ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਡੀ.ਜੀ.ਪੀ ਦੇ ਆਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਚਲਾਏ ਗਏ ਉਪ੍ਰੇਸ਼ਨ ਈਗਲ ਤਹਿਤ ਐਸ.ਐਸ.ਪੀ ਗੁਰਦਾਸਪੁਰ ਡਾ. ਦੀਪਕ ਹਿਲੋਰੀ ਆਈ.ਪੀ.ਐਸ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਜਗ੍ਹਾਂ ਤੋਂ ਇਲਾਵਾ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਿਖੇ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਦੌਰਾਨ ਇੰਸਪੈਕਟਰ ਜਨਰਲ ਬਾਰਡਰ ਰੇਂਜ ਅੰਮਿ੍ਤਸਰ ਮੋਨੀਸ਼ ਚਾਵਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ |
ਇੰਸਪੈਕਟਰ ਜਨਰਲ ਬਾਰਡਰ ਰੇਂਜ ਅੰਮਿ੍ਤਸਰ ਮੋਨੀਸ਼ ਚਾਵਲਾ ਦੇ ਅਨੁਸਾਰ ਜਿਲ੍ਹੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਜਿਲੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ | ਤਲਾਸ਼ੀ ਮੁਹਿੰਮਾ ਦੌਰਾਨ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਲਈ ਪੁਲਸ ਵਚਨਬੱਧ ਹੈ | ਉਨ੍ਹਾਂ ਲੋਕਾਂ ਤੋਂ ਪੁਲਸ ਦਾ ਸਹਿਯੋਗ ਕਰਨ ਲਈ ਅਪੀਲ ਵੀ ਕੀਤੀ ਗਈ |


