ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੰਜਾਬ

ਕੈਬਨਿਟ ਮੰਤਰੀ ਕਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ ਅਤੇ ਬਲਬੀਰ ਸਿੰਘ ਪੰਨੂ ਨੇ ਜਗਰੂਪ ਸਿੰਘ ਸੇਖਵਾਂ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਮਾਣ-ਸਤਿਕਾਰ ਦੇਣ ਲਈ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ – ਚੇਅਰਮੈਨ ਜਗਰੂਪ ਸਿੰਘ ਸੇਖਵਾਂ  

ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਜਗਰੂਪ ਸਿੰਘ ਸੇਖਵਾਂ ਨੇ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਸੇਖਵਾਂ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਬਲਬੀਰ ਸਿੰਘ ਪੰਨੂ, ਗੁਰਦੀਪ ਸਿੰਘ ਰੰਧਾਵਾ, ਜਗਰੂਪ ਸਿੰਘ ਸੇਖਵਾਂ ਦੇ ਮਾਤਾ ਅਮਰਜੀਤ ਕੌਰ ਸੇਖਵਾਂ, ਧਰਮ ਪਤਨੀ ਬਹਾਰਪ੍ਰੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰ ਅਤੇ ਪਾਰਟੀ ਦੇ ਅਹੁਦੇਦਾਰ ਹਾਜ਼ਰ ਸਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਸ. ਜਗਰੂਪ ਸਿੰਘ ਸੇਖਵਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦੀ ਕੁਰਸੀ ’ਤੇ ਬਿਠਾ ਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਜਗਰੂਪ ਸਿੰਘ ਸੇਖਵਾਂ ਜੋ ਕਿ ਇੱਕ ਬਹੁਤ ਹੀ ਕਾਬਲ ਨੌਜਵਾਨ ਹਨ ਅਤੇ ਪਾਰਟੀ ਨੂੰ ਪੂਰੀ ਤਰਾਂ ਸਮਰਪਿਤ ਆਗੂ ਹਨ, ਉਨ੍ਹਾਂ ਨੂੰ ਇਹ ਵਕਾਰੀ ਅਹੁਦਾ ਦੇ ਕੇ ਬਹੁਤ ਵਧੀਆ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਜਗਰੂਪ ਸਿੰਘ ਸੇਖਵਾਂ ਆਪਣੀ ਪ੍ਰਤਿਭਾ ਅਤੇ ਕਾਬਲੀਅਤ ਸਦਕਾ ਇਸ ਅਹੁਦੇ ਰਾਹੀਂ ਅਵਾਮ ਦੀ ਹੋਰ ਵੀ ਬੇਹਤਰ ਢੰਗ ਨਾਲ ਸੇਵਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਵੀਂ ਜਿੰਮੇਵਾਰੀ ਲਈ ਉਹ ਸ. ਸੇਖਵਾਂ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੂੰ ਵਧਾਈ ਦਿੰਦੇ ਹਨ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੂੰ ਅਹੁਦਾ ਸੰਭਾਲਣ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਉਹ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸ. ਸੇਖਵਾਂ ਨੂੰ ਲੋਕ ਸੇਵਾ ਦੀ ਗੁੜਤੀ ਪਰਿਵਾਰ ਵਿਚੋਂ ਮਿਲੀ ਹੈ ਅਤੇ ਉਨ੍ਹਾਂ ਦੀ ਕਾਬਲੀਅਤ ਦਾ ਫਾਇਦਾ ਜ਼ਿਲ੍ਹਾ ਯੋਜਨਾ ਕਮੇਟੀ ਜਰੀਏ ਜ਼ਿਲ੍ਹਾ ਵਾਸੀਆਂ ਨੂੰ ਮਿਲੇਗਾ। ਇਸ ਮੌਕੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ ਅਤੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਵੀ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੂੰ ਇਸ ਨਵੀਂ ਜਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ।

ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਵਾਮ ਦੀ ਬੇਹਤਰੀ ਲਈ ਕੰਮ ਕਰਨਾ ਅਤੇ ਆਪਣੇ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਹਾਜ਼ਰ ਮੰਤਰੀ ਸਾਹਿਬਾਨ, ਵਿਧਾਇਕ, ਚੇਅਰਮੈਨ ਸਾਹਿਬਾਨ ਅਤੇ ਹੋਰ ਪਾਰਟੀ ਵਰਕਰਾਂ ਦਾ ਅਹੁਦਾ ਸੰਭਾਲਣ ਦੀ ਰਸਮ ਮੌਕੇ ਪਹੁੰਚਣ ਲਈ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਗੁਰਦਾਸਪੁਰ ਦੇ ਸੁੱਕਾ ਤਲਾਬ ਵਿਖੇ ਸ. ਜਗਰੂਪ ਸਿੰਘ ਸੇਖਵਾਂ ਦੇ ਸਮਰੱਥਕਾਂ ਵੱਲੋਂ ਵੱਡਾ ਇਕੱਠ ਕੀਤਾ ਗਿਆ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਸ. ਸੇਖਵਾਂ ਦੇ ਪਰਿਵਾਰਕ ਮੈਂਬਰ ਡਾ. ਜੀਵਨਜੋਤ ਕੌਰ, ਡਾ. ਅਕਲ ਕਲਾ ਕੌਰ, ਮਹਿਤਾਬ ਕੌਰ, ਕੈਪਟਨ ਗੁਰ ਅਮਰ ਦੀਪ ਸਿੰਘ, ਡਾ. ਪਰਮਿੰਦਰ ਸਿੰਘ, ਸ. ਬਲਜੀਤ ਸਿੰਘ, ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਸਰਪੰਚ ਜਸਬੀਰ ਸਿੰਘ ਵਡਾਲਾ ਬਾਂਗਰ, ਰੁਪਿੰਦਰ ਸਿੰਘ, ਚੈਂਚਲ ਸਿੰਘ, ਹਰਮਨ ਬਾਜਵਾ, ਰਣਯੋਧ ਸਿੰਘ, ਹਰਮਿੰਦਰ ਸਿੰਘ, ਡਾ. ਜਸਪਾਲ ਸਿੰਘ ਪੰਧੇਰ, ਸੁਖਦੇਵ ਸਿੰਘ ਗੋਲਡੀ, ਯਸਪਾਲ ਚੌਹਾਨ, ਗੁਰਦੇਵ ਸਿੰਘ ਸ਼ਾਹੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਹਾਜ਼ਰ ਸਨ।    

Leave a Reply

Your email address will not be published. Required fields are marked *