ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ। ਚਿਲਡਰਨ ਹੋਮ ਵਿੱਚ ਦੌਰੇ ਦੌਰਾਨ 09 ਬੱਚੇ ਮੌਜੂਦ ਸਨ ਅਤੇ ਬਾਕੀ 04 ਬੱਚੇ ਆਪਣੇ ਘਰ ਗਏ ਹੋਏ ਸਨ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਚਿਲਡਰਨ ਹੋਮ ਦੇ ਪ੍ਰਬੰਧਾਂ ਬਾਰੇ ਉਨ੍ਹਾਂ ਕੋਲੋਂ ਫੀਡਬੈਕ ਲਈ ਅਤੇ ਸਾਰੇ ਹੀ ਬੱਚਿਆਂ ਨੇ ਚਿਲਡਰਨ ਹੋਮ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਆਪਸ ਵਿੱਚ ਮਿਲ-ਜੁਲ ਕੇ ਰਹਿਣ ਲਈ ਕਿਹਾ। ਇਸ ਮੌਕੇ ਚਿਲਡਰਨ ਹੋਮ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।