ਅੰਮ੍ਰਿਤਸਰ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)—ਅੱਜ ਕੱਲ ਨੌਜਵਾਨਾਂ ਵਿੱਚ ਆਪਣੇ ਘਰਦਿਆਂ ਦੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਬਾਹਰਲੇ ਮੁਲਕਾਂ ਵਿੱਚ ਜਾਣ ਦੀ ਖਤਰਨਾਕ ਲਹਿਰ ਚੱਲੀ ਹੋਈ ਹੈ ਅਤੇ ਬਹੁਤ ਸਾਰੇ ਨੌਜਵਾਨ ਪੈਸੇ ਦੀ ਦੌੜ ‘ਚ ਗੈਰ ਕਾਨੂੰਨੀ ਢੰਗ ਨਾਲ ਵੀ ਵਿਦੇਸ਼ ਜਾਂਦੇ ਹਨ ,ਜਿਸ ਦੇ ਸਿੱਟੇ ਵਜੋਂ ਕਈ ਵਿਦੇਸ਼ਾਂ ਦੀਆਂ ਜੇਲ੍ਹਾਂ ਤੇ ਕੈਂਪਾਂ ਵਿੱਚ ਰੁਲ ਰਹੇ ਹਨ, ਇਥੇ ਹੀ ਬਸ ਨਹੀਂ ਬਹੁਤ ਸਾਰਿਆਂ ਨੂੰ ਲਗਾਤਾਰ ਉਥੋਂ ਕੱਢਿਆ ਵੀ ਜਾ ਰਿਹਾ ਹੈ ਅਤੇ ਬਹੁਤ ਬੁਰੇ ਢੰਗ ਨਾਲ ਪੰਜਾਬ ਭਾਰਤ ਵਿੱਚ ਲਿਆਂਦਾ ਜਾਂਦਾ ਹੈ ਅਤੇ ਇਸ ਕੜੀ ਤਹਿਤ ਅਸਟ੍ਰੇਲੀਆ ਸਰਕਾਰ ਨੇ 15 ਪੰਜਾਬੀਆਂ ਨੂੰ ਉਥੋਂ ਕੱਢ ਦਿੱਤਾ ਹੈ ਅਤੇ ਇਨ੍ਹਾਂ ਦਾ ਇਹ ਜਹਾਜ਼ ਅੰਮ੍ਰਿਤਸਰ ਏਅਰਪੋਰਟ ਤੇ ਪਹੁੰਚ ਗਿਆ ਹੈ ਅਤੇ ਇਨ੍ਹਾਂ ਨੂੰ ਪਟਿਆਲਾ ਲਿਆਂਦਾ ਜਾਵੇਗਾ,ਇਹ ਪੰਜਾਬ ਦੇ ਕਈ ਜ਼ਿਲਿਆਂ ਨਾਲ ਸਬੰਧਤ ਦੱਸੇ ਜਾਂਦੇ ਹਨ, ਭਾਵੇਂ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਸਾਹਿਬ ਨੇ ਇਨ੍ਹਾਂ ਸਾਰਿਆਂ ਪੰਜਾਬੀਆਂ ਨੂੰ ਰੋਜ਼ਗਾਰ ਦੇਣ ਦਾ ਫੈਸਲਾ ਕਰ ਲਿਆ ਹੈ, ਜੋ ਬਹੁਤ ਹੀ ਮਹੱਤਵਪੂਰਨ ਫੈਸਲਾ ਕਿਹਾ ਜਾ ਸਕਦਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਸਟ੍ਰੇਲੀਆ ਸਰਕਾਰ ਦੀ ਪੰਜਾਬੀਆਂ ਨੂੰ ਕੱਢਣ ਵਾਲੇ ਵਰਤਾਰੇ ਦੀ ਨਿੰਦਿਆ ਕਰਦੀ ਹੈ ਉਥੇ ਅਜਿਹੇ ਨੌਜਵਾਨਾਂ ਨੂੰ ਅਪੀਲ ਕਰਦੀ ਹੈ ਕਿ ਉਹ ਮਾ ਬਾਪ ਦੀ ਜ਼ਮੀਨ ਜਾਇਦਾਦ ਵੇਚ ਕੇ ਵਿਦੇਸ਼ ਜਾਣ ਵਾਲੇ ਵਰਤਾਰੇ ਸੁਪਨੇ ਛੱਡ ਕੇ ਆਪਣੇ ਵਤਨ ਵਿਚ ਰਹਿਣ ਦੀ ਲੋੜ ਤੇ ਜੋਰ ਦੇਣ ਤੇ ਘੱਟ ਪੈਸੇ ਕਮਾ ਲਿਆ ਕਰਨ ਪਰ ਮਾ ਬਾਪ ਰਿਸ਼ਤੇਦਾਰਾਂ ਨੂੰ ਦੁਖੀ ਨਾ ਕਰਨ ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਸਟਰੇਲੀਆ ਸਰਕਾਰ ਵੱਲੋਂ ਪੰਜਾਬ ਦੇ 15 ਪੰਜਾਬੀਆਂ ਨੂੰ ਕੱਢਣ ਦੀ ਨਿੰਦਾ ਅਤੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਆਪਣੇ ਮੁਲਕ ਵਿਚ ਰਹਿਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਇਸ ਤੋਂ ਪਹਿਲਾਂ ਵੀ ਕਈ ਮੁਲਕਾਂ ਵੱਲੋਂ ਭਾਰਤੀਆਂ ਨੂੰ ਕੱਢਿਆ ਜਾ ਚੁੱਕਾ ਹੈ ਅਤੇ ਇਹ ਵਰਤਾਰਾ ਅਜੇ ਵੀ ਜਾਰੀ ਹੈ, ਭਾਈ ਖਾਲਸਾ ਨੇ ਦੱਸਿਆ ਅਸਟ੍ਰੇਲੀਆ ਤੋਂ ਕੱਢੇ ਇਹ ਸਾਰੇ ਨੌਜਵਾਨਾਂ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਤੇ ਇੱਕ ਵਿਸ਼ੇਸ਼ ਜਹਾਜ਼ ਲੈ ਕੇ ਉਤਰਿਆ ਤਾਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਾਰਿਆਂ ਨੂੰ ਪਟਿਆਲਾ ਵਿਖੇ ਲਿਆਂਦਾ ਗਿਆ, ਇਹ ਸਾਰੇ ਪੰਜਾਬ ਦੇ ਅੰਮ੍ਰਿਤਸਰ,ਜਲੰਧਲ, ਹੁਸ਼ਿਆਰਪੁਰ, ਰੂਪ ਨਗਰ, ਨਵਾਂ ਸ਼ਹਿਰ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ, ਹੁਣ ਇਹਨਾਂ ਦੇ ਮਾਪਿਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਭਾਵੇਂ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਸਾਹਿਬ ਨੇ ਇਨ੍ਹਾਂ ਸਾਰਿਆਂ ਦੀ ਬਾਂਹ ਫੜਨ ਦਾ ਭਰੋਸਾ ਦਿਵਾਇਆ ਹੈ ਜੋ ਕਿ ਬਹੁਤ ਸ਼ਲਾਘਾਯੋਗ ਉਪਰਾਲਾ ਹੈ, ਜਿਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਸਟ੍ਰੇਲੀਆ ਸਰਕਾਰ ਵੱਲੋਂ ਪੰਜਾਬੀਆਂ ਨੂੰ ਕੱਢਣ ਦੀ ਨਿੰਦਾ ਕਰਦੀ ਹੋਈ ਪੰਜਾਬ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਇਨ੍ਹਾਂ ਸਾਰਿਆਂ ਨੂੰ ਰੁਜ਼ਗਾਰ ਮੁਹੱਇਆ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ,ਉਥੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦੀ ਹੈ ਕਿ ਵਿਦੇਸ਼ਾਂ ਵਿੱਚ ਜਾਣ ਲਈ ਕਾਨੂੰਨੀ ਪ੍ਰਕਿਰਿਆ ਦਾ ਇਸਤੇਮਾਲ ਕੀਤਾ ਜਾਵੇ ਅਤੇ ਕੋਸ਼ਿਸ਼ ਕੀਤੀ ਜਾਵੇ ਕਿ ਆਪਣੀਆਂ ਜ਼ਮੀਨਾਂ ਜਾਇਦਾਦਾਂ ਵੇਚ ਕੇ ਵਿਦੇਸ਼ ਜਾਣ ਵਾਲੇ ਰੁਝਾਨ ਨੂੰ ਛੱਡ ਕੇ ਆਪਣੇ ਮੁਲਕ ਵਿਚ ਰਹਿ ਕੇ ਆਪਣੇ ਕੰਮ ਧੰਦੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।


