ਕੈਂਪ ਕੋਰਟ ਦੌਰਾਨ 3 ਕੇਸਾਂ ਦਾ ਕੀਤਾ ਨਿਪਟਾਰਾ
ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ) -ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ 03 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਅਦਾਲਤਾਂ ਵਿੱਚ ਚੱਲ ਰਹੇ (ਛੋਟੇ ਕੇਸਾਂ) ਦਾ ਨਿਪਟਾਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਸੇਧ ਦਿੱਤੀ ਗਈ ਕਿ ਉਹ ਚੰਗੇ ਨਾਗਰਕਿ ਬਣ ਕੇ ਆਪਣਾ ਰੁਜਗਾਰ ਸ਼ੁਰੂ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਨਿਰਬਾਹ ਕਰਨ ਅਤੇ ਅੱਗੇ ਤੋਂ ਕੋਈ ਵੀ ਗੈਰ ਕਾਨੂੰਨੀ ਕੰਮ ਬਿਲਕੁਲ ਨਾ ਕਰਨ।


