ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)–ਅੱਜ ਚੰਡੀਗੜ੍ਹ ਸਥਿਤ ਪੰਜਾਬ ਟਰੇਡ ਕਮਿਸ਼ਨ ਦੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲਿ੍ਹਆ ਦੇ ਟ੍ਰੇਡ ਵਿੰਗ ਦੇ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਉਦਯੋਗਾਂ ਨੂੰ ਪੰਜਾਬ ਵਿੱਚ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਮੱਦੇਨਜਰ ਵਿਚਾਰ ਵਟਾਂਦਰਾ ਕੀਤਾ ਗਿਆ | ਵਪਾਰੀ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਵਪਾਰ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ | ਇਸ ਮੌਕੇ ਰਮਨ ਮਿੱਤਲ, ਅਨਿਲ ਠਾਕੁਰ ਚੇਅਰਮੈਨ, ਅਨਿਲ ਭਾਰਦਵਾਜ ਸੰਯੁਕਤ ਸਕੱਤਰ, ਸੁਗਰੀਵ ਸਿੰਘ ਜਿਲ੍ਹਾ ਖਜਾਨਚੀ ਆਦਿ ਹਾਜਰ ਸਨ |