ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੇ ਸਬੰਧ ਵਿੱਚ ਮਿਸਲ ਸਹੀਦ ਬਾਬਾ ਓਦੇ ਸਿੰਘ ਤਰਨਾ ਦਲ ਵੱਲੋਂ ਪਿੰਡ ਝੁੱਗੀਆਂ ਗੁਲਾਮ ਕਪੂਰਥਲਾ ਮਹਾਨ ਗੁਰਮਤਿ ਸਮਾਗਮ ਕਰਵਾਏ ਅਤੇ ਨਿਹੰਗ ਸਿੰਘਾਂ ਵੱਲੋਂ ਸ਼ਾਨਦਾਰ ਮਹੱਲਾ ਸਜਾਇਆ – ਜਥੇਦਾਰ ਜਸਪ੍ਰੀਤ ਸਿੰਘ ਅਕਾਲੀ

ਦੋਆਬਾ

ਕਪੂਰਥਲਾ, ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਮਿਸਲ ਸਹੀਦ ਬਾਬਾ ਓਦੇ ਸਿੰਘ ਤਰਨਾਦਲ ਪਿੰਡ ਝੁੱਗੀਆਂ ਗੁਲਾਮ ਕਪੂਰਥਲਾ ਵਿਖੇ ਹਰ ਸਾਲ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਮਹਾਨ ਗੁਰਮਤਿ ਕਰਵਾ ਕੇ ਜਿਥੇ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਦੇ ਮਹਾਤਮ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਮਹੱਲਾ ਪ੍ਰਦਰਸ਼ਨ ਕਰਕੇ ਸਿੱਖ ਸੰਗਤਾਂ ਨੂੰ ਖਾਲਸਾਈ ਜੰਗ ਜੂੰ ਖੇਡਾਂ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦੀ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਸਾਲ ਦੇ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਅਤੇ ਪਵਿੱਤਰ ਹੁਕਮਨਾਮੇ ਤੋਂ ਬਾਅਦ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ, ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕਾਂ ਵੱਲੋਂ ਆਈਆਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੇ ਮਹਾਤਮ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਧਾਰਮਿਕ ਸਮਾਗਮ ਦੀ ਸਮਾਪਤੀ ਤੋਂ ਬਾਅਦ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੀ ਬਰਛੀਆਂ, ਖੰਡੇ, ਕਿਰਪਾਨਾਂ ਦੋ ਧਾਰੇ ਤੇ ਹੋਰ ਜੰਗ ਜੂੰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤਰਨਦਲ ਬਾਬਾ ਬਕਾਲਾ ਦੀ ਅਗਵਾਈ ਹੇਠ ਸਮੂਹ ਨਗਰਾਂ ਦੀਆਂ ਪਰੀਕਰਮਾ ਕਰਨ ਤੋਂ ਬਾਅਦ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਆਈ ਸੰਗਤ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਦੇ ਜੌਹਰ ਤੇ ਦੋ ਦੋ ਤਿੰਨ ਤਿੰਨ ਘੌੜਿਆ ਤੇ ਇੱਕ ਸਵਾਰ ਵੱਲੋਂ ਦੌੜ ਲਵਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਖਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਮਹੱਲਾ ਖੇਡਣ ਵਾਲੀਆਂ ਫੌਜਾਂ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਤੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਜਸਪ੍ਰੀਤ ਸਿੰਘ ਅਕਾਲੀ ਵੱਲੋਂ ਸਨਮਾਨਿਤ ਕੀਤਾ ਗਿਆ, ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਜੀ ਤੋਂ ਇਲਾਵਾ ਸੰਤ ਬਾਬਾ ਲੀਡਰ ਸਿੰਘ ਗੁਰਸਰ ਸੈਫਲਾਬਾਦ ਵਾਲੇ,ਸੰਤ ਅਮਰੀਕ ਸਿੰਘ ਖੁਖਰੈਣ ਵਾਲੇ,ਜਥੇਦਾਰ ਨਰੈਣ ਸਿੰਘ ਜੀ, ਸੰਤ ਮਹਾਤਮਾ ਮੁਨੀ ਜੀ ਖੇੜੇ ਵਾਲੇ,ਜਥੇਦਾਰ ਸਤਨਾਮ ਸਿੰਘ ਰੱਤੜਾ ਤੋਂ ਇਲਾਵਾ ਪਿੰਡ ਦੇ ਸਰਪੰਚ ਤੇ ਮੋਹਤਬਰ ਪਤਵੰਤੇ ਸੱਜਣ ਹਾਜ਼ਰ ਸਨ, ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।

Leave a Reply

Your email address will not be published. Required fields are marked *