ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)–ਕੇਂਦਰ ਦੀ ਵਖਵਾਦੀ ਭਾਜਪਾ ਸਰਕਾਰ ਵਲੋਂ ਸਿੱਖ ਫੌਜੀਆਂ ਨੂੰ ਹੈਲਮੇਟ ਪਵਾਉਣ ਵਾਲੀ ਨੀਤੀ ਰਾਹੀਂ ਸਿੱਖਾਂ ਦਾ ਸਿਦਕ ਭਰਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਿੱਖ ਵਿਰੋਧੀ ਭਾਜਪਾ ਆਪਣੀ ਇਸ ਨੀਤੀ ਰਾਹੀਂ ਸਿੱਖਾਂ ਦਾ ਸਿਦਕ ਭਰਖਣ ਦੇ ਨਾਲ ਨਾਲ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ, ਪਰ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਰਕਾਰ ਨੂੰ ਇਸ ਨੀਤੀ ਰਾਹੀਂ ਬਦਨਾਮੀ ਤੋਂ ਬਗੈਰ ਹੋਰ ਕੁਝ ਪ੍ਰਾਪਤ ਨਹੀਂ ਹੋਏਗਾ, ਕਿਉਂ ਕਿ ਸਿੱਖ ਸਰਕਾਰ ਦੀ ਇਸ ਨੂੰ ਬਿਲਕੁਲ ਪ੍ਰਵਾਨ ਨਹੀਂ ਕਰਨਗੇ ਅਤੇ ਸਰਕਾਰ ਨੂੰ ਇਹ ਫੈਸਲਾ ਹਰਹਾਲਤ ਵਿਚ ਵਾਪਸ ਲੈਣਾ ਹੀ ਪਵੇਗਾ ਕਿਉਂਕਿ ਇਸ ਦੇ ਵਿਰੋਧ ਵਿਚ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਥਕ ਜਥੇਬੰਦੀਆਂ ਦੇ ਨਾਲ ਨਾਲ ਪੰਜਾਬ ਦੀਆਂ ਸਮੁਚੀਆਂ ਪਾਰਟੀਆਂ ਦੇ ਸਿੱਖ ਆਗੂਆਂ ਵੱਲੋਂ ਵੀ ਇਸ ਦੇ ਵਿਰੁੱਧ ਵਿਚ ਕਮਰਕਸੇ ਕਰ ਲਏ ਗਏ ਹਨ, ਅਤੇ ਸਰਕਾਰ ਨੂੰ ਇਸ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਦੇਸ਼ਾਂ ਵਿਦੇਸ਼ਾਂ ਵਿੱਚ ਵਸ ਰਹੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਇਸ ਨੀਤੀ ਨਾਲ ਗਹਿਰੀ ਠੇਸ ਪਹੁੰਚੀ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਸਰਕਾਰ ਇਸ ਫੈਸਲੇ ਨੂੰ ਜਲਦੀ ਵਾਪਸ ਲਵੇ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੇ ਇਸ ਫੈਸਲੇ ਦਾ ਜ਼ੋਰਦਾਰ ਸ਼ਬਦਾਂ’ਚ ਵਿਰੋਧ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਇਹ ਫੈਸਲਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪਰਖਣ ਤੇ ਭੜਕਾਉਣ ਵਾਲਾਂ ਹੈ ਅਤੇ ਸਿੱਖ ਇਸ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ ਕਰਨਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਅਤੇ ਧਾਰਮਿਕ ਮਾਮਲਿਆਂ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਠੇਕੇਦਾਰ ਮੱਖੂ ਵਲੋਂ ਵਖਵਾਦੀ ਭਾਜਪਾ ਦੀ ਸਰਕਾਰ ਵਲੋਂ ਸਿੱਖ ਫੌਜੀਆਂ ਨੂੰ ਪਗੜੀ ਦੀ ਜਗ੍ਹਾ ਹੈਲਮੇਟ ਪਵਾਉਣ ਦੇ ਵਿਰੋਧ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਇਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਜਦੋਂ ਕਨੇਡਾ ਅਮਰੀਕਾ ਤੇ ਹੋਰ ਅਗਾਂਹਵਧੂ ਮੁਲਕਾਂ ਵਲੋਂ ਸਿਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸਿੱਖ ਅੰਮ੍ਰਿਤਧਾਰੀਆਂ ਨੂੰ ਸਥਾਨਿਕ ਪੁਲਿਸ ਤੇ ਹੋਰ ਮਹਿਕਮਿਆਂ ਵਿਚ ਕੇਸ ਦਾੜੇ ਤੇ ਕਿਰਪਾਨ ਸਮੇਤ ਨੌਕਰੀ ਕਰਨ ਦੀ ਖੁੱਲ ਦਿੱਤੀ ਗਈ ਹੈ,ਤਾਂ ਫਿਰ ਗੁਰੂ ਸਾਹਿਬਾਨਾਂ ਦੀ ਇਸ ਪਵਿੱਤਰ ਧਰਤੀ ਭਾਰਤ ਵਿਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਲਵਾੜ ਕਰਨ ਵਾਲੀ ਨੀਤੀ ਰਾਹੀਂ ਸਿੱਖਾਂ ਨੂੰ ਪਰਖਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ ਭਾਈ ਖਾਲਸਾ ਨੇ ਕਿਹਾ ਭਾਜਪਾ ਦੀ ਸਿੱਖ ਵਿਰੋਧੀ ਨੀਤੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਦੀ ਇਸ ਨੀਤੀ ਵਿਰੁੱਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸਰਕਾਰ ਖੁਦ ਜਿੰਮੇਵਾਰ ਹੋਵੇਗੀ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰ ਸਰਕਾਰ ਦੀ ਸਿੱਖ ਧਰਮੀ ਫੌਜੀਆਂ ਨੂੰ ਪਗੜੀ ਦੀ ਜਗ੍ਹਾ ਹੈਲਮੇਟ ਪਵਾਉਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਇਸ ਸਿੱਖ ਵਿਰੋਧੀ ਨੀਤੀ ਵਾਲਾਂ ਫ਼ੈਸਲਾ ਤੁਰੰਤ ਵਾਪਸ ਲਵੇ , ਭਾਈ ਖਾਲਸਾ ਨੇ ਕਿਹਾ ਇਹ ਮਸਲਾ ਸਿਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੈ ਅਤੇ ਸਰਕਾਰ ਅਜਿਹੇ ਫ਼ੈਸਲੇ ਕਰਕੇ ਸਿੱਖਾਂ ਨੂੰ ਪਰਖਣ ਦੀ ਕੋਸ਼ਿਸ਼ ਨਾ ਕਰੇ ਅਤੇ ਇਸ ਸਿਖ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਤੋਂ ਇਲਾਵਾ ਧਾਰਮਿਕ ਮਾਮਲਿਆਂ ਦੇ ਇੰਚਾਰਜ ਭਾਈ ਗੁਰਮੀਤ ਸਿੰਘ ਠੇਕੇਦਾਰ ਮੱਖੂ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ, ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਅਤੇ ਕੈਪਟਨ ਬਲਦੇਵ ਸਿੰਘ ਹੁਸ਼ਿਆਰਪੁਰ ਤੋਂ ਇਲਾਵਾ ਕਈ ਫੈਡਰੇਸ਼ਨ ਕਾਰਕੁੰਨ ਹਾਜਰ ਸਨ।


