ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿਸਲ ਸਹੀਦ ਬਾਬਾ ਓਦੇ ਸਿੰਘ ਜੀ ਤਰਨ ਦਲ ਪਿੰਡ ਝੁੱਗੀਆਂ ਗੁਲਾਮ ਕਪੂਰਥਲਾ ਵਿਖੇ ਮਹਾਨ ਗੁਰਮਤਿ ਸਮਾਗਮ 3 ਮਈ ਨੂੰ ਕਰਵਾਇਆ ਜਾ ਰਿਹਾ ਹੈ- ਜਥੇਦਾਰ ਜਸਪ੍ਰੀਤ ਸਿੰਘ ਅਕਾਲੀ

ਦੋਆਬਾ

ਕਪੂਰਥਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿਸਲ ਸ਼ਹੀਦ ਬਾਬਾ ਓਦੇਂ ਸਿੰਘ ਤਰਨਾ ਦਲ ਪਿੰਡ ਝੁਗੀਆਂ ਗੁਲਾਮ ਕਪੂਰਥਲਾ ਵਿਖੇ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ, ਜਥੇਦਾਰ ਬਾਬਾ ਜਸਪ੍ਰੀਤ ਸਿੰਘ ਜੀ ਅਕਾਲੀ ਜੀ ਦੀ ਦੇਖ ਰੇਖ ਅਤੇ ਇਲਾਕੇ ਦੀਆਂ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਮਨਾਇਆ ਜਾ ਰਿਹਾ ਹੈ ਇਸ ਮੌਕੇ ਗੁਰਬਾਣੀ ਦੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾਂ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਦੀ ਅਗਵਾਈ ਹੇਠ ਮਹੱਲਾ ਖੇਡਿਆ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਦੇ ਨਾਲ ਨਾਲ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸੰਗੀਤ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਸਪ੍ਰੀਤ ਸਿੰਘ ਜੀ ਅਕਾਲੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਸਬੰਧੀ 1 ਮਈ ਨੂੰ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ, ਜਦੋਂ ਵੀ 2 ਮਈ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇ ਗਾ, ਜਦੋਂ ਕਿ 3 ਮਈ ਨੂੰ ਰੱਖੇ ਆਖੰਡ ਪਾਠਾਂ ਦੇ ਸੰਪੂਰਨ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਹਾਜ਼ਰੀ ਲਵਾਕੇ ਆਈ ਸਿੱਖ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੇ ਮਹਾਤਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਨੇ ਦੱਸਿਆ ਬਾਹਦ ਦੁਪਹਿਰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਤਰਨਾ ਦਲ ਬਾਬਾ ਬਕਾਲਾ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਇਨਾਮ ਵੰਡੇ ਜਾਣਗੇ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ।

Leave a Reply

Your email address will not be published. Required fields are marked *