ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਮਾਘ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰਕੇ ਮਨੁੱਖੀ ਜੀਵਨ ਸਫਲ ਬਣਾਇਆ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)—ਹਰ ਮਹੀਨੇ ਦੀ ਚਲਾਈ ਮਰਯਾਦਾ ਤਹਿਤ ਇਸ ਵਾਰ ਮਾਘ ਮਹੀਨੇ ਦੀ ਮੱਸਿਆ ਦੇ ਸ਼ੁਭ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਨਕਮਸਤਕ ਹੋਈਆਂ ਤੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਨੁਸਾਰ ਇਥੇ ਹਰ ਮਹੀਨੇ ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਆਈਆਂ ਸੰਗਤਾਂ ਨੂੰ ਗੁਰਬਾਣੀ ,ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਮਹਾਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ ਤਹਿਤ ਮਾਘ ਮਹੀਨੇ ਦੇ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਚਾਰ ਲੜੀਵਾਰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ,ਜਿਨ੍ਹਾਂ ਦੇ ਅਜ ਮੱਸਿਆ ਦੇ ਸ਼ੁਭ ਦਿਹਾੜੇ ਤੇ ਸੰਪੂਰਨ ਭੋਗ, ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਭਾਈ ਹਰਜਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਦੇ ਰਸਭਿੰਨੇ ਕੀਰਤਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੇ ਕਥਾ ਵਾਚਕ ਤੋਂ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਆਈਆਂ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ ਮੈਂਬਰ ਕੇਵਲ ਸਿੰਘ ਤੇ ਪ੍ਰਧਾਨ ਕਸ਼ਮੀਰ ਸਿੰਘਾਂ ਸਿੰਘ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿੱਚ ਬੈਠਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਮਾਘ ਦਾ ਮਹਿਨਾ ਸਿੱਖ ਇਤਿਹਾਸ ਵਿੱਚ ਬਹੁਤ ਹੀ ਮਹਾਤਮ ਰਖਦਾ ਹੈ ਕਿਉਂਕਿ ਇਸ ਮਹੀਨੇ ਹੀ ਚਾਲੀ ਮੁਕਤਿਆਂ ਦੀ ਟੁੱਟੀ ਗੰਢੀ ਸੀ ਅਤੇ ਇਸੇ ਹੀ ਯਾਦ ਵਿੱਚ ਮੁਕਤਸਰ ਦੀ ਪਵਿੱਤਰ ਧਰਤੀ ਤੇ ਹਰਸਾਲ ਭਾਰੀ ਜੋੜ ਮੇਲਾ ਲਗਦਾ ਹੈ।

Leave a Reply

Your email address will not be published. Required fields are marked *