ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੀਆ ਲਾਲ ਮਿੱਤਲ, ਡੀ.ਏ.ਵੀ ਸਕੂਲ, ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ  ਜਾਗਰੂਕ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ

ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ) -ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜੀਆ ਲਾਲ ਮਿੱਤਲ, ਡੀ.ਏ.ਵੀ ਸਕੂਲ, ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਸ੍ਰੀ ਅਮਨਦੀਪ ਨੰਦਾ ਵੀ ਮੌਜੂਦ ਸਨ।

ਇਸ ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਦੁਆਰਾ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੋਮੈਨ-2018, ਮਿਤੀ 12 ਫਰਵਰੀ 2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ, ਪ੍ਰੋਵੀਜ਼ਨ ਆਫ ਪੋਸਕੋ ਐਕਟ-2012 ਅਤੇ ਪ੍ਰੀ ਇੰਸਟੀਟਿਊਸ਼ਨ ਮੇਡੀਏਸ਼ਨ ਕੰਸੈਪਟ ਬਾਰੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਉਹਨਾਂ ਨੇ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਆਪਣੇ ਆਸ ਪਾਸ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਣ।

ਇਸ ਮੌਕੇ ਸ੍ਰੀ ਅਮਨਦੀਪ ਨੰਦਾ, ਪੈਨਲ ਐਡਵੋਕੇਟ ਨੇ ਦੱਸਿਆ ਕਿ 12 ਫਰਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਲੋਕ ਅਦਾਲਤਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਕਾਲਜ ਦੇ ਲਗਭਗ 165 ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਹਿੱਸਾ ਲਿਆ ਗਿਆ।  

ਗੁਰਦਾਸਪੁਰ, 19 ਜਨਵਰੀ (          ) – ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜੀਆ ਲਾਲ ਮਿੱਤਲ, ਡੀ.ਏ.ਵੀ ਸਕੂਲ, ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਸ੍ਰੀ ਅਮਨਦੀਪ ਨੰਦਾ ਵੀ ਮੌਜੂਦ ਸਨ।

ਇਸ ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਦੁਆਰਾ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੋਮੈਨ-2018, ਮਿਤੀ 12 ਫਰਵਰੀ 2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਬਾਰੇ, ਪ੍ਰੋਵੀਜ਼ਨ ਆਫ ਪੋਸਕੋ ਐਕਟ-2012 ਅਤੇ ਪ੍ਰੀ ਇੰਸਟੀਟਿਊਸ਼ਨ ਮੇਡੀਏਸ਼ਨ ਕੰਸੈਪਟ ਬਾਰੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਉਹਨਾਂ ਨੇ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਆਪਣੇ ਆਸ ਪਾਸ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਣ।

ਇਸ ਮੌਕੇ ਸ੍ਰੀ ਅਮਨਦੀਪ ਨੰਦਾ, ਪੈਨਲ ਐਡਵੋਕੇਟ ਨੇ ਦੱਸਿਆ ਕਿ 12 ਫਰਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸਦਾ ਲੋਕਾਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਲੋਕ ਅਦਾਲਤਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਕਾਲਜ ਦੇ ਲਗਭਗ 165 ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਹਿੱਸਾ ਲਿਆ ਗਿਆ।  

Leave a Reply

Your email address will not be published. Required fields are marked *