ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦੇਣ ਲਈ ਵਚਨਬੱਧ: ਜੋਬਨ ਰੰਧਾਵਾ
ਬਟਾਲਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰੀ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸਕੂਲਾਂ ਵੱਡੇ ਪੱਧਰ ਤੇ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਸੇ ਲੜੀ ਦੇ ਤਹਿਤ ਅੱਜ ਸ਼੍ਰੀ ਜੋਬਨ ਰੰਧਾਵਾ ਚੇਅਰਮੈਨ ਯੋਜਨਾ ਬੋਰਡ ਗੁਰਦਾਸਪੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪ੍ਰਤਾਪਗੜ੍ਹ ਬਲਾਕ : ਬਟਾਲਾ-2 ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਹਰਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਲਖਵਿੰਦਰ ਸਿੱਖਿਆ ਸੇਖੋਂ ਦੇ ਸਹਿਯੋਗ ਨਾਲ ਸਕੂਲ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਵਿੱਚ ਸ਼੍ਰੀ ਚੇਅਰਮੈਨ ਜੋਬਨ ਰੰਧਾਵਾ ਵੱਲੋਂ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਗੁਣਾਤਮਕ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਪਿਛਲੇ ਸਰਕਾਰ ਦੇ 04 ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ। ਜਿੱਥੋਂ ਵਿਦਿਆਰਥੀਆਂ ਵੱਲੋਂ ਵਿੱਦਿਆ ਹਾਸਲ ਕਰਕੇ ਨੀਟ ਵਰਗੇ ਇਮਤਿਹਾਨ ਪਾਸ ਕੀਤੇ ਹਨ। ਇਸ ਮੌਕੇ ਅਮਰੀਕ ਸਿੰਘ, ਬੀ.ਐਨ.ਓ. ਸ. ਮਨਪ੍ਰੀਤ ਸਿੰਘ, ਕੁਲਜਿੰਦਰ ਸਿੰਘ ਰਿਆੜ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਸਟਾਫ ਪਰਮਜੀਤ ਕੌਰ ਲਖਬੀਰ ਕੌਰ, ਤਪਿੰਦਰ ਕੌਰ, ਸੂਚੀ ਗੁਪਤਾ ਸਰਪੰਚ ਲਖਬੀਰ ਸਿੰਘ ਸਮੇਤ ਪੰਚਾਇਤ ਮੈਂਬਰ ਹਾਜਰ ਸਨ।



