ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 368171 ਮੀਟਰਕ ਟਨ ਕਣਕ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 833 ਕਰੋੜ ਦੀ ਅਦਾਇਗੀ-ਡੀਸੀ ਉੱਪਲ

ਗੁਰਦਾਸਪੁਰ


ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)–  ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 376028 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 368171 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਜਾਰੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 833 ਕਰੋੜ 18 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 95 ਫੀਸਦ ਬਣਦੀ ਹੈ।

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦ ਤੇ ਚੁਕਾਈ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਕਿਸਾਨਾਂ ਦੀ ਫਸਲ ਦੀ ਅਦਾਇਗੀ ਵੀ ਸੁਨਿਸ਼ਚਿਤ ਕੀਤੀ ਗਈ ਹੈ।
ਦੱਸਣਯੋਗ ਹੈ ਕਿ ਪਨਗਰੇਨ ਵਲੋਂ 104994 ਮੀਟਰਕ ਟਨ, ਮਾਰਕਫੈੱਡ ਵਲੋਂ 99852 ਮੀਟਰਕ ਟਨ, ਪਨਸਪ ਵਲੋਂ 87910 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 63901 ਅਤੇ ਐੱਫ ਸੀ ਆਈ ਵਲੋਂ 11514 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Leave a Reply

Your email address will not be published. Required fields are marked *