ਰਮਨ ਬਹਿਲ ਦੀ ਪਾਰਟੀ ਪ੍ਰਤੀ ਮਿਹਨਤ ਸਦਕਾ ਗੁਰਦਾਸਪੁਰ ਹਲਕੇ ਦੇ ਪਿੰਡ ਵਿਰਕ ਤਲਵੰਡੀ ‘ਚ ਕਾਂਗਰਸ ਨੂੰ ਵੱਡਾ ਝਟਕਾ

ਗੁਰਦਾਸਪੁਰ

ਮੌਜੂਦਾ ਸਰਪੰਚ ਤੇ ਪੰਚਾਇਤ ਸਮੇਤ ਕਈ ਮੋਹਤਬਰਾਂ ਨੇ ਰਮਨ ਬਹਿਲ ਦੀ ਅਗਵਾਈ ਆਪ ਵਿਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਅਤੇ ਚੇਅਰਮੈਨ ਰਮਨ ਬਹਿਲ ਦੀ ਪਾਰਟੀ ਪ੍ਰਤੀ ਮਿਹਨਤ ਸਦਕਾ ਪਿੰਡ ਵਿਰਕ ਤਲਵੰਡੀ ਦੀ ਮੌਜੂਦਾ ਸਰਪੰਚ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈ ਹੈ। ਇਸ ਦੇ ਨਾਲੇ ਨਾਲ ਹੀ ਪਿੰਡ ਦੇ ਕਈ ਕਾਂਗਰਸੀ ਆਗੂਆਂ ਨੇ ਵੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਜਿਸ ਕਾਰਨ ਪਿੰਡ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਿੰਡ ਵਿਚ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਤੇ ਪਾਰਟੀ ਦੇ ਸੀਨੀਅਰ ਆਗੂ ਵੱਡੀ ਗਿਣਤੀ ਵਿਚ ਪਹੁੰਚੇ ਜਿਨਾਂ ਨੇ ਪਿੰਡ ਦੇ ਲੋਕਾਂ ਦੇ ਵਿਸ਼ਾਲ ਇਕੱਠ ਦੀ ਮੌਜੂਦਗੀ ਵਿਚ ਸਰਪੰਚ ਰਜਨੀ ਦੇਵੀ ਅਤੇ 6 ਪੰਚਾਇਤ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ। ਪਿੰਡ ਦੇ ਨੌਜਵਾਨ ਆਗੂ ਪ੍ਰੀਤ ਗਿੱਲ ਸਮੇਤ ਹੋਰ ਮੋਹਤਬਰ ਵੀ ਪਰਿਵਾਰਾਂ ਸਮੇਤ ਆਪ ਵਿਚ ਸ਼ਾਮਿਲ ਹੋਏ।

ਰਮਨ ਬਹਿਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਤੇ ਕਰਨੀ ਵਿਚ ਕੋਈ ਫਰਕ ਨਹੀਂ ਹੈ। ਪਾਰਟੀ ਨੇ ਚੋਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ, ਉਨਾਂ ਨੂੰ ਸਰਕਾਰ ਬਣਨ ਦੇ ਤੁਰੰਤ ਬਾਅਦ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਅੱਜ ਹਾਲਾਤ ਇਹ ਬਣੇ ਹੋਏ ਹਨ ਕਿ ਹਰੇਕ ਵਰਗ ਦੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਰਫ 8 ਮਹੀਨਿਆਂ ਦੌਰਾਨ ਹੀ ਭ੍ਰਿਸ਼ਟਾਚਾਰ ਵਿਰੁੁੱਧ ਵੱਡੀ ਅਤੇ ਸਫਲ ਮੁਹਿੰਮ ਸ਼ੁਰੂ ਕਰਕੇ ਨਾ ਸਿਰਫ ਇਤਿਹਾਸ ਕਾਇਮ ਕਰ ਦਿੱਤਾ ਹੈ ਸਗੋਂ ਇਹ ਸਪੱਸ਼ਟ ਤੇ ਸਖਤ ਸੰਦੇਸ਼ ਦਿੱਤਾ ਹੈ ਕਿ ਹੁਣ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੱਤਰਕਾਰਾਂ ਦੇ ਸਵਾਲਾਂ ਦੇ ਜੁਆਬ ਵਿਚ ਰਮਨ ਬਹਿਲ ਨੇ ਕਿਹਾ ਕਿ ਰਾਹੁਲ ਗਾਂਧੀ ਭਾਵੇਂ ਜਿੰਨੀ ਮਰਜੀ ਯਾਤਰਾ ਕਰ ਲਵੇ, ਪਰ ਯਾਤਰਾ ਨਾਲ ਲੋਕਾਂ ਦੇ ਮਸਲੇ ਹੱਲ ਨਹੀਂ ਹੋ ਸਕਦੇ ਅਤੇ ਨਾ ਹੀ ਲੋਕ ਖੁਸ਼ ਕੀਤੇ ਜਾ ਸਕਦੇ ਹਨ। ਉਨਾਂ ਕਿਹਾ ਕਿ ਲੋਕ ਅੱਜ ਪੰਜਾਬ ਦਾ ਵਿਕਾਸ ਚਾਹੁੰਦੇ ਹਨ ਅਤੇ ਇਸ ਗੱਲ ਦੀ ਖੁਸ਼ੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਇਸ ਮੌਕੇ ਉਨਾਂ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਆਗੂਆਂ ਤੇ ਪੰਚਾਇਤ ਨੂੰ ਭਰੋਸਾ ਦਵਾਇਆ ਕਿ ਪਿੰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਰਹਿਣ ਦੇਣਗੇ।

ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸਕੱਤਰ ਭਾਰਤ ਭੂਸ਼ਣ ਨੇ ਸੰਬੋਧਨ ਕਰਦਿਆਂ ਉਕਤ ਪੰਚਾਇਤ ਤੇ ਹੋਰ ਮੋਹਤਬਾਰਾਂ ਦਾ ਪਾਰਟੀ ਵਿਚ ਆਉਣ ‘ਤੇ ਸਵਾਗਤ ਕੀਤਾ ਅਤੇ ਨਾਲ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਤੇ ਪਾਰਟੀ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਤੀ ਗਿੱਲ ਅਤੇ ਸਰਪੰਚ ਰਜਨੀ ਦੇਵੀ ਨੇ ਕਿਹਾ ਕਿ ਉਹ ਸਰਕਾਰ ਦੀਆਂ ਨੀਤੀਆਂ ਤੇ ਵਿਕਾਸਮਈ ਸੋਚ ਨੂੰ ਦੇਖਦੇ ਇਸ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨਗੇ। ਇਸ ਸਮਾਗਮ ਦੌਰਾਨ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ ਜਿਨਾਂ ਰਮਨ ਬਹਿਲ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਜੋਰਦਾਰ ਨਾਅਰੇਬਾਜੀ ਕੀਤੀ ਅਤੇ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *