ਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਈ  ਨੂੰ ਸ਼ੁਰੂ

ਗੁਰਦਾਸਪੁਰ

ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸਾ ਅਨੁਸਾਰ ਅਤੇ  ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ 22 ਮਈ ਤੱਕ (2 ਹਫਤੇ) ਦਾ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ।

ਜਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ—ਬੀ, ਚੌਥੀ ਮੰਜਿਲ, ਕਮਰਾ ਨੰ 508 ਵਿਖੇ ਮਿਤੀ 08—05—2026 ਤੱਕ ਅਰਜੀਆਂ ਦੇ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 11—05—2026 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ  ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜ਼ੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਅਤੇ ਫੋਡਰ ਹਾਰਵੈਸਟਰ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।

ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ  ਫਾਰਮ ਭਰਵਾ ਸਕਦੇ ।

Leave a Reply

Your email address will not be published. Required fields are marked *