ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ – ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ

ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)—ਦੋਆਬਾ ਖੇਤਰ’ਚ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਵਿਚ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਨੂੰ ਗੁਰੂਦੁਆਰਾ ਸਾਹਿਬ ਜੀ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਜਰਨੈਲ ਸਿੰਘ ਅਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਉਹਨਾਂ ਦਸਿਆ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਦੀ ਪ੍ਰੇਰਨਾ ਸਦਕਾ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਦੇ ਸਮਾਗਮ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਮਾਘੀਂ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਪਰਸੋਂ ਦੇ ਰੋਜ਼ ਤੋਂ ਲੜੀਵਾਰ 14 ਅਖੰਡ ਪਾਠਾਂ ਦੀ ਅਰੰਭਤਾ ਨਾਲ ਸ਼ੁਰੂ ਹੋਇਆ ਅਤੇ ਅੱਜ ਸਮੂਹ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਸਮਾਗਮ ਦੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਕੀਰਤਨ ਸਰਵਣ ਕਰਵਾਉਣ ਤੋਂ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਮਾਘੀ ਦੇ ਦਿਹਾੜੇ ਸਬੰਧੀ ਆਈਆਂ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੇ ਹਾਜ਼ਰੀ ਲਵਾਦਿਆਂ ਜਿਥੇ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਅਤੇ ਮਾਘੀ ਸਬੰਧੀ ਸੰਗਤਾਂ ਨੂੰ ਦਸਿਆ ਕਿ ਮਾਘ ਦੇ ਮਹੀਨੇ ਵਿਚ ਨਾਮ ਜਪਣ ਤੇ ਦਾਨ ਕਰਨ ਦਾ ਬਹੁਤ ਹੀ ਮਹਾਤਮ ਦੇ ਨਾਲ ਨਾਲ ਚਾਲੀ ਮੁਕਤਿਆਂ ਦੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਦਿਨ ਗੁਰੂ ਸਾਹਿਬ ਜੀ ਨੇ ਚਾਲੀ ਮੁਕਤਿਆਂ ਦੀ ਟੁੱਟੀ ਗੰਢੀ ਸੀ ਇਸ ਕਰਕੇ ਮਾਘੀ ਦਾ ਦਿਹਾੜਾ ਸਿੱਖਾਂ ਲਈ ਬਹੁਤ ਹੀ ਮਹੱਤਵਪੂਰਨ ਮੰਨਿਆ ਜਾਂਦਾ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਬੀਬੀ ਕਰਮਜੀਤ ਕੌਰ ਸੰਧੂ, ਸਰਦਾਰ ਜਸਵੀਰ ਸਿੰਘ ਗਰੇਵਾਲ ਲੁਧਿਆਣਾ ਭਾਈ ਹਰਜੀਤ ਸਿੰਘ, ਬਾਬਾ ਦਾਰਾ ਸਿੰਘ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਤੋ ਇਲਾਵਾ ਸੈਂਕੜੇ ਸੰਗਤਾਂ ਹਾਜ਼ਰੀ ਲਵਾਈ, ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਬੁਲਾਰੇ ਸੰਤ ਸਮਾਜ ਤੇ ਭਾਈ ਵਿਰਸਾ ਸਿੰਘ ਖਾਲਸਾ ਨੇ ਸਾਂਝੇ ਤੌਰ ਤੇ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ, ਸੰਤਾਂ ਮਹਾਪੁਰਸ਼ਾਂ ਸਮੇਤ ਸਮਾਗਮ’ਚ ਪਹੁੰਚੇ ਮੁੱਖ ਸਖਸੀਅਤਾਂ ਨੂੰ ਸੀਰੀਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਅਤੇ ਸਭਨਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ।

Leave a Reply

Your email address will not be published. Required fields are marked *