ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ 30 ਵੀ ਬਰਸੀ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜ ਅਜਨਾਲਾ ਵਿਖੇ ਛੇ ਜੂਨ ਮਨਾਈ ਜਾਵੇਗੀ- ਜਥੇਦਾਰ ਸਤਨਾਮ ਸਿੰਘ,ਜਥੇ ਬਲਬੀਰ ਸਿੰਘ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 5 ਮਈ ( ਸਰਬਜੀਤ ਸਿੰਘ)– ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਜੀ ਦੀ ਸਲਾਨਾ 30 ਵੀਂ ਬਰਸੀ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਹਰੜ ਨਜ਼ਦੀਕ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਤੇ ਸਥਾਨਕ ਸੰਗਤਾਂ ਦੇ ਸਹਿਯੋਗ 6 ਜੂਨ ਨੂੰ ਮਨਾਈ ਜਾ ਰਹੀ ਹੈ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਅਕਾਲਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਬਾਹਦ ਦੁਪਹਿਰ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਪ੍ਰਬੰਧਕ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ , ਭਾਈ ਖਾਲਸਾ ਨੇ ਦੱਸਿਆ ਹਰ ਸਾਲ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਦਲ ਤੇ ਮਿਸਲ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਵੱਲੋਂ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਬਰਸੀ ਮਨਾਈ ਜਾਂਦੀ ਹੈ ਅਤੇ ਇਸੇ ਕੜੀ ਤਹਿਤ ਇਸ ਸਾਲ ਇਹ ਸ਼ਹੀਦੀ ਬਰਸੀ 4 ਜੂਨ ਤੋਂ ਲੈਕੇ ਛੇ ਜੂਨ ਤੱਕ ਸ਼ਰਧਾ ਭਾਵਨਾਵਾਂ ਨਾਲ ਮਨਾਈ ਜਾ ਰਹੀ ਹੈ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ 4 ਜੂਨ ਨੂੰ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਸੰਪੂਰਨ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਬਾਅਦ ਦੁਪਹਿਰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਸਮਾਗਮ ਵਿੱਚ ਬਹੁਤ ਸਾਰੀਆਂ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆਂ ਦੇ ਜਥੇਦਾਰਾਂ ਵੱਲੋਂ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਸਨਮਾਨ ਯੋਗ ਹਸਤੀਆਂ ਦਾ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਬਲਬੀਰ ਸਿੰਘ ਖਾਪੜਖੇੜੀ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁਟ ਵਰਤਾਏ ਜਾਣਗੇ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਅਕਾਲਤਖਤ ਸਾਹਿਬ, ਭਾਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਾਹਿਬ, ਜਥੇਦਾਰ ਸੁਖਪਾਲ ਸਿੰਘ ਫੂਲ ਤੋ ਇਲਾਵਾ ਸੈਂਕੜੇ ਜਥੇਦਾਰ ਤੇ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਪਹੁੰਚ ਰਹੀਆਂ ਹਨ ।

Leave a Reply

Your email address will not be published. Required fields are marked *