ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ। ਮਨਾਹੀ ਦੇ ਇਸ ਹੁਕਮ ਦੀ ਉਲੰਘਣਾਂ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਬੰਦੀ ਦਾ ਇਹ ਹੁਕਮ 22 ਜਨਵਰੀ 2023 ਤੋਂ 22 ਮਾਰਚ 2023 ਤੱਕ ਲਾਗੂ ਰਹੇਗਾ।