ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਦੀਨਾਨਗਰ, ਧਾਰੀਵਾਲ, ਗੁਰਦਾਸਪੁਰ ਅਤੇ ਕਾਦੀਆਂ ਦੀਆਂ ਵੋਟਰ ਸੂਚੀਆਂ ਦੀ ਸੀਮਤ ਸੋਧ ਲਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆਂ ਕਿ ਕੱਲ 29 ਅਪ੍ਰੈਲ 2026 ਨੂੰ ਵੋਟਰ ਸੂਚੀਆਂ ਦੀ ਡਰਾਫਟ ਪਬਲੀਕੇਸ਼ਨ ਜਾਰੀ ਹੋਵੇਗੀ। ਦਾਅਵੇ ਅਤੇ ਇਤਰਾਜ ਮਿਤੀ 30 ਅਪ੍ਰੈਲ ਤੋਂ 6 ਮਈ 2026 ਤੱਕ ਭਰੇ ਜਾ ਸਕਦੇ ਹਨ। 13 ਮਈ 2026 ਨੂੰ ਦਾਅਵੇ ਅਤੇ ਇਤਰਾਜ ਦੂਰ ਕੀਤੇ ਜਾਣਗੇ ਅਤੇ 15 ਮਈ 2026 ਵੋਟਰ ਸੂਚੀਆਂ ਦੀ ਫਾਈਨਲ ਪਬਲੀਕੇਸ਼ਨ ਜਾਰੀ ਹੋਵੇਗੀ।


