਹਨਾਂ ਦੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਪਵਿੱਤਰ ਗੁਰਬਾਣੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਉਥੇ ਦਸਮੀਂ ਦੇ ਪਵਿੱਤਰ ਦਿਹਾੜੇ ਦੇ ਮਹਾਤਮ ਸਬੰਧੀ ਜਾਣਕਾਰੀ ਦਿੰਦਿਆਂ ਇਸ ਗੁਰਦੁਆਰਾ ਸਾਹਿਬ ਦੇ ਬਾਨੀ ਪੂਰਨ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੇ ਜੀਵਨ ਇਤਿਹਾਸ ਨਾਮ – ਸਿਮਰਨ ਤੇ ਭਗਤੀ ਸੇਵਾ ਤੋਂ ਜਾਣੂ ਕਰਵਾਇਆ,ਇਸ ਮੌਕੇ ਤੇ ਬੋਲਦਿਆਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਮੂਹ ਸੰਗਤਾਂ ਨੂੰ ਸਿਰਮੌਰ ਭਗਤ ਧੰਨਾ ਜੱਟ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਸਾਨੂੰ ਉਨ੍ਹਾਂ ਦੀ ਗੁਰਬਾਣੀ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਉਨ੍ਹਾਂ ਕਿਹਾ ਇਸ ਅਸਥਾਨ ਨੂੰ ਸਿੱਖ ਸੰਗਤਾਂ ਲਈ ਵੱਡੀ ਧਾਰਮਿਕ ਸੇਵਾ ਦਾ ਕੇਂਦਰ ਬਣਾਉਣ ਵਾਸਤੇ ਮਜੌਦਾ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨੂੰ ਤਨੋਂ ਮਨੋਂ ਤੇ ਧਨੋ ਸੰਯੋਗ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਦੱਸਿਆ ਮਜੌਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਬਹੁਤ ਹੀ ਸਾਦੇ ਜੀਵਨ ਤੇ ਮਿੱਠਬੋਲੜੇ,ਨਾਮ ਦੇ ਰਸੀਏ ਤੇ ਗੁਰਬਾਣੀ ਪੜ੍ਹਨ ਵਾਲੇ ਸਹਿਜ ਸੁਭਾਅ ਨਿਮਰਤਾ ਬਿਰਧੀ ਦੇ ਮਾਲਕ ਹਨ ਭਾਈ ਖਾਲਸਾ ਨੇ ਕਿਹਾ ਉਹਨਾਂ ਤੇ ਗੁਰੂ ਸਾਹਿਬ ਜੀ ਅਪਾਰ ਕਿਰਪਾ ਹੈ ਅਤੇ ਉਹ ਸੰਤਾਂ ਮਹਾਪੁਰਸ਼ਾਂ ਦੀ ਸੇਵਾ ਅਤੇ ਸਮਾਜ ਸੇਵਾ ਨੂੰ ਪੂਰੀ ਤਰ੍ਹਾਂ ਪਹਿਲਾਂ ਤੋਂ ਸਮਰਪਿਤ ਹਨ,ਅੱਜ ਦੇ ਸਮਾਗਮ ਵਿੱਚ ਵਿਸ਼ੇਸ਼ ਤੌਰ ਪਹੁੰਚੇ ਸੰਤਾਂ ਮਹਾਪੁਰਸ਼ਾਂ, ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।



