ਕੈਂਪ ਦੌਰਾਨ ਹਾਜ਼ਰ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਦਿੱਤਾ ਲਾਭ
ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਪਿੰਡਾਂ/ਸ਼ਹਿਰਾਂ ਵਿੱਚ ਜਾ ਕੇ ਲੋਕ ਮਸਲਿਆਂ ਦਾ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਤਹਿਸੀਲ ਕਲਾਨੌਰ ਦੇ ਪਿੰਡ ਰੁਡਿਆਣਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਨਾਇਬ ਤਹਿਸੀਲਦਾਰ ਸ੍ਰੀ ਕਮਲਜੀਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਾਜ਼ਰੀ ਭਰੀ।
ਕੈਂਪ ਦੌਰਾਨ ਅਧਿਕਾਰੀਆਂ ਨੇ ਪਿੰਡ ਰੁਡਿਆਣਾ ਅਤੇ ਆਸ=ਪਾਸ ਦੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉਨਾਂ ਦੇ ਹੱਲ ਲਈ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੈਂਪ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਸਮੀਕਾਂ ਦਾ ਲਾਭ ਵੀ ਦਿੱਤਾ।
ਨਾਇਬ ਤਹਿਸੀਲਦਾਰ ਕਮਲਜੀਤ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ ਜਿਸ ਦਾ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਉਨਾਂ ਕਿਹਾ ਕਿ ਪਿੰਡ ਰੁਲਿਆਣਾ ਵਿਖੇ ਲੱਗੇ ਅੱਜ ਦੇ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲੈ ਕੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ।
ਕੈਂਪ ਦੌਰਾਨ ਬੀ.ਐੱਸ.ਐੱਫ ਦੇ ਕੰਪਨੀ ਕਮਾਂਡਰ ਇੰਦਰਜੀਤ ਸਿੰਘ, ਸੀ.ਡੀ.ਪੀ.ਓ. ਦਫ਼ਤਰ ਤੋਂ ਅਮਰੀਕ ਕੌਰ, ਸੁਖਰਾਜ ਕੌਰ, ਨੀਲਮ, ਵਿਨੈ ਕੁਮਾਰੀ, ਪੰਚਾਇਤ ਵਿਭਾਗ ਤੋਂ ਸੰਤੋਖ ਸਿੰਘ, ਰਾਜਬੀਰ ਸਿੰਘ, ਵੀ.ਆਰ.ਐੱਸ ਜੋਬਨਪ੍ਰੀਤ ਸਿੰਘ, ਜਸਪਾਲ ਸਿੰਘ, ਏ.ਪੀ.ਓ. ਰਾਕੇਸ਼ ਕੁਮਾਰ, ਮਾਲ ਵਿਭਾਗ ਤੋਂ ਕਾਨੂੰਗੋ ਭੁਪਿੰਦਰ ਸਿੰਘ, ਤਰਸੇਮ ਸਿੰਘ ਪਟਵਾਰੀ, ਜਸਕਰਨ ਸਿੰਘ ਰੰਧਾਵਾ ਪਟਵਾਰੀ, ਐੱਸ.ਡੀ.ਓ. ਪਾਵਰਕਾਮ ਇੰਜੀ: ਖਜ਼ਾਨ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਕੌਰ, ਹਰਦੀਪ ਸਿੰਘ, ਗੁਰਮੀਤ ਸਿੰਘ, ਮਲਕੀਅਤ ਸਿੰਘ, ਬੀ.ਪੀ.ਈ.ਓ. ਸੁਦੇਸ਼ ਖੰਨਾ, ਲੋਕ ਨਿਰਮਾਣ ਵਿਭਾਗ ਦੇ ਜੇ.ਈ. ਅਨਿਲ ਕੁਮਾਰ, ਸੈਨੀਟੇਸ਼ਨ ਵਿਭਾਗ ਦੇ ਏ.ਈ. ਹਰਜੀਤ ਸਿੰਘ, ਭੂਮੀ ਰੱਖਿਆ ਵਿਭਾਗ ਤੋਂ ਜੋਬਨਜੀਤ ਸਿੰਘ ਸਮੇਤ ਪਿੰਡ ਵਾਸੀ ਕੇਵਲ ਸਿੰਘ, ਸਤਪਾਲ ਸਿੰਘ, ਲਖਵਿੰਦਰ ਸਿੰਘ ਸਮੇਤ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ।


